ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਜ਼ਿਲ੍ਹੇ ਚੋਂ ਅੱਵਲ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਵਿੱਦਿਅਕ ਯੋਗਤਾ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ ਆਪ ਸਰਕਾਰ: ਕੁਲਵੰਤ ਸਿੰਘ

ਆਪ ਦੀ ਸਰਕਾਰ ਵਿੱਚ ਪੰਜਾਬ ਦੇ ਵਿਦਿਆਰਥੀਆਂ ਦਾ ਭਵਿੱਖ ਉੱਜਵਲ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਇਹ ਪ੍ਰਗਟਾਵਾ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਨੇ ਸਾਲਾਨਾ ਪ੍ਰੀਖਿਆਵਾਂ ਵਿੱਚ ਮੁਹਾਲੀ ਜ਼ਿਲ੍ਹੇ ’ਚੋਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਸਬੰਧੀ ਇੱਥੋਂ ਦੇ ਸੈਕਟਰ-79 ਸਥਿਤ ‘ਆਪ’ ਦੇ ਦਫ਼ਤਰ ਵਿੱਚ ਸਨਮਾਨ ਸਮਾਰੋਹ ਕੀਤਾ ਗਿਆ ਗਿਆ। ਇਸ ਮੌਕੇ ਲਾਰੈਂਸ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਪ੍ਰਭਨੂਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਸੈਕਟਰ-71, ਮਹਿਤਾਬ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸੈਕਟਰ-70 ਅਤੇ ਚੰਗੇ ਅੰਕ ਲੈਣ ਵਾਲੇ ਹੋਰਨਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵੀ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਗਰੀਬ ਵਰਗ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਕੇ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਨੂੰ ਆਪ ਸਰਕਾਰ ਤਰਜ਼ੀਹ ਦੇ ਰਹੀ ਹੈ। ਕੁਲਵੰਤ ਸਿੰਘ ਨੇ ਉਨ੍ਹਾਂ ਨੇ ਮੇਅਰ ਵਜੋਂ ਵੀ ਸ਼ਹਿਰ ਦੇ ਕਈ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਗਈ ਸੀ ਅਤੇ ਹੁਣ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਸਕੂਲ ਸਿੱਖਿਆ ਵਿੱਚ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ। ਇਸ ਮੌਕੇ ਗੁਰਮੁੱਖ ਸਿੰਘ, ਜਸਵੀਰ ਕੌਰ ਤੇ ਮਨਜੀਤ ਕੌਰ, ਕੁਲਦੀਪ ਸਿੰਘ ਸਮਾਣਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਪਰਮਜੀਤ ਸਿੰਘ ਚੌਹਾਨ, ਅਕਵਿੰਦਰ ਸਿੰਘ ਗੋਸਲ ਅਤੇ ਆਪ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…