“ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਧਾਇਕ ਅਤੇ ਸੰਸਦੀ ਮੈਂਬਰ ਸੋਚ ਵਿਚ ਤਬਦੀਲੀ ਕਰਨ”

ਡਾ: ਅੰਬੇਦਕਰ ਦਾ ਜਨਮ ਦਿਨ ਮਨਾਉਣ ਲਈ ‘ਆਪ’ ਸ਼ਮੂਲੀਅਤ ਕਰੇ-ਕੈਂਥ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਅਪ੍ਰੈਲ:
ਜਦੋਂ ਭਾਰਤੀ ਇਤਿਹਾਸ ਦੇ ਸੁਨਹਿਰੀ ਪਲਾਂ ਨੂੰ ਯਾਦ ਕਰਦਿਆਂ ਇਸ ਮੌਕੇ ਨੂੰ ਮਨਾਉਣ ਦੀਆਂ ਤਿਆਰੀਆਂ ਹੋ ਰਹੀਆਂ ਹਨ, ਤਾਂ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਸ: ਪਰਮਜੀਤ ਸਿੰਘ ਕੈਂਥ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਵੀ ਇਨ੍ਹਾਂ ਜਸ਼ਨਾਂ ਵਿਚ ਡਾ: ਭੀਮ ਰਾਓ ਅੰਬੇਦਕਰ ਦੇ 14 ਅਪ੍ਰੈਲ ਨੂੰ ਜਨਮ ਦਿਨ ਦੇ 126ਵੇਂ ਸਮਾਗਮਾਂ ਵਿਚ ਸ਼ਮੂਲੀਅਤ ਕਰੇ| ਸ: ਕੈਂਥ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਦੇ ਕਈ ਵਿਧਾਇਕ ਅਤੇ ਸੰਸਦੀ ਮੈਂਬਰ ਜਿਹੜੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਹਨ, ਇਸ ਮੌਕੇ ਸੰਸਾਰ ਨੂੰ ਡਾ. ਅੰਬੇਦਕਰ ਦੀਆਂ ਸਮਾਜ ਪ੍ਰਤੀ ਪ੍ਰਾਪਤੀਆਂ ਦੱਸਣ ਤੋਂ ਮੂੰਹ ਮੋੜੀ ਬੈਠੇ ਹਨ| ਇਸ ਲਈ ਉਨ੍ਹਾਂ ਨੂੰ ਆਪਣੇ ਗਿਰੇਬਾਨ ਵਿਚ ਝਾਕਦਿਆਂ ਆਪਣੀ ਸੋਚ ਵਿਚ ਤਬਦੀਲੀ ਕਰਨੀ ਚਾਹੀਦੀ ਹੈ |
ਸ: ਕੈਂਥ ਨੇ ਕੇਜਰੀਵਾਲ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਾਡਰ ਨੂੰ ਮੁਲਕ ਭਰ ਵਿਚ , ਖ਼ਾਸ ਕਰਕੇ ਦਿਲੀ ਅਤੇ ਪੰਜਾਬ ਵਿਚ ਡਾ: ਅੰਬੇਦਕਰ ਦੇ ਜਨਮ ਦਿਨ ਸਮਾਗਮ ਮਨਾਉਣੇ ਚਾਹੀਦੇ ਹਨ| ਸ: ਕੈਂਥ ਨੇ ਕਿਹਾ ਕਿ ਡਾ: ਅੰਬੇਦਕਰ ਜਿਸ ਨੇ ਆਧੁਨਿਕ ਭਾਰਤ ਦੀ ਬਣਤ ਬਣਾਈ, ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਜਨਮ ਸਮਾਗਮਾਂ ਤੋਂ ਮੂੰਹ ਨਹੀਂ ਫੇਰਨਾ ਚਾਹੀਦਾ |

Load More Related Articles
Load More By Nabaz-e-Punjab
Load More In General News

Check Also

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ‘ਚ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ ਪਹਿਲ…