ਵਿਧਾਇਕ ਬਲਬੀਰ ਸਿੱਧੂ ਨੇ ਪਰਿਵਾਰ ਦੇ ਮੋਰਚਾ ਸੰਭਿਾਲਆ, ਪਤਨੀ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜਨਵਰੀ:
ਮੁਹਾਲੀ ਵਿੱਚ ਪਾਰਟੀ ਵਰਕਰਾਂ, ਕੌਂਸਲਰਾਂ ਅਤੇ ਸ੍ਰੀਮਤੀ ਦਲਜੀਤ ਕੌਰ ਸਿੱਧੂ, ਬੇਟਾ ਰੂਬੀ ਸਿੱਧੂ ਅਤੇ ਛੋਟੇ ਭਰਾ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਆਪਣੇ ਹੱਥਾਂ ਵਿਚ ਲੈ ਕੇ ਪੂਰੀ ਤਰ੍ਹਾਂ ਮਾਹੌਲ ਗਰਮਾ ਦਿੱਤਾ ਹੈ। ਅੱਜ ਇੱਥੋਂ ਦੇ ਸੈਕਟਰ-57 ਵਿੱਚ ਕਾਂਗਰਸ ਦੀ ਕੌਂਸਲਰ ਕੁਲਵੰਤ ਕੌਰ ਦੀ ਅਗਵਾਈ ਹੇਠ ਮਹਿਲਾਵਾਂ ਦੀ ਮੀਟਿੰਗ ਹੋਈ। ਜਿਸ ਵਿੱਚ ਬਲਬੀਰ ਸਿੰਘ ਸਿੱਧੂ ਧਰਮ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਸਿੱਧੂ ਤੇ ਕੌਂਸਲਰ ਕੁਲਵੰਤ ਕੌਰ ਨੇ ਕਿਹਾ ਕਿ ਸ੍ਰੀ ਸਿੱਧੂ ਪਿਛਲੇ 25 ਸਾਲਾਂ ਤੋਂ ਮੁਹਾਲੀ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਉਹ ਹਲਕੇ ਅੰਦਰ ਵਿਧਾਇਕ ਵਜੋਂ ਨਹੀਂ ਬਲਕਿ ਇਕ ਸੇਵਾਦਾਰ ਵਾਂਗ ਵਿਚਰਦੇ ਹਨ ਅਤੇ ਲੋਕਾਂ ਨਾਲ ਉਨ੍ਹਾਂ ਦੀ ਪਰਿਵਾਰਕ ਮੈਂਬਰਾਂ ਵਾਲੀ ਸਾਂਝ ਹੈ।
ਸ੍ਰੀਮਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਦੀ ਬਿਹਤਰੀ ਤੇ ਵਿਕਾਸ ਲਈ ਕਾਂਗਰਸ ਪਾਰਟੀ ਦਾ ਪੰਜਾਬ ਦੀ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਮਹਿਲਾਵਾਂ ਦੀ ਭਲਾਈ ਲਈ ਵਿਸ਼ੇਸ਼ ਸਕੀਮਾਂ ਬਣਾਉਣ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਹੈ। ਜਿਸ ਨੂੰ ਸਰਕਾਰ ਬਣਨ ਮਗਰੋਂ ਤੁਰੰਤ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਮੌਕੇ ਇਕੱਤਰ ਹੋਈਆਂ ਮਹਿਲਾਵਾਂ ਨੇ ਜੈਕਾਰੇ ਛੱਡ ਕੇ ਬਲਬੀਰ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪੂਜਾ, ਹਰਪ੍ਰੀਤ ਕੌਰ, ਜਗਜੀਤ ਕੌਰ, ਰਾਣੀ, ਆਸ਼ਾ ਭੱਟੀ, ਮਮਤਾ, ਗੁਰਸਾਹਿਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਮਹਿਲਾਵਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…