
ਵਿਧਾਇਕ ਕੁਲਵੰਤ ਸਿੰਘ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ
ਜੁਝਾਰ ਨਗਰ, ਝਾਮਪੁਰ ਤੇ ਤੜੋਲੀ ਦੇ ਸਕੂਲਾਂ ਵਿੱਚ ਕਲਾਸ-ਰਮਾਂ ਤੇ ਹੋਰਨਾਂ ਕੰਮਾਂ ਦੇ ਕੀਤੇ ਉਦਘਾਟਨ
ਤਿੰਨ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲ-ਦਰ ਵਧਣ ਦਾ ਦਾਅਵਾ
ਨਬਜ਼-ਏ-ਪੰਜਾਬ, ਮੁਹਾਲੀ, 16 ਅਪਰੈਲ:
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 40.50 ਲੱਖ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਸਿੱਧੀ ਗੱਲ ਕਰਕੇ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਬਾਰੇ ਫੀਡਬੈਕ ਹਾਸਲ ਕੀਤੀ। ਸਭ ਤੋਂ ਪਹਿਲਾਂ ਵਿਧਾਇਕ ਕੁਲਵੰਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਝਾਰ ਨਗਰ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਦੋ ਸਮਾਰਟ ਕਲਾਸ-ਰੂਮਾਂ ਦਾ ਉਦਘਾਟਨ ਕੀਤਾ। ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਝਾਮਪੁਰ ਵਿੱਚ 10.50 ਲੱਖ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ-ਰੂਮ ਅਤੇ ਚਾਰਦੀਵਾਰੀ ਸਮੇਤ ਹੋਰ ਉਸਾਰੀ ਕੰਮਾਂ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਸਰਕਾਰੀ ਪ੍ਰਾਇਮਰੀ ਸਕੂਲ ਤੜੋਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸ-ਰੂਮ ਅਤੇ ਹੋਰਨਾਂ ਕਾਰਜਾਂ ਦਾ ਉਦਘਾਟਨ ਕੀਤਾ।
ਪਿੰਡ ਜੁਝਾਰ ਨਗਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲ ਦਰ ਵਿੱਚ ਵਾਧਾ ਹੋਇਆ ਹੈ, ਉੱਥੇ ਸਾਲਾਨਾ ਨਤੀਜੇ ਵੀ ਵਧੀਆ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮੇਂ ਦਾ ਹਾਣੀ ਬਣਨ ਲਈ ਪੇਂਡੂ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪੰਜ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਸਾਰੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਆਉਂਦੇ ਦਿਨਾਂ ਵਿੱਚ ਇੱਕ ਹੋਰ ਆਮ ਆਦਮੀ ਕਲੀਨਿਕ ਖੋਲ੍ਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਸਿਹਤ ਬੀਮੇ ਦੀ ਸਹੂਲਤ ਦਿੱਤੀ ਗਈ ਹੈ। 54500 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 20 ਹਜ਼ਾਰ ਅਧਿਆਪਕ ਸ਼ਾਮਲ ਹਨ ਜਦੋਂਕਿ 16 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ।

ਇਸ ਮੌਕੇ ਐਸਡੀਐਮ ਦਮਨਦੀਪ ਕੌਰ, ਬਲਾਕ ਸਿੱਖਿਆ ਅਫ਼ਸਰ ਕਮਲਜੀਤ ਸਿੰਘ, ਸਰਪੰਚ ਇਕਬਾਲ ਸਿੰਘ, ਮੁੱਖ ਅਧਿਆਪਕਾ ਅਮਨਪ੍ਰੀਤ ਕੌਰ ਜੁਝਾਰ ਨਗਰ, ਸਰਬਜੀਤ ਕੌਰ ਮੁੱਖ ਅਧਿਆਪਕ ਝਾਮਪੁਰ, ਜਸਵੰਤ ਕੌਰ ਮੁੱਖ ਅਧਿਆਪਕਾ ਤੜੋਲੀ, ਕੁਲਦੀਪ ਸਿੰਘ ਸਮਾਣਾ, ਡਾ, ਕੁਲਦੀਪ ਸਿੰਘ, ਆਰਪੀ ਸ਼ਰਮਾ, ਮਲਕੀਤ ਸਿੰਘ, ਹਰਬਿੰਦਰ ਸਿੰਘ ਸੈਣੀ, ਰਜਿੰਦਰ ਸਿੰਘ ਰਾਜੂ ਸਰਪੰਚ ਬੜਮਾਜਰਾ, ਗੁਰਨਾਮ ਸਿੰਘ ਸਰਪੰਚ ਬੜਮਾਜਰਾ ਕਲੋਨੀ, ਹਰਪਾਲ ਸਿੰਘ ਸਰਪੰਚ ਤੜੋਲੀ, ਹਰਵਿੰਦਰ ਸਿੰਘ ਸਰਪੰਚ ਝਾਮਪੁਰ, ਅਵਤਾਰ ਸਿੰਘ ਚੇਅਰਮੈਨ ਪ੍ਰਾਇਮਰੀ ਸਕੂਲ ਝਾਮਪੁਰ, ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਮਨਪ੍ਰੀਤ ਸਿੰਘ ਮਨੀ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬਲਿਆਲੀ, ਗੁਰਪ੍ਰੀਤ ਸਿੰਘ ਕੁਰੜਾ, ਬੰਤ ਸਿੰਘ ਸੋਹਾਣਾ, ਹਰਮੀਤ ਸਿੰਘ, ਜਸਪਾਲ ਸਿੰਘ ਮਟੌਰ ਅਤੇ ਅਵਤਾਰ ਸਿੰਘ ਮੌਲੀ ਮੌਜੂਦ ਸਨ।