nabaz-e-punjab.com

ਐਮ.ਐਲ.ਏ ਬਲਬੀਰ ਬਲਬੀਰ ਸਿੱਧੂ ਨੇ ਸੈਕਟਰ 70, ਮੁਹਾਲੀ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਸਥਾਨਕ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋੱ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਸੁਥਰਾ ਅਤੇ ਸ਼ੁੱਧ ਵਾਤਾਵਰਨ ਮੁਹੱਈਆ ਕਰਵਾ ਸਕੀਏ। ਸ. ਸਿੱਧੂ ਸਥਾਨਕ ਸੈਕਟਰ 70 ਦੇ ਆਈਵਰੀ ਟਾਵਰ ਵਿਖੇ ਐਕਸਿਸ ਬੈਂਕ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਵਣ ਮਹਾਂਉਤਸਵ ਦੌਰਾਨ ਪੌਦਾ ਲਗਾਉਣ ਮਗਰੋਂ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਇਸ ਮੌਕੇ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਬੈਂਸ, ਐਕਸਿਸ ਬੈਂਕ ਦੇ ਸਰਕਲ ਰਿਟੇਲ ਹੈਲ਼ਡ ਅਮਨ ਗੁਪਤਾ ਅਤੇ ਸਰਕਲ ਨੋਡਲ ਅਫਸਰ ਪੁਨੀਤ ਪੁਰੀ ਨੇ ਵੀ ਪੌਦੇ ਲਗਾਏ।
ਸਮਾਗਮ ਦੌਰਾਨ ਬੋਲਦਿਆਂ ਸ੍ਰ. ਬਲਬੀਰ ਸਿੱਧੂ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣਾ ਹਰੇਕ ਮਨੁੱਖ ਦਾ ਫਰਜ਼ ਹੈ ਅਤੇ ਸਾਨੂੰ ਆਪਣੀ ਇਸ ਜ਼ਿੰਮੇਵਾਰੀ ਤੋਂ ਭੱਜਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਵਿਸ਼ਵ ਅੰਦਰ ਵਧ ਰਹੀਂ ਤਪਸ਼ ਭਾਰੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਤਪਸ਼ ਨੂੰ ਰੋਕਣ ਵਿੱਚ ਪੌਦੇ ਆਪਣਾ ਬਹੁਤ ਵੱਡਾ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋੱ ਵੀ ਸਕੂਲਾਂ ਅਤੇ ਕਾਲਜਾਂ ਅੰਦਰ ਬੱਚਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਸੁਚੇਤ ਕੀਤਾ ਜਾ ਰਿਹਾ ਹੈ ਅਤੇ ਮੁਹਾਲੀ ਸ਼ਹਿਰ ਅੰਦਰ ਵੀ ਪੰਜਾਬ ਸਰਕਾਰ ਦੁਆਰਾ ਛੇਤੀ ਹੀ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਜਿਥੇ ਸ਼ਹਿਰ ਦੀ ਹਰਿਆਲੀ ਨੂੰ ਬਰਕਰਾਰ ਰੱਖਿਆ ਜਾ ਸਕੇ, ਉਥੇ ਹੀ ਲੋਕਾਂ ਨੂੰ ਸਾਫ ਅਤੇ ਸ਼ੁੱਧ ਵਾਤਾਵਰਨ ਮਿਲੇ ਸਕੇ।
ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਐਕਸਿਸ ਬੈਂਕ ਦੇ ਬ੍ਰਾਂਚ ਮੈਨੇਜਰ ਸ੍ਰੀਮਤੀ ਸੋਨੀਆ, ਸੁਸ਼ੀਲ ਕੁਮਾਰ, ਜਸਵੰਤ ਸਿੰਘ, ਮੈਡਮ ਅੰਜੁਮ ਸੇਠੀ, ਮੈਡਮ ਲਵਲੀ ਮਿਨਹਾਸ, ਅਮਰਜੀਤ ਸਿੰਘ ਸਾਬਕਾ ਐਸ.ਡੀ.ਓ, ਅੰਗਰੇਜ ਸਿੰਘ, ਭਜਨ ਸਿੰਘ, ਮੁਖਤਿਆਰ ਸਿੰਘ, ਕ੍ਰਿਸ਼ਨ ਕੁਮਾਰ ਸ਼ਰਮਾ, ਜੀ.ਐਸ ਰਿਆੜ, ਗੁਰਚਰਨ ਸਿੰਘ ਭੰਵਰਾ ਅਤੇ ਸੱਤਪਾਲ ਸਿੰਘ ਕਛਿਆੜਾ ਤੋੱ ਇਲਾਵਾ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …