ਵਿਧਾਇਕ ਸਿੱਧੂ ਨੇ ਦੋ ਸੜਕਾਂ ਦੀ ਨਵੀਂ ਉਸਾਰੀ ਤੇ ਦੋ ਸੜਕਾਂ ਨੂੰ ਚੌੜਾ ਕਰਨ ਦੇ ਨੀਂਹ ਪੱਥਰ ਰੱਖੇ

ਹਮੇਸ਼ਾ ਹੀ ਕਾਂਗਰਸ ਦੇ ਰਾਜ ਸਮੇਂ ਹੋਇਆ ਮੁਹਾਲੀ ਦਾ ਸਰਬਪੱਖੀ ਵਿਕਾਸ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਵਿੱਚ ਵੱਖ-ਵੱਖ ਪਿੰਡਾਂ ਨੂੰ ਆਪਸ ਵਿੱਚ ਜੋੜਦੀਆਂ ਨਵੀਆਂ ਲਿੰਕ ਸੜਕਾਂ ਅਤੇ ਪੁਰਾਣੀਆਂ ਸੜਕਾਂ ਨੂੰ ਚੌੜਾ ਕਰਨ ਲਈ ਵੱਖ-ਵੱਖ ਥਾਵਾਂ ’ਤੇ ਨੀਂਹ ਪੱਥਰ ਰੱਖੇ। ਉਨ੍ਹਾਂ ਦੱਸਿਆ ਕਿ ਲਾਂਡਰਾਂ ਨੇੜਲੇ ਪਿੰਡ ਭਾਗੋਮਾਜਰਾ ਤੋਂ ਮੌਜਪੁਰ, ਭਰਤਪੁਰ, ਚਡਿਆਲਾ ਸੂਦਾਂ, ਪੱਤੜਾਂ, ਭਗੜਾਣਾ ਨੂੰ ਜਾਂਦੀ 13.20 ਕਿੱਲੋਮੀਟਰ ਲੰਮੀ ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਸੜਕਾਂ ’ਤੇ ਪੰਜ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਪਿੰਡ ਰਾਏਪੁਰ ਕਲਾਂ, ਸ਼ਾਮਪੁਰ, ਗੋਬਿੰਦਗੜ੍ਹ, ਸਨੇਟਾ ਆਦਿ ਪਿੰਡਾਂ ਵਿੱਚ 6 ਕਿੱਲੋਮੀਟਰ ਲੰਮੀ ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ’ਤੇ 1 ਕਰੋੜ 53 ਲੱਖ ਰੁਪਏ ਦੀ ਲਾਗਤ ਆਵੇਗੀ। ਪਿੰਡ ਸੈਦਪੁਰ ਤੋਂ ਭਰਤਪੁਰ ਤੱਕ 1.70 ਕਿੱਲੋਮੀਟਰ ਨਵੀਂ ਲਿੰਕ ਸੜਕ ਦਾ ਵੀ ਨੀਂਹ ਪੱਥਰ ਰੱਖਿਆ। ਇਸ ’ਤੇ 60 ਲੱਖ ਰੁਪਏ ਖਰਚਾ ਆਵੇਗਾ। ਇੰਜ ਹੀ 18 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਬਠਲਾਣਾ ਤੋਂ ਧੀਰਪੁਰ ਤੱਕ ਕੱਚੇ ਟੋਟੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ।
ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਹਮੇਸ਼ਾ ਮੁਹਾਲੀ ਦਾ ਸਰਬਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਪੂਰਾ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੁਹਾਲੀ ਹਲਕੇ ਵਿੱਚ 17 ਕਿੱਲੋਮੀਟਰ ਲੰਮੀਆਂ ਸੜਕਾਂ ਨੂੰ ਚੌੜਾ ਕਰਨ ’ਤੇ 6 ਕਰੋੜ ਰੁਪਏ ਖ਼ਰਚੇ ਜਾਣਗੇ।
ਇਸ ਮੌਕੇ ਮਾਰਕੀਟ ਕਮੇਟੀ ੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਲੇਬਰਫੈੱਡ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਸਮਿਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬੜੀ, ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਵਜੀਰ ਸਿੰਘ ਸਾਬਕਾ ਸਰਪੰਚ ਬਠਲਾਣਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਬਲਜਿੰਦਰ ਸਿੰਘ ਭਾਗੋਮਾਜਰਾ, ਅਵਤਾਰ ਸਿੰਘ ਤਾਰੀ ਸਰਪੰਚ ਬੈਰੋਂਪੁਰ, ਚੌਧਰੀ ਰਾਮ ਇਸ਼ਵਰ ਸਰਪੰਚ ਗੋਬਿੰਦਗੜ੍ਹ, ਜਸਪ੍ਰੀਤ ਸਿੰਘ ਜੱਸਾ ਸਰਪੰਚ ਰਾਏਪੁਰ ਕਲਾਂ, ਬਲਾਕ ਸੰਮਤੀ ਮੈਂਬਰ ਰਾਜਿੰਦਰ ਸਿੰਘ ਰਾਏਪੁਰ ਕਲਾਂ, ਇੰਦਰਜੀਤ ਸਿੰਘ ਸਰਪੰਚ ਸ਼ਾਮਪੁਰਾ, ਬਲਜੀਤ ਸਿੰਘ ਭਾਗੋਮਾਜਰਾ, ਮੰਗਾ ਸਿੰਘ ਸਰਪੰਚ ਮੌਜਪੁਰ, ਜਸਵੀਰ ਕੌਰ ਸਰਪੰਚ ਭਾਰਤਪੁਰ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਰੀਟਾ ਰਾਣੀ ਸਰਪੰਚ ਚਡਿਆਲਾ ਸੂਦਾਂ, ਬਲਬੀਰ ਕੌਰ ਸਰਪੰਚ ਸੈਦਪੁਰ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਮਨਦੀਪ ਸਿੰਘ ਗੋਲਡੀ ਸੈਦਪੁਰ, ਜਸਵਿੰਦਰ ਸਿੰਘ ਭੱਪਾ ਸਰਪੰਚ ਪੱਤੜਾਂ, ਹਰਨੈਬ ਸਿੰਘ ਸਾਬਕਾ ਸਰਪੰਚ ਪੱਤੜਾਂ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਪੰਡਿਤ ਭੁਪਿੰਦਰ ਕੁਮਾਰ ਨਗਾਰੀ ਸਰਪੰਚ ਨਗਾਰੀ, ਬੀਡੀਪੀਓ ਹਿਤੇਨ ਕਪਿਲਾ, ਐਸਡੀਓ ਕਰਨੈਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…