Share on Facebook Share on Twitter Share on Google+ Share on Pinterest Share on Linkedin ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਕਾਂਗਰਸ ਪਾਰਟੀ ’ਚੋਂ ਮੁਅੱਤਲ ਕਰਨਾ ਮੰਦਭਾਗਾ: ਹਰੀ ਕ੍ਰਿਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਕਾਂਗਰਸ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਨਸ਼ਿਆਂ ਖ਼ਿਲਾਫ਼ ਅਵਾਜ਼ ਉਠਾਉਣ ਕਾਰਨ ਪਾਰਟੀ ’ਚੋਂ ਮੁਅੱਤਲ ਕਰਨ ਦੇ ਫੈਸਲੇ ’ਤੇ ਟਿੱਪਣੀ ਕਰਦਿਲਆਂ ਮਾਨਵ ਅਧਿਕਾਰ ਜਨ ਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਹਰੀ ਕ੍ਰਿਸ਼ਨ ਹੈਰੀ ਨੇ ਇਸ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਸਾਹਿਬ ਫੜ ਕੇ 4 ਹਫ਼ਤਿਆਂ ’ਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ, ਜੋ ਕਿ ਸਰਕਾਰ ਦੇ 2 ਸਾਲ ਹੋਣ ਤੇ ਵੀ ਪੂਰਾ ਨਹੀਂ ਹੋਇਆ। ਅੱਜ ਜਦੋਂ ਵਿਧਾਇਕ ਜ਼ੀਰਾ ਵਲੋਂ ਆਪਣੀ ਹੀ ਸਰਕਾਰ ਦੇ ਇੱਕ ਪੁਲੀਸ ਅਧਿਕਾਰੀ ਖ਼ਿਲਾਫ਼ ਨਸ਼ੇ ਦੇ ਵਪਾਰੀਆਂ ਨੂੰ ਪਨਾਹ ਦੇਣ ਦੇ ਦੋਸ਼ ਲਗਾਏ ਗਏ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਦੋਸ਼ਾਂ ਦੀ ਤੈਅ ਤੱਕ ਜਾਣਾ ਚਾਹੀਦਾ ਹੈ। ਸ੍ਰੀ ਹੈਰੀ ਨੇ ਦੱਸਿਆ ਕਿ ਜੀਰਾ ਵਲੋਂ ਲਗਾਏ ਗਏ ਦੋਸ਼ ਇਸ ਗੱਲ ਤੇ ਪ੍ਰਸ਼ਨ ਚਿੰਨ ਲਗਾਉਂਦੇ ਹਨ ਕਿ ਪੰਜਾਬ ’ਚੋਂ ਅਜੇ ਵੀ ਨਸ਼ਾ ਖਤਮ ਨਹੀਂ ਹੋਇਆ, ਸਗੋਂ ਪਿਛਲੀ ਅਕਾਲੀ ਦਲ ਦੀ ਸਰਕਾਰ ਵਾਂਗ ਇਹ ਨਸ਼ਾ ਬੇਖੌਫ ਚੱਲ ਰਿਹਾ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਵਿੱਚ 100 ਤੋਂ ਵੱਧ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ ਅਤੇ ਸਰਕਾਰ ਨੂੰ ਇੰਨਾਂ ਮ੍ਰਿਤਕ ਨੌਜਵਾਨਾਂ ਦੇ ਗਰੀਬ ਪਰਿਵਾਰ ਨੂੰ ਮੁਆਵਜਾ ਐਲਾਨਣਾ ਚਾਹੀਦਾ ਹੈ ਤਾਂ ਜੋ ਉਨਾਂ ਦੇ ਪਰਿਵਾਰਾਂ ਦੀ ਮੱਦਦ ਹੋ ਸਕੇ। ਸ਼੍ਰੀ ਹੈਰੀ ਨੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਹੈ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸ਼ਿਕਾਇਤ ਤੇ ਉਹ ਆਪ ਨਜ਼ਰਸਾਨੀ ਕਰਨ ਅਤੇ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਇਸ ਮਾਮਲੇ ਵਿੱਚ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ