Nabaz-e-punjab.com

ਸਮਾਜ ਸੇਵੀ ਪਿਆਰੇ ਲਾਲ ਦੀ ਯਾਦ ਨੂੰ ਸਮਰਪਿਤ 10ਵੇਂ ਖੂਨਦਾਨ ਬਾਰੇ ਆਮ ਲੋਕਾਂ ਦੀ ਲਾਮਬੰਦੀ

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੂਨਦਾਨੀਆਂ ਨੂੰ ਦਿੱਤੇ ਜਾਣਗੇ ਫਲਦਾਰ ਤੇ ਛਾਂਦਾਰ ਪੌਦੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਅਤੇ ਸਾਥੀਆਂ ਵੱਲੋਂ ਉੱਘੇ ਸਨਅਤੀ ਘਰਾਣੇ ਡਿਪਲਾਸਟ ਗਰੁੱਪ, ਰੋਟਰੀ ਕਲੱਬ, ਜ਼ਿਲ੍ਹਾ ਰੈੱਡ ਕਰਾਸ ਮੁਹਾਲੀ ਦੇ ਸਹਿਯੋਗ ਨਾਲ ਇੱਥੋਂ ਦੇ ਕਮਿਊਨਿਟੀ ਸੈਂਟਰ ਸੈਕਟਰ-69 ਵਿੱਚ ਸਮਾਜ ਸੇਵੀ ਮਰਹੂਮ ਪਿਆਰੇ ਲਾਲ (ਫਾਊਂਡਰ ਡਿਪਲਾਸਟ ਗਰੁੱਪ) ਦੀ ਯਾਦ ਨੂੰ ਸਮਰਪਿਤ 8 ਜੂਨ ਸਵੇਰੇ 9 ਵਜੇ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਪ੍ਰਬੰਧਕ ਸ੍ਰੀ ਧਨੋਆ ਅਤੇ ਉਨ੍ਹਾਂ ਦੀ ਟੀਮ ਵੱਲੋਂ ਆਮ ਲੋਕਾਂ ਖਾਸ ਕਰ ਕੇ ਨੌਜਵਾਨਾਂ ਨੂੰ ਖੂਨਦਾਨ ਪ੍ਰਤੀ ਲਾਮਬੰਦ ਕਰਨ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੈਂਪ ਵਿੱਚ ਪੀਜੀਆਈ ਬਲੱਡ ਬੈਂਕ ਦੀ ਟੀਮ ਵੱਲੋਂ ਖੂਨ ਦੇ ਯੂਨਿਟ ਇਕੱਤਰ ਕੀਤੇ ਜਾਣਗੇ।
ਇਸ ਮੌਕੇ ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਕੁਮਾਰ ਗੁਪਤਾ ਨੇ ਕਿਹਾ ਕਿ ਖੂਨਦਾਨ ਸਭ ਤੋਂ ਉਤਮ ਦਾਨ ਹੁੰਦਾ ਹੈ। ਇਸ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕੌਂਸਲਰ ਧਨੋਆ ਨੇ ਦੱਸਿਆ ਕਿ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਦੇ ਬੈਨਰ ਹੇਠ ਲਗਾਏ ਜਾ ਇਸ ਰਹੇ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਖੂਨਦਾਨੀਆਂ ਨੂੰ ਆਪਣੇ ਘਰਾਂ ਦੇ ਵਿਹੜਿਆਂ ਅਤੇ ਆਲੇ ਦੁਆਲੇ ਲਗਾਉਣ ਲਈ ਪੌਦੇ ਦਿੱਤੇ ਜਾਣਗੇ।
ਇਸ ਮੌਕੇ ਸੁਖਦੇਵ ਸਿੰਘ ਵਾਲੀਆ, ਜਗਤਾਰ ਸਿੰਘ ਬਾਰੀਆ, ਕੁਲਦੀਪ ਸਿੰਘ ਭਿੰਡਰ, ਹਰਦੀਪ ਸਿੰਘ ਧਨੋਆ, ਕਰਮ ਸਿੰਘ ਮਾਵੀ, ਮੇਜਰ ਸਿੰਘ, ਜਸਰਾਜ ਸਿੰਘ ਸੋਨੂੰ, ਅੰਮ੍ਰਿਤਪਾਲ ਸਿੰਘ, ਇੰਦਰਪਾਲ ਸਿੰਘ ਧਨੋਆ, ਅਕਾਸ਼ਦੀਪ ਸਿੰਘ, ਗੁਨਰੀਤ ਸਿੰਘ ਚਾਹਲ, ਦੀਪਇੰਦਰ ਸਿੰਘ, ਰਵਿੰਦਰ ਰਵੀ, ਗੁਰਦੀਪ ਸਿੰਘ ਅਟਵਾਲ, ਸੁਰਿੰਦਰਜੀਤ ਸਿੰਘ, ਹਰਮੀਤ ਸਿੰਘ, ਪਵਨ ਕੁਮਾਰ, ਸੁਰਜੀਤ ਸਿੰਘ ਸੇਖੋਂ, ਐਨਡੀ ਅਰੋੜਾ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਅਜੀਤ ਸਿੰਘ ਸਰਵਾਰਾ, ਗੋਪਾਲ ਦੱਤ, ਰਾਜ ਬਹਾਦਰ ਸਿੰਘ, ਸੁਰਜੀਤ ਕੁਮਾਰ ਸਮੇਤ ਸਮੂਹ ਮੈਂਬਰਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…