ਵਿਧਾਇਕ ਸਿੱਧੂ ਨੇ ਪਿੰਡ ਚਾਓ ਮਾਜਰਾ ਦੇ ਵਿਕਾਸ ਲਈ ਪੰਚਾਇਤ ਨੂੰ ਗਰਾਂਟ ਦਾ ਚੈੱਕ ਦਿੱਤਾ
ਨਿਊਜ਼ ਡੈਸਕ ਸਰਵਿਸ
ਮੁਹਾਲੀ, 6 ਦਸੰਬਰ
ਮੁਹਾਲੀ ਹਲਕੇ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਦੁਆਰਾ ਅੱਜ ਨਜ਼ਦੀਕੀ ਪਿੰਡ ਚਾਓ ਮਾਜਰਾ ਦੀ ਪੰਚਾਇਤ ਨੂੰ ਗਲੀਆਂ-ਨਾਲੀਆਂ ਲਈ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਅਖਤਿਆਰੀ ਕੋਟੇ ਚੋਂ ਢਾਈ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਪਿੰਡ ਵਾਸੀਆਂ ਨੂੰ ਇਸ ਗੱਲ ਦਾ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪਿੰਡ ਨੂੰ ਰਹਿੰਦੇ ਹੋਰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ ਕਿਉਂਕਿ ਹਾਲੇ ਬਾਦਲ ਸਰਕਾਰ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਵਿਧਾਇਕ ਹੋਣ ਕਾਰਨ ਕੋਈ ਕਾਣੀ ਕੌਡੀ ਵੀ ਨਹੀਂ ਦੇ ਰਹੀ ਹੈ। ਬਾਵਜੂਦ ਇਸ ਦੇ ਉਹ ਹੁਣ ਤੱਕ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਹਲਕਾ ਮੁਹਾਲੀ ਦੇ ਵਿਕਾਸ ਲਈ ਕਾਂਗਰਸੀ ਸੰਸਦ ਮੈਂਬਰਾਂ ਦੇ ਅਖਤਿਆਰੀ ਕੋਟੇ ਚੋਂ ਦੇ ਚੁੱਕੇ ਹਨ।
ਇਸ ਮੌਕੇ ਵਿਧਾਇਕ ਸਿੱਧੂ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਕਾਸ ਦੇ ਮੁੱਦੇ ਤੇ ਚੋਣਾਂ ਲੜਨ ਦੀ ਗੱਲ ਕਰਨ ਵਾਲੇ ਅਕਾਲੀਆਂ ਨੂੰ ਹੁਣ ਆਪਣੇ ਹੱਥਾਂ ਪੈਰਾਂ ਦੀ ਪਈ ਹੋਈ ਹੈ ਕਿਉਂਕਿ ਬੁਨਿਆਦੀ ਸਹੂਲਤਾਂ ਲਈ ਤਰਸ ਰਹੇ ਪਿੰਡਾ ਦੇ ਲੋਕ ਅਕਾਲੀਆਂ ਕੋਲੋਂ ਉਨ੍ਹਾਂ ਦੇ ਕੰਮਾ ਦਾ ਹਿਸਾਬ ਮੰਗ ਰਹੇ ਹਨ ਜੋ ਕਿ ਉਨ੍ਹਾਂ ਪਾਸ ਨਹੀਂ ਹੈ ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਨੇ ਪੰਜਾਬ ਦਾ ਵਿਕਾਸ ਕਰਨ ਬਜਾਏ ਵਿਨਾਸ਼ ਕੀਤਾ ਹੈ ਅਤੇ ਹਮੇਸ਼ਾਂ ਹੀ ਆਪਣੇ ਪਰਿਵਾਰਾਂ ਦਾ ਢਿੱਡ ਭਰਿਆ ਹੈ । ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਇਸ ਧੱਕੇਸ਼ਾਹੀ ਦਾ ਜਵਾਬ ਕਾਂਗਰਸ ਪਾਰਟੀ ਦੇ ਹੱਕ ਵਿੱਚ ਭਾਰੀ ਵੋਟਾਂ ਪਾ ਕੇ ਦੇਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸ੍ਰੀ ਸਿੱਧੂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਵੱਧ ਚੜ੍ਹ ਦੇ ਸਾਥ ਦੇਣਗੇ।
ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਗੁਰਚਰਨ ਸਿੰਘ ਭੰਵਰਾ, ਤੇਗਇੰਦਰ ਸਿੰਘ, ਰਣਧੀਰ ਸਿੰਘ, ਨਰਿੰਦਰ ਸਿੰਘ ਫੌਜੀ, ਸੁਖਦੇਵ ਸਿੰਘ, ਮੋਹਣ ਸਿੰਘ, ਗੁਰਮੇਲ ਸਿੰਘ, ਸੁੱਚਾ ਸਿੰਘ, ਨੰਬਰਦਾਰ ਗੁਰਮੇਲ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਗਿਆਨ ਸਿੰਘ, ਦਿਲਬਾਗ ਸਿੰਘ, ਧਰਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।