ਵਿਧਾਇਕ ਬਲਬੀਰ ਸਿੱਧੂ ਨੇ ਪਿੰਡ ਦੈੜੀ ਵਿੱਚ ਕੀਤਾ ਚੋਣ ਦਫ਼ਤਰ ਦਾ ਉਦਘਾਟਨ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੀ ਬਣੇਗੀ ਮੁੜ ਸਰਕਾਰ: ਬਲਬੀਰ ਸਿੱਧੂ

ਆਪ ਦੀਆਂ ਗੱਲਾਂ ਹਵਾ ਵਿੱਚ ਅਕਾਲੀਆਂ ਦੀਆਂ ਫਰੇਬੀ ਗੱਲਾਂ ਤੋਂ ਲੋਕ ਚੰਗੀ ਤਰ੍ਹਾਂ ਜਾਣੂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਪੰਜਾਬ ਦੇ ਸਾਬਕਾ ਕੈਬੀਨਟ ਮੰਤਰੀ ਅਤੇ ਮੋਹਾਲੀ ਤੋਂ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਪਿੰਡ ਦੈੜੀ ਵਿਚ ਪਾਰਟੀ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਵਿਕਾਸ ਹੀ ਸਾਡਾ ਮੁੱਖ ਚੋਣ ਮੁੱਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਪ ਅਤੇ ਅਕਾਲੀ ਸਿਰਫ ਹਵਾ ਵਿਚ ਹੀ ਫੋਕੇ ਫਾਇਰ ਕਰ ਰਹੇ ਹਨ ਜਦੋਂਕਿ ਉਨ੍ਹਾਂ ਵੱਲੋਂ ਪਿਛਲੀਆਂ ਚੋਣਾਂ ਵਿਚ ਵੀ ਆਪਣੀ-ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਗਏ ਸਨ। ਸਿਰਫ ਮੁਹਾਲੀ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕ ਆਪ ਅਤੇ ਅਕਾਲੀਆਂ ਦੀਆਂ ਲਲਚਾ ਦੇਣ ਵਾਲੀਆਂ ਗੱਲਾਂ ਅਤੇ ਝੂਠੇ ਵਾਅਦਿਆਂ ਨੂੰ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਲੋਕ ਸੂਝਵਾਨ ਹੋ ਚੁੱਕੇ ਹਨ ਜਿਸ ਕਾਰਨ ਮੈਨੂੰ ਆਸ ਹੀ ਨਹੀਂ ਸਗੋਂ ਪੂਰੀ ਉਮੀਦ ਹੈ ਕਿ ਇਸ ਵਾਰ ਫਿਰ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੀ ਬਾਂਹ ਫੜਨ ਦੀ ਬਜਾਏ ਕਾਂਗਰਸ ਨੂੰ ਜਿਤਾ ਕੇ ਪੰਜਾਬ ਦੇ ਉੱਜਲ ਭਵਿੱਖ ਨੂੰ ਸੁਨਿਸ਼ਚਿਤ ਕਰਨਗੇ।
ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਹਰ ਵਰਗ ਦੇ ਦੁਖ ਦਰਦ ਨੂੰ ਸਮਝਦੀ ਹੈ ਅਤੇ ਸਮੇਂ ਸਮੇਂ ਪਰ ਆਮ ਜਨਤਾ ਨੂੰ ਪੇਸ਼ ਆ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਦੀ ਹੈ। ਪਾਰਟੀ ਦੀ ਹਾਈਕਮਾਨ ਨੂੰ ਉਨ੍ਹਾਂ ‘ਤੇ ਫਿਰ ਤੋਂ ਵਿਸ਼ਵਾਸ ਦਿਖਾਉਣ ਦੇ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸਮਝ ਆ ਗਿਆ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਲੋਕਾਂ ਦੀਆਂ ਦੁਖ ਤਕਲੀਫਾਂ ਨੂੰ ਸਮਝਦੀ ਹੈ ਅਤੇ ਕਾਂਗਰਸ ਹੀ ਹਰ ਵਰਗ ਦੇ ਵਿਅਕਤੀ ਦੀ ਭਲਾਈ ਲਈ ਕੰਮ ਕਰ ਸਕਦੀ ਹੈ। ਮੁਹਾਲੀ ਤੋਂ ਵਿਧਾਇਕ ਹੋਣ ਦੇ ਨਾਤੇ ਮੈਂ ਮੋਹਾਲੀ ਦੇ ਵਿਕਾਸ ਨਾਲ ਕਦੇ ਸਮਝੌਤਾ ਨਹੀਂ ਕੀਤਾ . ਮੋਹਾਲੀ ਦੇ ਲੋਕਾਂ ਦਾ ਮੇਰੇ ਪ੍ਰਤੀ ਵਿਸ਼ਵਾਸ ਅਤੇ ਪਿਆਰ ਹੀ ਹੈ ਜਿਸਨੇ ਮੈਨੂੰ ਤਿੰਨ ਵਾਰ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਵੀ ਉਨ੍ਹਾਂ ਦੀਆਂ ਆਸਾਂ ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕੀਤੀ ਹੈ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਵਿੰਦਰ ਸਿੰਘ ਬੜੀ, ਮਨਜੀਤ ਸਿੰਘ ਤੰਗੋਰੀ ਮੀਤ ਚੇਅਰਮੈਨ ਬਲਾਕ ਸੰਮਤੀ ਖਰੜ, ਗੁਰਦੀਪ ਸਿੰਘ ਸਰਪੰਚ ਦੈੜੀ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਸ਼ੇਰ ਸਿੰਘ ਦੈੜੀ, ਐਡਵੋਕੇਟ ਗੁਰਿੰਦਰ ਸਿੰਘ ਖੱਟੜਾ ਡਾਇਰੈਕਟਰ ਮਿਲਕ ਪਲਾਂਟ ਮੋਹਾਲੀ, ਹਰਿੰਦਰ ਸਿੰਘ ਜੋਨੀ ਸਰਪੰਚ ਗੁਡਾਣਾ, ਜਸਵਿੰਦਰ ਸਿੰਘ ਪੱਪਾ ਸਰਪੰਚ ਗਿੱਦੜਪੁਰ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਰਾਮ ਈਸ਼ਵਰ ਸਰਪੰਚ ਗੋਬਿੰਦਗੜ੍ਹ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮੀਢੇਮਾਜਰਾ, ਜੋਰਾ ਸਿੰਘ ਸਰਪੰਚ ਮਨੌਲੀ, ਲਖਬੀਰ ਸਿੰਘ ਕਾਲਾ ਸਰਪੰਚ ਪੱਤੋਂ, ਦਵਿੰਦਰ ਸਿੰਘ ਸਰਪੰਚ ਕੁਰੜਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਗਿਆਨੀ ਗੁਰਮੇਲ ਸਿੰਘ ਮਨੌਲੀ ਅਤੇ ਰਣਧੀਰ ਸਿੰਘ ਚਾਓ ਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…