ਵਿਧਾਇਕ ਬਲਬੀਰ ਸਿੱਧੂ ਆਪਣੀ ਜ਼ਿੰਮੇਵਾਰੀ ਤੋਂ ਅਣਜਾਣ: ਕੈਪਟਨ ਸਿੱਧੂ

ਅੌਰਤਾਂ ਨੂੰ ਸੂਟ ਤੇ ਲੋਈਆਂ ਵੰਡਣ ਤੱਕ ਹੀ ਸੀਮਤ ਰਹੇ ਕਾਂਗਰਸੀ ਵਿਧਾਇਕ: ਰਾਜਾ ਕੰਵਰਜੋਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਇੱਥੋਂ ਦੇ ਫੇਜ਼-2 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਵੱਲੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਚੋਣ ਜਲਸਾ ਕੀਤਾ ਗਿਆ। ਯੂਥ ਆਗੂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਵਿਧਾਇਕ ਬਲਬੀਰ ਸਿੰਘ ਸਿੱਧੂ ਸਿਰਫ਼ ਅੌਰਤਾਂ ਨੂੰ ਸੂਟ ਤੇ ਲੋਈਆਂ ਵੰਡਣ ਤੱਕ ਹੀ ਸੀਮਤ ਰਹੇ ਹਨ। ਜਦੋਂ ਕਿ ਵਿਧਾਇਕ ਨੇ ਮੁਹਾਲੀ ਦੇ ਵਿਕਾਸ ਅਤੇ ਵੱਡੀਆਂ ਸਨਅਤਾਂ ਲਿਆਉਣ ਲਈ ਕਦੇ ਵੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਨਹੀਂ ਕੀਤਾ। ਇਸ ਲਈ ਸ੍ਰੀ ਸਿੱਧੂ ਐਤਕੀਂ ਵੋਟਾਂ ਲੈਣ ਦੇ ਹੱਕਦਾਰ ਨਹੀਂ ਹਨ।
ਇਸ ਮੌਕੇ ਅਕਾਲੀ ਕੌਂਸਲਰ ਬੀਬਾ ਜਸਪ੍ਰੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹੁਣ ਬੀਬੀਆਂ ਨੂੰ ਘਰਾਂ ’ਚੋਂ ਬਾਹਰ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕੈਪਟਨ ਸਿੱਧੂ ਨੇ ਡਿਪਟੀ ਕਮਿਸ਼ਨਰ ਹੁੰਦਿਆਂ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਬਿਨਾਂ ਪੱਖਪਾਤ ਤੋਂ ਜ਼ਿਲ੍ਹੇ ਦੇ ਲੋਕਾਂ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਮੁਹਾਲੀ ਹਲਕੇ ਵਿੱਚ 2500 ਕਰੋੜ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਹਨ। ਇਸ ਲਈ ਇਲਾਕੇ ਦੀ ਤਰੱਕੀ ਲਈ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣਾ ਚਾਹੀਦਾ ਹੈ।
ਇਸ ਮੌਕੇ ਕੈਪਟਨ ਸਿੱਧੂ ਨੇ ਕਿਹਾ ਪਿਛਲੀਆਂ ਚੋਣਾਂ ਦੌਰਾਨ ਬਲਬੀਰ ਸਿੱਧੂ ਨੇ ਲੋਕਾਂ ਨਾਲ ਜੋ ਝੂਠੇ ਵਾਅਦੇ ਕੀਤੇ ਗਏ ਸੀ, ਉਨ੍ਹਾਂ ’ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਅਤੇ ਹੁਣ ਫਿਰ ਵੋਟਾਂ ਲੈਣ ਲਈ ਥਾਂ-ਥਾਂ ’ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਸਿੱਧੂ ਨੇ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਈ ਹੁੰਦੀ ਜਾਂ ਕੰਮ ਕੀਤੇ ਹੁੰਦੇ ਤਾਂ ਅੱਜ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਵੀ ਲੋੜ ਨਾ ਪੈਂਦੀ। ਉਨ੍ਹਾਂ ਕਿਹਾ ਕਿ ਦਰਅਸਲ ਵਿਧਾਇਕ ਸਿੱਧੂ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਅਣਜਾਣ ਜਾਪਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਤਕੀਂ ਮੁਹਾਲੀ ਵਿੱਚ ਅਕਾਲੀ-ਭਾਜਪਾ ਗੱਠਜੋੜ ਵੱਡੀ ਲੀਡ ਨਾਲ ਚੋਣ ਜਿੱਤ ਹਾਸਲ ਕਰਕੇ ਇਤਿਹਾਸ ਸਿਰਜੇਗਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਦੇ ਸੁਨਹਿਰੇ ਭਵਿੱਖ ਲਈ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇ ਕੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਜਥੇਦਾਰ ਅਮਰੀਕ ਸਿੰਘ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਵਿੰਦਰ ਸਿੰਘ ਸੋਹਾਣਾ, ਬਲਾਕ ਸਿੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਭੁਪਿੰਦਰ ਸਿੰਘ ਗਿੱਲ ਲਾਂਡਰਾਂ, ਕੁਲਬੀਰ ਸਿੰਘ ਭਲਵਾਨ, ਤੇਜਿੰਦਰਪਾਲ ਸਿੰਘ, ਵਿਪਿਨ ਸਿੰਘ, ਸਤਿਨਾਮ ਸਿੰਘ, ਹਰਪ੍ਰੀਤ ਸਿੰਘ, ਬਲਕਾਰ ਸਿੰਘ, ਜਸਪ੍ਰੀਤ ਸਿੰਘ ਅਤੇ ਫੇਜ਼-2 ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…