Share on Facebook Share on Twitter Share on Google+ Share on Pinterest Share on Linkedin ਵਿਧਾਇਕ ਬਲਬੀਰ ਸਿੱਧੂ ਨੇ ਨੌਜਵਾਨਾਂ ਤੇ ਅੌਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅੰਕੁਰ ਵਸ਼ਿਸ਼ਟ, ਮੁਹਾਲੀ, 14 ਦਸੰਬਰ ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੇ ਮੁਹਾਲੀ ਤੋਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਅੱਜ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਇੱਥੋਂ ਦੇ ਫੇਜ਼-9 ਦੇ ਵਸਨੀਕਾਂ ਨੇ ਸ੍ਰੀ ਸਿੱਧੂ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਸਰਗਰਮੀ ਨਾਲ ਕੰਮ ਕਰਨ ਦਾ ਐਲਾਨ ਕਰ ਦਿੱਤਾ। ਸ੍ਰੀ ਸਿੱਧੂ ਨੂੰ ਵੋਟ ਬੈਂਕ ਦਾ ਭਰਵਾਂ ਹੁੰਗਾਰਾ ਦੇਣ ਵਾਲਿਆਂ ਵਿੱਚ ਸੈਂਕੜੇ ਨੌਜਵਾਨ ਅਤੇ ਅੌਰਤਾਂ ਸ਼ਾਮਲ ਸਨ। ਇਸ ਮੌਕੇ ਸ੍ਰੀ ਸਿੱਧੂ ਨੇ ਇਕੱਤਰ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਮੁਹਾਲੀ ਹੀ ਨਹੀਂ ਬਲਕਿ ਪੂਰੇ ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿੱਚ ਇੱਕ ਲੋਕ ਲਹਿਰ ਚੱਲ ਪਈ ਹੈ ਅਤੇ ਲੋਕ ਆਪ ਮੁਹਾਰੇ ਚੋਣ ਮੀਟਿੰਗਾਂ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਦੋਂ ਕਿ ਅਕਾਲੀਆਂ ਅਤੇ ਆਪ ਵਾਲਿਆਂ ਨੂੰ ਦਿਹਾੜੀ ’ਤੇ ਵੀ ਪੂਰੇ ਬੰਦੇ ਨਹੀਂ ਮਿਲ ਰਹੇ ਹਨ। ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਨੇਤਾ ਮੰਨ ਚੁੱਕੇ ਹਨ ਅਤੇ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾ ਭਾਰ ਹੋਏ ਲੋਕ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਕ ਵਿੱਚ ਲੋਕਾਂ ਵੱਲੋਂ ਮਿਲ ਰਹੇ ਫਤਵੇ ਕਾਰਨ ਆਪ ਅਤੇ ਅਕਾਲੀ-ਭਾਜਪਾ ਦੇ ਆਗੂਆਂ ਦੀ ਨੀਂਦ ਉੱਡ ਗਈ ਹੈ। ਇਸ ਮੌਕੇ ਸਤੀਸ਼ ਕੁਮਾਰ ਸੈਣੀ, ਰਘਬੀਰ ਸਿੰਘ ਸੰਧੂ, ਇੰਦਰਜੀਤ ਸਿੰਘ ਸੈਲਾ, ਤਰਲੋਚਨ ਸਿੰਘ ਜੈਸਵਾਲ, ਮੋਹਕਮ ਸਿੰਘ, ਹਰਦਿਆਲ ਸਿੰਘ, ਜਰਨੈਲ ਸਿੰਘ ਕੈਂਥ, ਡੀ.ਐਸ.ਪੀ. ਧਵਨ, ਲਖਬੀਰ ਸਿੰਘ, ਮਾਵੀ, ਪ੍ਰਿਤਪਾਲ ਸਿੰਘ ਰਾਓ, ਤਰਨਜੀਤ, ਹਰਬੰਸ ਸਿੰਘ, ਆਰ.ਪੀ.ਸਿੰਘ, ਰਣਜੀਤ ਸਿੰਘ, ਪ੍ਰੀਤਮ ਸਿੰਘ ਟਿਵਾਣਾਂ, ਇੰਦਰ ਸਿੰਘ ਸਾਹਨੀ, ਅਸ਼ੋਕ ਸ਼ਰਮਾ, ਮਲੋਹਤਰਾ, ਕਰਨਲ ਪੀ.ਬੀ.ਐਸ.ਬੇਦੀ, ਅਨੁਰਾਧਾ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਫੇਜ਼-9 ਦੇ ਵਸਨੀਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ