Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਸਰਹਿੰਦ ਫਤਿਹ ਦਿਵਸ’ ਸਬੰਧੀ ਵਰਕਰਾਂ ਦੀ ਲਾਮਬੰਦੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਸਰਕਾਰੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ: ਡਾ. ਚੀਮਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 5 ਮਈ ਬਲਾਕ ਮਾਜਰੀ ਸਥਿਤ ਗੁਰਦਵਾਰਾ ਗੜ੍ਹੀ ਭੋਰਖਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਮਾਜਰੀ, ਕੁਰਾਲੀ, ਅਤੇ ਮੁੱਲਾਂਪੁਰ ਗਰੀਬਦਾਸ ਦੇ ਅਹੁਦੇਦਾਰਾਂ ਦੀ ਮੀਟਿੰਗ ਰਣਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਹੋਈ ਜਿਸ ਵਿਚ ਵਿਸ਼ੇਸ ਤੌਰ ਤੇ ਸਮੂਲੀਅਤ ਕਰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) 12 ਮਈ ਨੂੰ ਸਰਹਿੰਦ ਫਤਿਹ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗਾ। ਇਸ ਦੌਰਾਨ ਡਾ.ਚੀਮਾ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ 2019 ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿਚ ਕਿਸੇ ਵੀ ਥਾਂ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਸਰਪ੍ਹਸਤ ਪ੍ਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਲਦੀ ਹੀ ਪਾਰਟੀ ਦੀ ਇਕਾਈ ਦਾ ਗਠਨ ਕਰ ਲਿਆ ਜਾਵੇਗਾ। ਜਿਸ ਵਿੱਚ ਵਧੀਆ ਆਗੁੂਆਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ 12 ਮਈ ਨੂੰ ਸਰਹਿੰਦ ਫਤਿਹ ਦਿਵਸ ਮੌਕੇ ਹੋਣ ਵਾਲੇ ਸੂਬਾ ਪੱਧਰੀ ਧਾਰਮਿਕ ਸਮਾਗਮਾਂ ਵਿੱਚ ਅਕਾਲੀ ਦਲ ਦੇ ਵਰਕਰਾਂ ਅਤੇ ਆਗੂਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਵਰਕਰਾਂ ਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਸੌਂਪੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸਰਹਿੰਦ ਫਤਿਹ ਦਿਵਸ ਦੇ ਸਬੰਧ ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਜੰਗੀ ਯਾਦਗਾਰੀ ਨੇੜਿਓਂ ਵਿਸ਼ਾਲ ਸਰਹਿੰਦ ਫਤਿਹ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਸਵੇਰੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ 12, 13 ਅਤੇ 14 ਮਈ ਨੂੰ ਧਾਰਮਿਕ ਸਮਾਗਮ ਹੋ ਰਹੇ ਹਨ ਅਤੇ 12 ਮਈ ਨੂੰ ਇਤਿਹਾਸਕ ਨਗਰ ਚੱਪੜਚਿੜੀ ਤੋਂ ਫਤਹਿ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਐਸਜੀਪੀਸੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ, ਜਥੇਦਾਰ ਮਨਜੀਤ ਸਿੰਘ ਮੁੰਧੋਂ, ਡਾਇਰੈਕਟਰ ਬਲਵਿੰਦਰ ਸਿੰਘ ਕਾਕਾ, ਗਿਆਨੀ ਮਲਕੀਤ ਸਿੰਘ ਪਪਰਾਲੀ, ਸਰਬਜੀਤ ਸਿੰਘ ਕਾਦੀਮਾਜਰਾ, ਚੌਧਰੀ ਅਰਜਨ ਸਿੰਘ ਕਾਂਸਲ, ਦਿਲਬਾਗ ਸਿੰਘ ਮੀਆਂਪੁਰ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ, ਗੁਰਮੇਲ ਸਿੰਘ ਪਾਬਲਾ, ਹਰਦੀਪ ਸਿੰਘ ਸਰਪੰਚ ਖਿਜ਼ਰਾਬਾਦ, ਕੁਲਵਿੰਦਰ ਸਿੰਘ ਰਕੌਲੀ, ਹਰਜਿੰਦਰ ਸਿੰਘ ਮੁੰਧੋਂ, ਚੇਅਰਪਰਸ਼ਨ ਮਨਜੀਤ ਕੌਰ, ਡਾਇਰੈਕਟਰ ਗੁਰਮੀਤ ਸਿੰਘ ਸਾਂਟੂ, ਡਾਇਰੈਕਟਰ ਹਰਨੇਕ ਸਿੰਘ ਨੇਕੀ, ਨਾਇਬ ਸਿੰਘ ਮੁੱਲਾਂਪੁਰ, ਹਰਜੀਤ ਸਿੰਘ ਟੱਪਰੀਆਂ, ਪ੍ਰਿੰਸ ਕੁਰਾਲੀ, ਰਾਜਦੀਪ ਸਿੰਘ ਹੈਪੀ, ਗੁਰਮੁਖ ਸਿੰਘ ਰਾਣੀਮਾਜਰਾ, ਗੋਲਡੀ ਅਕਾਲਗੜ੍ਹ, ਪਾਲਇੰਦਰਜੀਤ ਸਿੰਘ ਬਾਠ, ਬਲਦੇਵ ਸਿੰਘ ਖਿਜ਼ਰਬਾਦ, ਗੁਰਮੁਖ ਸਿੰਘ, ਬਲਵੰਤ ਸਿੰਘ ਸੋਨੂੰ, ਗੁਰਚਰਨ ਸਿੰਘ ਰਾਣਾ, ਰਵਿੰਦਰ ਸਿੰਘ ਮੁੱਲਾਂਪੁਰ, ਸੰਤ ਸਿੰਘ ਮੁੰਧੋਂ, ਬਲਵਿੰਦਰ ਸਿੰਘ ਰਕੌਲੀ, ਹਰਜੀਤ ਸਿੰਘ ਹਰਮਨ, ਜਗਜੀਤ ਸਿੰਘ ਗਿੱਲ, ਨਰੇਸ ਬੌਬੀ, ਅਨਿਲ ਕੁਮਾਰ, ਡਿੰਪਲ ਸੰਮਤੀ ਮੈਂਬਰ, ਕਮਲਜੀਤ ਕੌਰ ਭਗਤਮਾਜਰਾ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ