ਵਿਧਾਇਕ ਬਲਬੀਰ ਸਿੱਧੂ ਵੱਲੋਂ ਨੇਚਰ ਪਾਰਕ ਮੁਹਾਲੀ ਵਿੱਚ ਓਪਨ ਜਿੰਮ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ:
ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਪਣੇ ਪੱਲਿਓਂ ਪੈਸੇ ਖਰਚਕੇ ਟ੍ਰਾਈਸਿਟੀ ਦੇ ਸਭ ਤੋਂ ਵੱਡੇ ਨੇਚਰ ਪਾਰਕ ਸੈਕਟਰ-62 ਮੁਹਾਲੀ ਵਿਖੇ ਅੱਜ ਓਪਨ ਜਿੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੁਆਰਾ ਲੱਖਾਂ ਰੁਪਏ ਦੀ ਰਾਸ਼ੀ ਨਾਲ ਸਥਾਪਿਤ ਕੀਤੇ ਗਏ ਇਸ ਓਪਨ ਜਿੰਮ ਦੇ ਚਾਲੂ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ ਸਵੇਰੇ-ਸ਼ਾਮ ਕਸਰਤ ਕਰਨ ਦੀ ਮੁਫਤ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ੭ ਵਜੇ ਇਸ ਓਪਨ ਜਿੰਮ ਦੇ ਉਦਘਾਟਨ ਮਗਰੋਂ ਵਿਧਾਇਕ ਸ. ਸਿੱਧੂ ਨੇ ਪਾਰਕ ਵਿਚ ਸੈਰ ਕਰਨ ਲਈ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣਿਆ।
ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸੀਨੀਅਰ ਸਿਟੀਜਨਾਂ ਅਤੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਦੇ ਤੇਜ ਤਰਾਰ ਯੁੱਗ ਵਿਚ ਲੋਕਾਂ ਨੂੰ ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰਨਾਂ ਕਈ ਸਮੱਸਿਆਵਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ ਅਤੇ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਲਈ ਸੈਰ ਅਤੇ ਕਸਰਤ ਬਹੁਤ ਹੀ ਉਪਯੋਗੀ ਸਾਬਿਤ ਹੁੰਦੀਆਂ ਹਨ। ਸੈਰ ਲਈ ਲੋਕਾਂ ਦੁਆਰਾ ਅਕਸਰ ਪਾਰਕਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਪਰੰਤੂ ਕਸਰਤ ਆਦਿ ਲਈ ਜਿੰਮ ਵਿਖੇ ਭਾਰੀ ਫੀਸ ਅਦਾ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਨੇਚਰ ਪਾਰਕ ਵਿਖੇ ਇਸ ਓਪਨ ਜਿੰਮ ਦੀ ਸਥਾਪਨਾ ਕੀਤੀ ਗਈ ਹੈ ਤਾਂ ਜੋ ਇਥੇ ਸੈਰ ਕਰਨ ਲਈ ਆਏ ਹੋਏ ਲੋਕ ਬਿਨਾਂ ਕੋਈ ਫੀਸ ਅਦਾ ਕੀਤੇ ਕਸਰਤ ਕਰ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਸੀਨੀਅਰ ਸਿਟੀਜਨਾਂ ਅਤੇ ਹੋਰਨਾਂ ਲੋਕਾਂ ਨੇ ਵਿਧਾਇਕ ਸ. ਸਿੱਧੂ ਦੁਆਰਾ ਕੀਤੇ ਗਏ ਇਸ ਉਪਰਾਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਓਪਨ ਜਿੰਮ ਨਾਲ ਸ਼ਹਿਰ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਮੋਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਨਗਰ ਕੌਂਸਲ ਮੋਹਾਲੀ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਨਰੈਣ ਸਿੰਘ ਸਿੱਧੂ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ, ਜਸਬੀਰ ਸਿੰਘ ਮਣਕੂ, ਰਾਜ ਰਾਣੀ ਜੈਨ, ਤਰਨਜੀਤ ਕੌਰ ਗਿੱਲ, ਸੁਮਨ ਗਰਗ, ਕੁਲਵੰਤ ਕੌਰ, ਕੁਲਵਿੰਦਰ ਕੌਰ ਰੰਗੀ, ਕੁਲਜੀਤ ਸਿੰਘ ਬੇਦੀ (ਸਾਰੇ ਕੌਂਸਲਰ), ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਕਮਲਪ੍ਰੀਤ ਸਿੰਘ ਬੰਨੀ, ਨਿਰਮਲ ਸਿੰਘ ਸੱਭਰਵਾਲ, ਬਾਲਾ ਸਿੰਘ ਰਾਘੋ, ਮੁਲਾਜਮ ਆਗੂ ਸੁੱਚਾ ਸਿੰਘ ਕਲੌੜ, ਰਣਜੀਤ ਸਿੰਘ ਗਿੱਲ ਜਗਤਪੁਰਾ, ਕਰਨਲ ਚਰਨਜੀਤ ਸਿੰਘ ਖਹਿਰਾ, ਜਗੀਰ ਸਿੰਘ ਲਾਲੀਆ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…