Share on Facebook Share on Twitter Share on Google+ Share on Pinterest Share on Linkedin ਵਿਧਾਇਕ ਕੁਲਵੰਤ ਸਿੰਘ ਨੇ ਦਰਸ਼ਨ ਵਿਹਾਰ ਸੁਸਾਇਟੀ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਮੁਹਾਲੀ ਦੇ ਸਰਬਪੱਖੀ ਵਿਕਾਸ ਵਿੱਚ ਲੋਕਾਂ ਨੂੰ ਵਧ ਚੜ੍ਹ ਕੇ ਭੂਮਿਕਾ ਨਿਭਾਉਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ: ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਦਰਸ਼ਨ ਵਿਹਾਰ ਸੁਸਾਇਟੀ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧੀ ਗੱਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਜਦੋਂਕਿ ਬਾਕੀ ਸਮੱਸਿਆਵਾਂ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸੈਕਟਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਮੁਹਾਲੀ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਮੁੱਖ ਟੀਚਾ ਹੈ ਅਤੇ ਪੰਜਾਬ ਦੀ ਆਪ ਸਰਕਾਰ ਲੋਕਾਂ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਲੋਕਾਂ ਨੂੰ ਵਧ ਚੜ੍ਹ ਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਲੋਕਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕੰਮਾਂ ’ਤੇ ਨਜ਼ਰ ਰੱਖਣ ਲਈ ਪ੍ਰੇਰਿਆ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਿਤ ਮਾਪਦੰਡਾਂ ਅਨੁਸਾਰ ਨੇਪਰੇ ਜਾ ਸਕਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਵਰਗ ਦੇ ਵਿਕਾਸ ਦੇ ਅਧਾਰ ’ਤੇ ਵੋਟਾਂ ਮੰਗੀਆਂ ਸਨ ਅਤੇ ਪੰਜਾਬੀਆਂ ਨੇ ਵੀ ਪੂਰਾ ਸਾਥ ਦਿੱਤਾ। ਸਰਕਾਰ ਹੁਣ ਲੋਕਾਂ ਦਾ ਵਿਸ਼ਵਾਸ ਬਣਾ ਕੇ ਰੱਖੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਪੱਖੋਂ ਕਾਇਆ-ਕਲਪ ਕਰਨ ਦੇ ਟੀਚੇ ਤਹਿਤ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੌਰਾਨ ਪ੍ਰਧਾਨ ਕਰਨਲ (ਸੇਵਾਮੁਕਤ) ਐੱਮ.ਕੇ. ਭਾਰਦਵਾਜ, ਮੀਤ ਪ੍ਰਧਾਨ ਕਰਨਲ (ਸੇਵਾਮੁਕਤ) ਜਸਬੀਰ ਸਿੰਘ, ਕਰਨਲ (ਸੇਵਾਮੁਕਤ) ਐੱਸ.ਐੱਲ. ਸ਼ਰਮਾ, ਕਰਨਲ (ਸੇਵਾਮੁਕਤ) ਮੋਹਨਜੀਤ ਕੌਰ, ਸਾਬਕਾ ਕੌਂਸਲਰ ਜਸਬੀਰ ਕੌਰ ਅੱਤਲੀ, ਲਖਵਿੰਦਰ ਸਿੰਘ, ਆਰ.ਐੱਸ. ਬੇਵਲੀ, ਜਸਪਾਲ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ