
ਭਾਰਤ ਜੋੜੋ ਯਾਤਰਾ ਲਈ ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਦੀ ਲਾਮਬੰਦੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਸਬੰਧੀ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮੁਹਾਲੀ ਵਿੱਚ ਸੀਨੀਅਰ ਕਾਂਗਰਸੀ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਕੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਅੱਜ ਦੇਸ਼ ਅੰਦਰ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਰਾਹੁਲ ਗਾਂਧੀ ਵੱਲੋਂ ਦੇਸ਼ ਦੇ ਲੋਕਾਂ ਨੂੰ ਇੱਕਜੁੱਟ ਕਰਨ ਲਈ ‘ਭਾਰਤ ਜੋੜੋ ਯਾਤਰਾ‘ ਦੀ ਸ਼ੁਰੂਆਤ ਕੀਤੀ ਗਈ ਜੋ ਕਿ ਦਸ ਜਨਵਰੀ ਨੂੰ ਪੰਜਾਬ ਪਹੁੰਚ ਰਹੀ ਹੈ। ਮੀਟਿੰਗ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਸੁਖਵਿੰਦਰ ਸਿੰਘ ਵਿਸਕੀ, ਹਰਸਿਮਰਨ ਸਿੰਘ ਸੰਧੂ, ਬਲਾਕ ਪ੍ਰਧਾਨ ਜਸਦੀਪ ਸਿੰਘ ਜੱਸੀ ਸਰਪੰਚ ਬੱਲੋਮਾਜਰਾ ਅਤੇ ਜਸਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।