ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਪਿੰਡ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਿਆ

ਪਿੰਡ ਵਾਸੀਆਂ ਨੂੰ ਪਹਿਲ ਦੇ ਆਧਾਰ ’ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 16 ਅਗਸਤ:
ਐਤਕੀਂ ਗਰਮੀਆਂ ਦੇ ਸੀਜ਼ਨ ਅਤੇ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਪਿੰਡ ਵਾਸੀਆਂ ਦੇ ਹਲਕ ਸੁੱਕੇ ਨਹੀਂ ਰਹਿਣਗੇ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਲੋਕਾਂ ਦੀ ਚਿਰਕੌਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਸਪਲਾਈ ਨਾਲ ਜੋੜਿਆ ਗਿਆ ਹੈ। ਪਿੰਡ ਵਾਸੀ ਲੰਮੇ ਸਮੇਂ ਤੋਂ ਕਜੌਲੀ ਤੋਂ ਸਿੱਧੇ ਨਹਿਰੀ ਪਾਣੀ ਦੀ ਸਪਲਾਈ ਦੀ ਮੰਗ ਕਰਦੇ ਆ ਰਹੇ ਸਨ। ਨਹਿਰੀ ਪਾਣੀ ਦੀ ਸਪਲਾਈ ਦਾ ਰਸਮੀ ਉਦਘਾਟਨ ਕਰਨ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਪਿੰਡ ਦੇ ਸਰਬਪੱਖੀ ਵਿਕਾਸ ਦਾ ਭਰੋਸਾ ਦਿੰਦਿਆਂ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਗੱਲ ਕਹੀ।
ਕੁਲਵੰਤ ਸਿੰਘ ਨੇ ਕਿਹਾ ਕਿ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਮੁਹਾਲੀ ਪਿੰਡ ਵਿੱਚ 524 ਕੁਨੈਕਸ਼ਨ ਚੱਲ ਰਹੇ ਹਨ, ਜਿਨ੍ਹਾਂ ਨੂੰ ਪਹਿਲਾਂ 2 ਟਿਊਬਵੈੱਲਾਂ ਰਾਹੀਂ 11 ਐਮਜੀਡੀ ਪਾਣੀ ਸਪਲਾਈ ਕੀਤਾ ਜਾਂਦਾ ਸੀ ਪ੍ਰੰਤੂ ਪ੍ਰੈਸ਼ਰ ਘੱਟ ਹੋਣ ਕਾਰਨ ਕਾਫ਼ੀ ਹਿੱਸੇ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ ਸੀ। ਲੇਕਿਨ ਹੁਣ ਸਮੁੱਚੇ ਪਿੰਡ ਨੂੰ ਨਿਰਵਿਘਨ 22 ਐਮਜੀਡੀ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਕਮਿਸ਼ਨਰ ਡਾ. ਨਵਜੋਤ ਕੌਰ, ਐਸਈ ਨਰੇਸ਼ ਬੱਤਾ, ਕੌਂਸਲਰ ਗੁਰਮੀਤ ਕੌਰ, ਸਵਰਨ ਸਿੰਘ ਸੈਣੀ, ਹਰਭਜਨ ਸਿੰਘ ਵਿੱਕੀ, ਨੰਬਰਦਾਰ ਹਰਮਿੰਦਰ ਸਿੰਘ, ਆਮ ਆਗੂ ਕੁਲਦੀਪ ਸਿੰਘ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਜਸਪਾਲ ਸਿੰਘ ਮਟੌਰ, ਹਰਮੇਸ਼ ਸਿੰਘ ਕੁੰਭੜਾ, ਜਤਿੰਦਰ ਸਿੰਘ ਪੰਮਾ, ਅਕਵਿੰਦਰ ਸਿੰਘ ਗੋਸਲ, ਐਕਸੀਅਨ ਕਮਲਦੀਪ ਸਿੰਘ ਤੇ ਸੁਨੀਲ ਕੁਮਾਰ, ਐਸਡੀਓ ਇਮਾਨਵੀਰ ਸਿੰਘ, ਹਰਦੀਪ ਸਿੰਘ, ਕਰਮ ਸਿੰਘ, ਬਲਦੇਵ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…