ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਾਨ ਸਰਕਾਰ ਵਿਕਾਸ ਪੱਖੋਂ ਪਿੰਡਾਂ ਤੇ ਸ਼ਹਿਰਾਂ ਦੀ ਕਾਇਆ-ਕਲਪ ਕਰਨ ਲਈ ਵਚਨਬੱਧ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਫੇਜ਼-11 ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧੀ ਗੱਲ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਹਿਰ ਪੱਧਰ ਦੀਆਂ ਕਈ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕੀਤਾ ਗਿਆ ਅਤੇ ਬਾਕੀ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਾਡਾ ਮੁੱਖ ਟੀਚਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਵਿੱਚ ਜਾ ਕੇ ਹੀ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਿਆ ਜਾ ਸਕਦਾ ਹੈ, ਜਿਸ ਲਈ ਉਹ ਨੇਬਰਹੁੱਡ ਪਾਰਕ ਫੇਜ਼-11 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਆਏ ਹਨ। ਉਨ੍ਹਾਂ ਕਿਹਾ ਇਸ ਨਾਲ ਸੂਬੇ ਦੇ ਲੋਕਾਂ ਅਤੇ ਸਰਕਾਰ ਵਿੱਚ ਤਾਲਮੇਲ ਬਣਿਆ ਰਹਿੰਦਾ ਅਤੇ ਲੋਕਾਂ ਨਾਲ ਮਿਲ ਕੇ ਕੰਮ ਕਰੀਏ ਤਾਂ ਸੂਬੇ ਦਾ ਵਿਕਾਸ ਤੇਜ਼ੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਨੇ ਕੰਮ ਦੇ ਅਧਾਰ ‘ਤੇ ਵੋਟਾਂ ਮੰਗੀਆਂ ਸਨ, ਸੂਬੇ ਦੇ ਲੋਕਾਂ ਨੇ ਵੀ ਪੂਰਾ ਸਾਥ ਦਿੱਤਾ। ਮਾਨ ਸਰਕਾਰ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਬਣਾ ਕੇ ਰੱਖੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਹਲਕੇ ਦਾ ਸਭ ਤੋਂ ਵੱਧ ਆਬਾਦੀ ਵਾਲਾ ਇਲਾਕਾ ਹੈ, ਪਾਰਕ ਦੀਆਂ ਕੁਝ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ ਹੈ ਅਤੇ ਬਾਕੀਆਂ ਸਮੱਸਿਆਵਾਂ ਜਲਦੀ ਹੱਲ ਕਰ ਦਿੱਤੀਆਂ ਜਾਣਗੀਆਂ। ਇਸਦੇ ਨਾਲ ਹੀ ਵਿਧਾਇਕ ਨੇ ਬਾਰਿਸ਼ ਦੇ ਪਾਣੀ ਦੀ ਨਿਕਾਸੀ, ਰੇੜੀਆਂ ਕਾਰਨ ਟਰੈਫ਼ਿਕ, ਸੈਰ ਕਰਨ ਵਾਲਿਆਂ ਅਤੇ ਵੱਖ-ਵੱਖ ਸੈਕਟਰਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਸੁਝਾਅ ਵੀ ਲਏ। ਇਸ ਦੌਰਾਨ ਮੁਹਾਲੀ ਨਗਰ ਨਿਗਮ ਅਤੇ ਪੁਲੀਸ ਅਧਿਕਾਰੀਆਂ ਨੂੰ ਵੀ ਸੱਦਿਆ ਗਿਆ ਤਾਂ ਜੋ ਇਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਪੱਖੋਂ ਸ਼ਹਿਰਾਂ ਅਤੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਦਿਲ ਖੋਲ੍ਹ ਕੇ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਮੌਕੇ ਮੁਹਾਲੀ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਡੀਐਸਪੀ ਹਰਸਿਮਰਨ ਸਿੰਘ ਬੱਲ, ਥਾਣਾ ਫੇਜ਼-11 ਦੀ ਪ੍ਰੋਬੇਸ਼ਨਰ ਐਸਐਚਓ (ਅੰਡਰ ਟਰੇਨਿੰਗ ਡੀਐਸਪੀ) ਪ੍ਰਿਆ ਖਹਿਰਾ, ਕੈਪਟਨ ਕਰਨੈਲ ਸਿੰਘ, ਗੱਜਣ ਸਿੰਘ, ਸੁਖਮਿੰਦਰ ਸਿੰਘ ਬਰਨਾਲਾ, ਰਣਮੀਕ ਸਿੰਘ, ਆਰਐੱਸ ਢਿੱਲੋਂ, ਗੁਰਦੇਵ ਸਿੰਘ, ਕੁਲਦੀਪ ਸਿੰਘ, ਹਰਮੇਸ਼ ਸਿੰਘ, ਡਾ. ਰਾਜਿੰਦਰ ਸਿੰਘ, ਅੰਜਲੀ ਸਿੰਘ, ਹਰਿੰਦਰ ਕੌਰ, ਤਰੁਣਪ੍ਰੀਤ ਸਿੰਘ, ਆਰਪੀ ਸ਼ਰਮਾ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ ਅਤੇ ਅਮਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …