ਵਿਧਾਇਕ ਸਿੱਧੂ ਵੱਲੋਂ ਵਾਹਿਗੁਰੂ ਦੇ ਸ਼ੁਕਰਾਨੇ ਲਈ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਸੁਖਮਨੀ ਸਾਹਿਬ ਦਾ ਪਾਠ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਵਿਧਾਨ ਸਭਾ ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਦੇ ਸ਼ੁਕਰਾਨੇ ਵਜੋਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਮੁਹਾਲੀ ਲੰਬਿਆਂ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸ੍ਰੀ ਅਕਾਲ-ਪੁਰਖ ਦਾ ਓਟ ਆਸਰਾ ਲਿਆ। ਇਸ ਮੌਕੇ ਹਲਕਾ ਮੁਹਾਲੀ ’ਚੋਂ ਸ੍ਰੀ ਸਿੱਧੂ ਦੇ ਸਮਰਥਕ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਅੱਗੇ ਮੱਥਾ ਟੇਕਦੇ ਹੋਏ ਸ੍ਰੀ ਸਿੱਧੂ ਦੀ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੀ ਕਾਮਨਾ ਕੀਤੀ।
ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ ਅਤੇ ਮੁਹਾਲੀ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਮਨਜੀਤ ਸਿੰਘ ਭੱਲਾ, ਅਵਤਾਰ ਸਿੰਘ, ਅਮਰਜੀਤ ਸਿੰਘ ਅਤੇ ਹੋਰਨਾਂ ਮੈਂਬਰਾਂ ਵੱਲੋਂ ਸ੍ਰੀ ਸਿੱਧੂ ਨੂੰ ਸਿਰੋਪਾਓ ਭੇਟ ਕੀਤਾ ਗਿਆ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ । ਇਸ ਮੌਕੇ ਵਿਧਾਇਕ ਸਿੱਧੂ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਮੁਹਾਲੀ ਦੇ ਲੋਕਾਂ ਵੱਲੋਂ ਦਿੱਤੇ ਗਏ ਅਥਾਹ ਪ੍ਰੇਮ ਅਤੇ ਸਤਿਕਾਰ ਸਦਕਾ ਹੀ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਟਿਕਟ ਮਿਲੀ ਹੈ ਅਤੇ ਉਹ ਇਸ ਹਲਕੇ ਦੇ ਲੋਕਾਂ ਦੇ ਹਮੇਸ਼ਾਂ ਹੀ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕੇਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਮਗਰੋਂ ਹਲਕਾ ਮੋਹਾਲੀ ਦੀ ਵਿਕਾਸ ਪੱਖੋਂ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ। ਇਸ ਮੌਕੇ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਮੌਕੇ ਸ੍ਰੀਮਤੀ ਦਲਜੀਤ ਕੌਰ ਸਿੱਧੂ, ਅਮਰਜੀਤ ਸਿੰਘ ਸਿੱਧੂ, ਕੰਵਰਬੀਰ ਸਿੰਘ ਸਿੱਧੂ, ਜਤਿੰਦਰ ਕੌਰ, ਮਨਦੀਪ ਸਿੰਘ ਅਤੇ ਮਨਜੀਤ ਸਿੰਘ ਭੱਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…