ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਦੀ ਮੀਟਿੰਗ ਵਿੱਚ ਪੱਤਰਕਾਰਾਂ ਨਾਲ ਦੁਰਵਿਵਹਾਰ ਦੀ ਨਿਖੇਧੀ

ਇਨਸਾਫ ਨਾ ਮਿਲਣ ’ਤੇ ਸ਼ੰਘਰਸ਼ ਦੀ ਚੇਤਾਵਨੀ

ਕੁਲਜੀਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 22 ਫਰਵਰੀ
ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹ ਪੱਤਰਕਾਰ ਸਾਥੀਆਂ ਨੇ ਬੀਤੇ ਦਿੱਨੀਂ ਰੋਜਾਨਾ ‘ਅਜੀਤ’ ਦੇ ਅੰਮ੍ਰਿਤਸਰ ਤੋਂ ਪੱਤਰਕਾਰ ਸੁਰਿੰਦਰਪਾਲ ਸਿੰਘ ਨਾਲ ਨਵਜੋਤ ਸਿੰਘ ਸਿੱਧੂ ਦੇ ਅੰਗ ਰੱਖਿਅਕਾਂ ਵੱਲੋਂ ਬਦਸਲੂਕੀ ਕਰਨ ਅਤੇ ਰੋਜਾਨਾ ‘ਅਜੀਤ’ ਦੇ ਕਸਬਾ ਰਾਮਤੀਰਥ ਤੋਂ ਪੱਤਰਕਾਰ ਧਰਮਿੰਦਰ ਸਿੰਘ ਅੌਲਖ ਨਾਲ ਇਕ ਅਕਾਲੀ ਆਗੂ ਵੱਲੋਂ ਦੁਰਵਿਵਹਾਰ ਕੀਤੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਿਆਂ ਕੀਤੀ ਗਈ ਅਤੇ ਇਸ ਤੋਂ ਇਲਾਵਾ ਉਕੱਤ ਮਾਮਲੇ ਪੁਲਿਸ ਪ੍ਰਸ਼ਾਸ਼ਨ ਦੇ ਧਿਆਨ ਵਿਚ ਆਉਣੇ ਦੇ ਬਾਵਜੂਦ ਵੀ ਕੋਈ ਇਨਸਾਫ ਨਾ ਮਿਲਣ ’ਤੇ ਪੁਲਿਸ ਪ੍ਰਸ਼ਾਸ਼ਨ ਦੇ ਰਵੱਈਏ ਪ੍ਰਤੀ ਰੋਸ ਪ੍ਰਗਟ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਨਾਗੀ ਨੇ ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜਾਰੀ ’ਤੇ ਟਿੱਪਣੀ ਕਰਦਿਆਂ ਆਖਿਆ ਕਿ ਪੁਲਿਸ ਸਿਆਸੀ ਲੋਕਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ, ਜਿਸ ਤੋਂ ਇਨਸਾਫ ਦੀ ਉਮੀਦ ਨਹੀਂ ਕੀਤੀ ਜਾ ਸਕਦਾ। ਉਨਾਂ ਇਨਸਾਫ ਨਾ ਮਿਲਣ ’ਤੇ ਪੁਲਿਸ ਪ੍ਰਸ਼ਾਸ਼ਨ ਨੂੰ ਸ਼ੰਘਰਸ਼ ਦੀ ਚੇਤਾਵਨੀ ਦਿੰਦਿਆ ਕਿਹਾ ਕਿ ਸਮੂਹ ਪੱਤਰਕਾਰ ਭਾਈਚਾਰਾ ਇਕਮੁੱਠ ਹੈ ਤੇ ਜਦੋਂ ਪੱਤਰਕਾਰਾ ਨੇ ਸ਼ੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਤਾਂ ਪੁਲਿਸ ਪ੍ਰਸ਼ਾਸ਼ਨ ਦੇ ਨਾਲ-ਨਾਲ ਉਹ ਸਿਆਸੀ ਲੋਕ, ਜਿੰਨਾਂ ਦੀ ਗੁੱਡੀ ਪੱਤਰਕਾਰ ਹੀ ਚੜਾਉਂਦੇ ਹਨ, ਨੂੰ ਸਬਕ ਸਿਖਾ ਦਿਆਂਗੇ। ਮੀਟਿੰਗ ਦੌਰਾਨ ਸਮੂਹ ਸਾਥੀਆਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਪੱਤਰਕਾਰਾਂ ਦੇ ਸਨਮਾਨ ਦੀ ਬਹਾਲੀ ਲਈ ਤੁਰੰਤ ਇਨਸਾਫ ਦੁਆਇਆ ਜਾਵੇ। ਮੀਟਿੰਗ ਦੌਰਾਨ ਜਿਥੇ ਪੱਤਰਕਾਰ ਭਾਈਚਾਰੇ ਦੇ ਹੋਰਨਾਂ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਗਈ ਉਥੇ ਬੀਤੇ ਦਿਨੀਂ ਪੱਤਰਕਾਰ ਮੰਗਲ ਸਿੰਘ ਠੱਠੀਆਂ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ’ਤੇ ਸਮੂਹ ਸਾਥੀਆਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭੂਪਿੰਦਰ ਸਿੰਘ ਸਿੱਧੂ, ਹਰੀਸ਼ ਕੱਕੜ, ਸਤਿੰਦਰਬੀਰ ਸਿੰਘ ਹੁੰਦਲ, ਕੁਲਦੀਪ ਸਿੰਘ ਭੁੱਲਰ, ਗੋਪਾਲ ਸਿੰਘ ਮਨਜੋਤਰਾ, ਸਤਪਾਲ ਵਿਨਾਇਕ, ਲਖਬੀਰ ਸਿੰਘ ਗਿੱਲ, ਸਤਿੰਦਰ ਸਿੰਘ ਅਠਵਾਲ, ਪ੍ਰਗਟ ਸਿੰਘ, ਜਗਤਾਰ ਸਿੰਘ ਬੰਡਾਲਾ, ਸਵਿੰਦਰ ਸਿੰਘ ਸ਼ਿੰਦਾ ਲਹੌਰੀਆ, ਰਵਿੰਦਰ ਸਿੰਘ ਗਿੱਲ, ਅਨਿਲ ਕੁਮਾਰ, ਮਲਕੀਤ ਸਿੰਘ ਚੀਦਾ, ਨਰਿੰਦਰ ਸਿੰਘ, ਪ੍ਰਗਟ ਸਿੰਘ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …