ਵਿਧਾਇਕ ਕੁਲਵੰਤ ਸਿੰਘ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਬੱਸ ਸੇਵਾ

ਕਈ ਪਿੰਡਾਂ ਦੇ 39 ਵਿਦਿਆਰਥੀ ਰਿਆਇਤੀ ਦਰਾਂ ’ਤੇ ਲੈਣਗੇ ਸਕੂਲ ਬੱਸ ਦਾ ਲਾਭ

ਮੁਹਾਲੀ ਜ਼ਿਲ੍ਹੇ ਵਿੱਚ 7 ਸਕੂਲ ਆਫ਼ ਐਮੀਨੈਂਸ ਦੇ ਵਿਹੜੇ ਵਿੱਚ 11 ਬੱਸਾਂ ਹੋਈਆਂ ਸ਼ਾਮਲ

ਨਬਜ਼-ਏ-ਪੰਜਾਬ, ਮੁਹਾਲੀ, 1 ਦਸੰਬਰ:
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬੁਨਿਆਦੀ ਅਤੇ ਵਾਹਨ ਸਹੂਲਤਾਂ ਪ੍ਰਦਾਨ ਕਰਨ ਲਈ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਇੱਥੋਂ ਦੇ ਫੇਜ਼-11 ਸਥਿਤ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸੁਹਿਰਦ ਯਤਨਾਂ ਦਾ ਨਤੀਜਾ ਹਨ, ਜਿੱਥੋਂ ਲੱਖਾਂ ਲੋਕ ਲਾਭ ਲੈ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਬੁਨਿਆਦੀ ਢਾਂਚੇ ਅਤੇ ਹੋਰ ਲੋੜਾਂ ਦਾ ਬਹੁਤ ਵਧੀਆ ਢੰਗ ਨਾਲ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਫੇਜ਼-11 ਤੋਂ ਸ਼ੁਰੂ ਕੀਤੀ ਬੱਸ ਸੇਵਾ ਨਾਲ ਮੁਹਾਲੀ ਜ਼ਿਲ੍ਹੇ ਦੇ 7 ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਵਾਜਾਈ ਦੀ ਸਹੂਲਤ ਲਈ ਮੁਹੱਈਆ ਕਰਵਾਈਆਂ ਬੱਸਾਂ ਦੀ ਗਿਣਤੀ ਵੱਧ ਕੇ ਹੁਣ 11 ਹੋ ਗਈ ਹੈ। ਇਹ ਬੱਸ ਪਿੰਡ ਮੱਛਲੀ ਕਲਾ, ਚਡਿਆਲਾ, ਭਰਤਪੁਰ, ਸਨੇਟਾ, ਸ਼ਾਮਪੁਰ, ਸੁਖਗੜ੍ਹ, ਗੋਬਿੰਦਗੜ੍ਹ, ਰਾਏਪੁਰ, ਮੌਲੀ ਬੈਦਵਾਨ ਅਤੇ ਕੁੰਭੜਾ ਤੋਂ ਐਸਓਈ ਫੇਜ਼-11 ਤੋਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ ਅਤੇ ਛੱਡਣ ਜਾਵੇਗੀ।
ਕੁਲਵੰਤ ਸਿੰਘ ਨੇ ਕਿਹਾ ਕਿ ਸਕੂਲ ਬੱਸ ਦਾ ਕਿਰਾਇਆ ਨਾਮਾਤਰ ਹੀ ਹੋਵੇਗਾ ਕਿਉਂ ਜੋ 80 ਫੀਸਦੀ ਹਿੱਸਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਪ੍ਰਿੰਸੀਪਲ ਲਵਿਸ਼ ਚਾਵਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁਹਾਲੀ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ‘ਆਪ’ ਵਿਧਾਇਕ ਨੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਵਧੀਆ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦਾ ਭਰੋਸਾ ਦਿੱਤਾ।

ਇਸ ਮੌਕੇ ਡੀਐਸਪੀ ਹਰਸਿਮਰਨ ਸਿੰਘ ਬੱਲ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ, ਬਲਿੰਦਰ ਸਿੰਘ, ਸਾਬਕਾ ਕੌਂਸਲਰ ਅਰਪੀ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…