ਵਿਧਾਇਕ ਬਲਬੀਰ ਸਿੱਧੂ ਨੇ ਸਮਰਥਨ ਦੇਣ ਲਈ ਕੀਤਾ ਮੁਹਾਲੀ ਵਾਸੀਆਂ ਦਾ ਧੰਨਵਾਦ

ਮੁਹਾਲੀ ਵਾਸੀਆਂ ਨੇ ਮੁਹਾਲੀ ਹਲਕੇ ਵਿੱਚ ਹੋਏ ਵਿਕਾਸ ਨੂੰ ਦੇਖ ਕੇ ਪਾਈ ਵੋਟ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਫਰਵਰੀ:
ਮੁਹਾਲੀ ਹਲਕੇ ਦੇ ਵਿਧਾਇਕ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਸਮੂਹ ਵਸਨੀਕਾਂ ਦਾ ਵੋਟਾਂ ਵਾਲੇ ਦਿਨ ਵੱਧ ਚੜ੍ਹ ਕੇ ਵੋਟਾਂ ਪਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਬਲਬੀਰ ਸਿੰਘ ਸਿੱਧੂ ਨੇ ਅੱਜ ਪੂਰੇ ਚੋਣ ਹਲਕੇ ਦਾ ਦੌਰਾ ਕੀਤਾ ਅਤੇ ਵੱਖ-ਵੱਖ ਬੂਥਾਂ ਉਤੇ ਵੋਟਰਾਂ ਨੂੰ ਮਿਲੇ ਅਤੇ ਆਪਣੇ ਸਮਰਥਕਾਂ ਦਾ ਉਤਸ਼ਾਹ ਵਧਦਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਵੋਟਰ ਉਨ੍ਹਾਂ ਨੂੰ ਅਥਾਹ ਪਿਆਰ ਤੇ ਆਸ਼ੀਰਵਾਦ ਦੇ ਰਹੇ ਹਨ। ਜਿਸ ਲਈ ਉਹ ਸਮੁੱਚੇ ਮੁਹਾਲੀ ਹਲਕੇ ਦੇ ਵਸਨੀਕਾਂ ਦੇ ਕੋਟ ਕੋਟ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਸਨੀਕਾਂ ਨੇ ਮੁਹਾਲੀ ਹਲਕੇ ਵਿੱਚ ਹੋਏ ਵਿਕਾਸ ਨੂੰ ਵੇਖਿਆ ਹੈ ਤੇ ਉਸ ਵਿਕਾਸ ਦੀ ਬਦੌਲਤ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ।
ਬਲਬੀਰ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਲੋਕਾਂ ਨੇ ਧਰਮ ਅਤੇ ਜਾਤ ਪਾਤ ਦੀ ਰਾਜਨੀਤੀ ਕਰਨ ਵਾਲੇ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਸਾਫ਼ ਸੁਥਰੀ ਰਾਜਨੀਤੀ ਦੇ ਬਦਲੇ ਵਿਰੋਧੀ ਉਮੀਦਵਾਰਾਂ ਨੇ ਉਨ੍ਹਾਂ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਨ ਅਤੇ ਉਨ੍ਹਾਂ ਦੀ ਛਵੀ ਨੂੰ ਧੂਮਲ ਕਰਨ ਦੇ ਬਹੁਤ ਯਤਨ ਕੀਤੇ ਪਰ ਮੁਹਾਲੀ ਦੇ ਸੂਝਵਾਨ ਵੋਟਰਾਂ ਨੇ ਇਨ੍ਹਾਂ ਲੋਕਾਂ ਦੀਆਂ ਕੋਝੀਆਂ ਚਾਲਾਂ ਨੂੰ ਪੂਰੀ ਤਰ੍ਹਾਂ ਨਕਾਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਘੁੰਮਦਿਆਂ ਜਿਸ ਤਰ੍ਹਾਂ ਦਾ ਪਿਆਰ ਤੇ ਸਮਰਥਨ ਉਨ੍ਹਾਂ ਨੂੰ ਵੋਟਾਂ ਤੋਂ ਮਿਲਿਆ ਹੈ ਉਸ ਦੀ ਬਦੌਲਤ ਉਹ ਇਸ ਵਾਰ ਪਿਛਲੀ ਵਾਰ ਨਾਲੋਂ ਵੀ ਵੱਧ ਵੋਟਾਂ ਲੈ ਕੇ ਜਿੱਤਣਗੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ੍ਰੀਮਤੀ ਦਲਜੀਤ ਕੌਰ ਸਿੱਧੂ, ਜਤਿੰਦਰ ਕੌਰ ਸਿੱਧੂ, ਯੂਥ ਆਗੂ ਕੰਵਰਬੀਰ ਸਿੰਘ ਰੂਬੀ ਸਿੱਧੂ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…