ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਰੰਧਾਵਾ ਰੋਡ ਖਰੜ ਦੇ ਮੁਰੰਮਤ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਖਰੜ, 1 ਜਨਵਰੀ:
ਅਕਾਲੀ ਦਲ ਦੇ ਵਿਧਾਇਕ ਤੇ ਸ੍ਰੀ ਚਮਕੌਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੇਵਾਮੁਕਤ ਜੱਜ ਜਸਟਿਸ ਨਿਰਮਲ ਸਿੰਘ ਨੇ ਖਰੜ ਰੰਧਾਵਾ ਸੜਕ ਦੇ ਮੁਰੰਮਤ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਕਰੀਬ ਪੌਣੇ ਦੋ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਪਿੰਡ ਬਜਹੇੜੀ ਵਿੱਚ ਲੋਕਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਨਿਰਮਲ ਸਿੰਘ ਨੇ ਕਿਹਾ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ ਵੀ ਜਲਦੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 20 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਚੂੰਨੀ-ਮੋਰਿੰਡਾ ਸੜਕ ਦੀ ਵੀ ਮੁਰੰਮਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਬਸੀ ਪਠਾਣਾ ਹਲਕੇ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਅਤੇ ਉਨ੍ਹਾਂ ਨੇ ਪੂਰੀ ਲਗਨ ਤੇ ਸੇਵਾ ਭਾਵਨਾ ਨਾਲ ਕੰਮ ਕਰਦਿਆਂ ਹਲਕੇ ਵਿੱਚ 300 ਕਰੋੜ ਦੀ ਲਾਗਤ ਨਾਲ ਨਾਰਦਨ ਇੰਡੀਆ ਦਾ ਪਹਿਲਾ ਮਿਲਕ ਪਲਾਂਟ ਸਥਾਪਿਤ ਕਰਵਾਇਆ ਜਾ ਰਿਹਾ ਹੈ ਜੋ ਇਸ ਸਾਲ ਵਿੱਚ ਪੂਰਾ ਹੋ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮਲਕੀਅਤ ਸਿੰਘ ਖੱਟੜਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਬਲਬੀਰ ਸਿੰਘ ਰੋੜਾ, ਰਵਿੰਦਰ ਸਿੰਘ ਰਵੀ, ਸਰਬਜੀਤ ਸਿੰਘ ਗੋਲਾ, ਸਰਬਜੀਤ ਸਿੰਘ, ਸੁਰਮੁੱਖ ਸਿੰਘ ਸੋਤਲ, ਅਮਰਜੀਤ ਸਿੰਘ ਰੁੜਕੀ, ਮਾਸਟਰ ਸਮਸ਼ੇਰ ਸਿੰਘ, ਬਹਾਦਰ ਸਿੰਘ, ਦਵਿੰਦਰ ਸਿੰਘ ਦੇਹ ਕਲਾਂ, ਗੁਰਦੇਵ ਸਿੰਘ ਬਜਹੇੜੀ, ਨੇਤਰ ਸਿੰਘ, ਹਰਪਾਲ ਸਿੰਘ ਦਾਤਾਰਪੁਰ, ਨਰਿੰਦਰ ਸਿੰਘ ਗੜਾਗਾਂ, ਤੇਜਿੰਦਰ ਸਿੰਘ ਤੇਜ਼ੀ, ਦਰਸ਼ਨ ਸਿੰਘ, ਰਣਜੀਤ ਸਿੰਘ, ਭਗਤ ਸਿੰਘ ਸੋਤਲ ਸਮੇਤ ਹੋਰ ਇਲਾਕੇ ਦੇ ਸਰਪੰਚ, ਪੰਚ, ਅਕਾਲੀ ਦਲ ਦੇ ਸਮਰਥਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…