Share on Facebook Share on Twitter Share on Google+ Share on Pinterest Share on Linkedin ਸਿੱਖ ਅਜਾਇਬਘਰ ਮੁਹਾਲੀ ਵਿੱਚ ਸਥਾਪਿਤ ਕਰਨ ਲਈ ਸ਼ਹੀਦ ਭਾਈ ਦਿਆਲਾ ਜੀ ਦਾ ਮਾਡਲ ਤਿਆਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ: ਸਿੱਖ ਅਜਾਇਬਘਰ ਮੁਹਾਲੀ ਦੇ ਸੰਚਾਲਕ ਬੁੱਤਸਾਜ ਪਰਵਿੰਦਰ ਸਿੰਘ ਨੇ ਸ਼ਹੀਦ ਭਾਈ ਦਿਆਲਾ ਜੀ ਦਾ ਮਾਡਲ ਤਿਆਰ ਕੀਤਾ ਗਿਆ ਹੈ। ਪਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਦੇ ਇਸ ਮਾਡਲ ਨੂੰ ਬਣਾਉਣ ਲਈ ਕਰੀਬ 6 ਮਹੀਨੇ ਦਾ ਸਮਾਂ ਲੱਗਾ ਹੈ। ਇਹ ਮਾਡਲ ਫਾਈਬਰ ਗਲਾਸ ਦਾ ਬਣਾਇਆ ਗਿਆ ਹੈ ਜਦੋਂਕਿ ਕੇਸ ਦਾੜ੍ਹੀ ਨਕਲੀ ਲਗਾਏ ਗਏ ਹਨ। ਪਰਵਿੰਦਰ ਸਿੰਘ ਨੇ ਦੱਸਿਆ ਕਿ ਜਲਦੀ ਹੀ ਸ਼ਹੀਦ ਭਾਈ ਦਿਆਲਾ ਜੀ ਦਾ ਇਹ ਮਾਡਲ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਇਸ ਅਸਥਾਨ ’ਤੇ ਸਿੱਖ ਗੁਰੂਆਂ, ਸ਼ਹੀਦ ਸਿੰਘਾਂ ਅਤੇ ਹੋਰ ਸੂਰਬੀਰ ਯੋਧਿਆਂ ਦੇ ਮਾਡਲ ਸਥਾਪਿਤ ਕੀਤੇ ਗਏ ਹਨ। ਬੁੱਤਸਾਜ ਪਰਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੈਰ ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਸਿੱਖ ਅਜਾਇਬਘਰ ਦੇ ਵਿਕਾਸ ਤੇ ਵਿਸਥਾਰ ਲਈ ਇਹ ਜ਼ਮੀਨ ਪੱਕੇ ਤੌਰ ’ਤੇ ਅਲਾਟ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਅਸਥਾਨ ਦੀ ਬਹੁ ਮੰਜ਼ਲਾਂ ਇਮਾਰਤ ਦੀ ਉਸਾਰੀ ਲਈ ਬਹੁਤ ਹੀ ਖ਼ੂਬਸੂਰਤ ਨਕਸ਼ਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਸਰਕਾਰ ਵੇਲੇ ਵੀ ਇੱਥੇ ਕਈ ਕੈਬਨਿਟ ਮੰਤਰੀ ਫੇਰੀ ਪਾ ਚੁੱਕੇ ਹਨ ਅਤੇ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਸਿੱਖ ਅਜਾਇਬਘਰ ਦਾ ਦੌਰਾ ਕਰ ਚੁੱਕੇ ਹਨ ਲੇਕਿਨ ਹੁਣ ਤੱਕ ਕਿਸੇ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ