ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 1 ਫਰਵਰੀ:
ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵਿਆਪਕ ਉਪਰਾਲੇ ਕਰਦਿਆਂ ਜਿਥੇ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਉਥੇ ਹੀ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੇ ਦੱÎਸਿਆ ਕਿ ਸਰਕਾਰ ਦੇ ਇਸ ਉਦੇਸ਼ ਦੀ ਪੂਰਤੀ ਲਈ ਰੂਪਨਗਰ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ ’ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਅਤੇ ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆ ਜਾਂਦੀਆਂ ਹਨ। ਉਨ੍ਹਾਂ ਦੱÎਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ ਨਾਲ ਈ.ਸੀ.ਜੀ, ਲੈਬ ਟੈਸਟ ਆਦਿ ਵੀ ਮੌਕੇ ’ਤੇ ਮੁਫ਼ਤ ਕੀਤੇ ਜਾਂਦੇ ਹਨ।ਉਨਾ ਦਸਿਆ ਕਿ ਇਸ ਮੋਬਾਇਲ ਮੈਡੀਕਲ ਬੱਸ ਰਾਹੀ ਲੋੜਵੰਦਾਂ ਤੱਕ ਪਹੁੰਚ ਕਰਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਅਪਾਹਿਜ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਬੱਸ ਰਾਹੀਂ ਮਰੀਜਾਂ ਨੂੰ ਰੋਗ ਮੁਕਤ ਕਰਨ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ।ਉਨ੍ਹਾਂ ਦੱÎਸਿਆ ਕਿ ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਿਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ ਉਥੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਗਜ਼ਟਿਡ ਛੁੱਟੀਆਂ ਵਾਲੇ ਦਿਨ ਛੱਡ ਕੇ ਪੇਂਡੂ ਵਸਨੀਕਾਂ ਨੂੰ ਰੋਜ਼ਾਨਾਂ ਅਤੇ ਹਰ ਸ਼ਨੀਵਾਰ ਨੂੰ ਜਿਲਾ ਜੇਲ ਵਿਚ ਬੰਦ ਕੈਦੀਆਂ ਤੇ ਬੰਦੀਆਂ ਨੂੰ ਸਿਹਤ ਸਹੂਲਤਾਂ ਦਿਤੀਆਂ ਜਾਂਦੀਆਂ ਹਨ।ਇਸ ਤੋ ਇਲਾਵਾ ਇਸ ਯੂਨਿਟ ਵੱਲੌ ਹਰ ਸਨੀਵਾਰ ਨੂੰ ਜਿਲ੍ਹਾ ਜੇਲ ਵਿਚ ਬੰਦ ਕੈਦੀਆ ਦਾ ਮੁਆਇਨਾ ਵੀ ਕੀਤਾ ਜਾਂਦਾ ਹੈ ।
ਡਾਕਟਰ ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਇਸ ਯੂਨਿਟ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਨੂੰ ਛੱਡ ਕੇ ਰੋਜਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 02 ਵੱਖ-ਵੱਖ ਪਿੰਡਾਂ ਤੇ ਸਲਮ ਬਸਤੀਆਂ ਵਿੱਚ ਜਾ ਕੇ ਮਰੀਜਾਂ ਦਾ ਚੈਕਅਪ ਕੀਤਾ ਜਾਂਦਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੂਨਿਟ ਵੱਲੋਂ ਮਰੀਜਾਂ ਨੂੰ ਮੁਫਤ ਦਵਾਈਆਂ ਦਿਤੀਆਂ ਜਾਂਦੀਆਂ ਹਨ।ਸਿਵਲ ਸਰਜਨ ਰੂਪਨਗਰ ਨੇ ਇੰਨਾਂ ਪਿੰਡਾਂ ਦੇ ਵਸਨੀਕਾਂ ਨੂੰ ਇਸ ਮੋਬਾਈਲ ਮੈਡੀਕਲ ਯੂਨਿਟ ਦਾ ਲਾਭ ਲੈਣ ਦੀ ਪ੍ਰੇਰਣਾ ਕੀਤੀ।
ਡਾਕਟਰ ਹਰਿੰਦਰ ਕੌਰ ਨੇ ਦਸਿਆ ਕਿ ਇਸ ਮੋਬਾਈਲ ਮੈਡੀਕਲ ਯੁਨਿਟ ਵਲੋਂ ਇਸ ਮਹੀਨੇ ਦੌਰਾਨ 38 ਪਿੰਡਾਂ ਦਾ ਦੋਰਾ ਕਰਦੇ ਹੋਏ ਉਥੋ ਦੇ ਵਸਨੀਕਾਂ ਦਾ ਇਲਾਜ ਕੀਤਾ ਜਾਵੇਗਾ। ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਾ: ਹਰਿੰੰਦਰ ਕੌਰ ਨੇ ਦਸਿਆ ਕਿ ਇਸ ਯੂਨਿਟ ਦੀ ਟੀਮ ਵੱਲੋਂ 01 ਫਰਵਰੀ ਨੂੰ ਪਿੰਡ ਚਤਾਮਲਾ ਤੇ ਢੱਕੀ, 02 ਫਰਵਰੀ ਨੂੰ ਥਲੀਖੁਰਦ ਤੇ ਥਲੀਕਲਾਂ, 05 ਫਰਵਰੀ ਨੂੰ ਸਿੰਘਪੁਰ ਤੇ ਅਲੀਪੁਰ, 06 ਫਰਵਰੀ ਨੂੰ ਬੇਗਮਪੁਰਾ ਤੇ ਘਨੌਲੀ, 07 ਫਰਵਰੀ ਨੂੰ ਮਕੌਰੀਕਲਾਂ ਤੇ ਮਕੌਰੀਖੁਰਦ, 08 ਫਰਵਰੀ ਨੂੰ ਢੰਗੋਲੀ ਤੇ ਮਨਸਾਲੀ , 09 ਫਰਵਰੀ ਨੂੰ ਨਿਓੂ ਮਲਕਪੁਰ ਤੇ ਟੱਪਲ ਮਾਜਰੀ, 12 ਫਰਵਰੀ ਨੂੰ ਖੁਆਸਪੁਰ ਤੇ ਅਹਿਮਦਪੁਰ, 13 ਫਰਵਰੀ ਨੂੰ ਲਾਡਲ ਤੇ ਬਹਿਰਾਮਪੁਰ , 15 ਫਰਵਰੀ ਨੂੰ ਨਾਨਕਪੁਰ ਤੇ ਹੁਸੈਨਪੁਰ, 16 ਫਰਵਰੀ ਨੂੰ ਲੋਹਗੜ੍ਹ ਫਿਡੇ ਤੇ ਰੋਲੀਮਾਜਰਾ, 19 ਫਰਵਰੀ ਨੂੰ ਲੋਧੀਮਾਜਰਾ ਤੇ ਗੁਨੋਮਾਜਰਾ, 20 ਫਰਵਰੀ ਨੂੰ ਆਲਮਪੁਰ ਤੇ ਕਟਲੀ, 21 ਫਰਵਰੀ ਨੂੰ ਚੰਦਪੁਰ ਤੇ ਢਕਾਲਾ, 22 ਫਰਵਰੀ ਨੂੰ ਰਣਜੀਤਪੁਰਾ ਤੇ ਦਬੁਰਜੀ, 23 ਫਰਵਰੀ ਨੂੰ ਪਤਿਆਲਾਂ ਤੇ ਮਿਆਣੀ, 26 ਫਰਵਰੀ ਨੂੰ ਬਹਾਦਰਪੁਰ ਤੇ ਮਧੋਮਾਜਰਾ, 27 ਫਰਵਰੀ ਨੂੰ ਲੇਬਰ ਕਲੋਨੀ ਅੰਬੂਜਾ ਤੇ ਜਹਾਂਗੀਰ , ਜਦਕਿ 28 ਫਰਵਰੀ ਨੂੰ ਅਕਬਰਪੁਰ ਤੇ ਮਗਰੌੜ ਪਿੰਡਾਂ ਵਿਚ ਜਾ ਕੇ ਉਥੋਂ ਦੇ ਵਸਨੀਕਾਂ ਦਾ ਚੈਕਅਪ ਕੀਤਾ ਜਾਵੇਗਾ। ਉਨਾਂ ਇਹ ਵੀ ਦਸਿਆ ਕਿ ਇਸ ਯੂਨਿਟ ਵੱਲੋਂ 03, 10, 17 ਅਤੇ 24 ਫਰਵਰੀ ਨੂੰ ਜ਼ਿਲ੍ਹਾ ਜੇਲ ਵਿਚ ਜਾ ਕੇ ਉਥੇ ਦੇ ਬੰਦੀਆਂ ਅਤੇ ਹਵਾਲਾਤੀਆਂ ਦਾ ਚੈਕਅੱਪ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…