ਵਿਧਾਇਕ ਕੁਲਵੰਤ ਸਿੰਘ ਨੇ ਬਲੌਂਗੀ ਵਿੱਚ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ

ਬਲੌਂਗੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਲਾਇਬ੍ਰੇਰੀ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 4 ਅਪਰੈਲ:
ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਬਲੌਂਗੀ ਵਿੱਚ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਦਾ ਨੀਂਹ ਪੱਥਰ ਰੱਖਿਆ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਬਲੌਂਗੀ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾਵੇਗੀ। ਪਿੰਡ ਵਿੱਚ ਪੰਚਾਇਤ-ਘਰ ਦਾ ਅਧੂਰਾ ਪਿਆ ਕੰਮ 21 ਲੱਖ ਦੀ ਲਾਗਤ ਨਾਲ 3 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਪੰਚ ਸਤਨਾਮ ਸਿੰਘ ਮਾਨ ਅਤੇ ‘ਆਪ’ ਵਲੰਟੀਅਰ ਬਲਜੀਤ ਸਿੰਘ ਵਿੱਕੀ ਨੇ ਵਿਧਾਇਕ ਕੁਲਵੰਤ ਸਿੰਘ ਦਾ ਸਵਾਗਤ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਡਾਇਗਨੌਸਟਿਕ ਸਮੇਤ ਹੋਰ ਟੈੱਸਟ ਮੁਫ਼ਤ ਦਿੱਤੇ ਜਾਂਦੇ ਹਨ ਅਤੇ 600 ਯੂਨਿਟ ਮੁਫ਼ਤ ਘਰੇਲੂ ਬਿਜਲੀ ਦਾ ਵਾਅਦਾ ਪੂਰਾ ਕੀਤਾ ਗਿਆ ਹੈ। ਜਦੋਂਕਿ ਪਹਿਲਾਂ ਕਿਸੇ ਪਾਰਟੀ ਦੀ ਸਰਕਾਰ ਨੇ ਕਦੇ ਲੋਕਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੰਮ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਰੁਜ਼ਗਾਰ, ਪੜ੍ਹਾਈ, ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਾਫ਼ ਨੀਅਤ ਨਾਲ ਲੋਕਾਂ ਲਈ ਕੰਮ ਕਰ ਰਹੀ ਹੈ।
ਪਿੰਡ ਬਲੌਂਗੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲਾਂ ਹੀ ਅੱਠ ਟਿਊਬਵੈੱਲ ਹਨ ਅਤੇ ਜੇਕਰ ਲੋੜ ਪਈ ਤਾਂ ਹੋਰ ਨਵੇਂ ਟਿਊਬਵੈੱਲ ਲਾਏ ਜਾਣਗੇ। ਬਲੌਂਗੀ ਵਿੱਚ ਅਣਅਧਿਕਾਰਤ ਪੀਜੀ ਵਿਰੁੱਧ ਸ਼ਿਕੰਜਾ ਕੱਸਿਆ ਜਾਵੇਗਾ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਅਖੀਰ ਵਿੱਚ ਸਮਾਜ ਸੇਵੀ ਤਰਲੋਚਨ ਸਿੰਘ ਮਾਨ ਨੇ ਕੁਲਵੰਤ ਸਿੰਘ ਸਮੇਤ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਬੀਡੀਪੀਓ ਮਹਿਕਪ੍ਰੀਤ ਸਿੰਘ, ਜੇਈ ਜਸਪਾਲ ਮਸੀਹ, ਪੰਚਾਇਤ ਸਕੱਤਰ ਹੁਸ਼ਿਆਰ ਸਿੰਘ, ਮੱਖਣ ਸਿੰਘ ਸਰਪੰਚ ਬਲੌਂਗੀ ਕਲੋਨੀ, ਗੁਰਨਾਮ ਸਿੰਘ ਸਰਪੰਚ ਦਾਊਂ, ਮਗਨ ਲਾਲ, ਗੁਰਜਿੰਦਰ ਸਿੰਘ ਸਰਪੰਚ ਬੱਲੋਮਾਜਰਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਅਕਬਿੰਦਰ ਗੋਸਲ, ਜਸਪਾਲ ਸਿੰਘ, ਚਰਨਜੀਤ ਸੈਣੀ, ਗੁਰਪ੍ਰੀਤ ਸਿੰਘ ਕੁਰੜਾ, ਗੁਰਪ੍ਰੀਤ ਪੰਚ ਬਰਿਆਲੀ, ਹਰਵਿੰਦਰ ਸਿੰਘ, ਰਣਜੀਤ ਸੈਣੀ, ਅਵਤਾਰ ਸਿੰਘ ਝਾਮਪੁਰ, ਮਮਤਾ ਜੈਨ, ਲਾਲ ਬਹਾਦਰ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…