nabaz-e-punjab.com

ਪਿੰਡ ਕੁੰਭੜਾ ਵਿੱਚ ਵਿਧਾਇਕ ਬਲਬੀਰ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਆਪਣੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਕਾਰਜ ਦੀ ਪੂਰਤੀ ਲਈ ਕੈਪਟਨ ਸਰਕਾਰ ਵਲੋਂ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਸ੍ਰੀ ਸਿੱਧੂ ਮੁਹਾਲੀ ਦੇ ਪਿੰਡ ਕੁੰਭੜਾ ਵਿਖੇ ਆਯੋਜਿਤ ਇਕ ਸਨਮਾਨ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਮੌਕੇ ਕੁੰਬੜਾ ਦੇ ਵਸਨੀਕਾਂ ਨੇ ਸ੍ਰੀ ਬਲਬੀਰ ਸਿੰਘ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਲਗਾਤਾਰ ਤੀਜੀ ਵਾਰ ਮਿਲੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ।
ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲੇ ਹਾਲੇ ਢਾਈ ਕੁ ਮਹੀਨੇ ਦਾ ਹੀ ਸਮਾਂ ਹੋਇਆ ਹੈ ਅਤੇ ਪੰਜਾਬ ਸਰਕਾਰ ਦੁਆਰਾ ਲੋਕ ਹਿੱਤ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਤੋਂ ਹਰੇਕ ਵਰਗ ਦੇ ਲੋਕ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ। ਮੋਹਾਲੀ ਦੀ ਗੱਲ ਕਰਦਿਆਂ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਹਲਕਾ ਮੋਹਾਲੀ ਨੂੰ ਵਿਕਾਸ ਪੱਖੋਂ ਇਕ ਨਮੂਨੇ ਦੇ ਹਲਕੇ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਮੋਹਾਲੀ ਇਲਾਕੇ ਅੰਦਰ ਮੈਗਾ ਪ੍ਰਾਜੈਕਟਾਂ ਉਤੇ ਦੁਬਾਰਾ ਕੰਮ ਚਾਲੂ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਜਿਥੇ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਹੋਣੇ ਸ਼ੁਰੂ ਹੋਏ ਹਨ, ਉਥੇ ਹੀ ਲੋਕਾਂ ਵਿਚ ਆਰਥਿਕ ਪੱਖੋਂ ਖੁਸ਼ਹਾਲੀ ਵੀ ਆਵੇਗੀ।
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਾ. ਕਰਮ ਚੰਦ, ਰਾਮ ਮੂਰਤੀ, ਪੰਡਿਤ ਧਰਮਪਾਲ, ਰਵੀ ਦੱਤ, ਰਾਜੀਵ ਕੁਮਾਰ, ਪ੍ਰਧਾਨ ਅਰਵਿੰਦ ਸ਼ਰਮਾ, ਨਰੇਸ਼ ਕੁਮਾਰ, ਰਾਕੇਸ਼ ਕੁਮਾਰ, ਬਲਵਿੰਦਰ ਸਿੰਘ ਜੈਲਦਾਰ, ਗੁਰਮੀਤ ਸਿੰਘ, ਕੁਲਦੀਪ ਸਿੰਘ ਪੰਚ, ਜਗਦੀਸ ਦੀਸਾ, ਜਗਦੇਵ ਸਿੰਘ, ਮੇਵਾ ਸਿੰਘ, ਲਾਭ ਸਿੰਘ, ਤੇਜਿੰਦਰ ਸਿੰਘ ਪੂਨੀਆ, ਗੁਰਚਰਨ ਸਿੰਘ ਭੰਮਰਾ, ਸਤਪਾਲ ਸਿੰਘ ਕਛਿਆੜਾ, ਅਜੈਬ ਸਿੰਘ, ਲਾਭ ਸਿੰਘ ਚੋਲਟਾ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…