Nabaz-e-punjab.com

ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਹੀ ਖਪਾਉਣ ਲਈ ਆਧੁਨਿਕ ਸੰਦ ਮੁਹੱਈਆ ਕੀਤੇ ਜਾਣਗੇ: ਡੀਸੀ

ਕਿਸਾਨਾਂ ਨੂੰ ਪਰਾਲੀ ਤੇ ਫਸਲਾਂ ਦੀ ਰਹਿੰਦ ਖੰੂਹਦ ਅੱਗ ਲਗਾ ਕੇ ਨਾ ਸਾੜਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਜ਼ਿਲਂ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵਾਤਾਵਰਨ ਦੀ ਸਵੱਛਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਝੋਨੇ ਦੇ ਇਸ ਸੀਜ਼ਨ ਲਈ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਹੀ ਖਪਾਉਣ ਲਈ ਕਿਸਾਨਾਂ ਅਤੇ ਹੋਰ ਕਾਸ਼ਤਕਾਰਾਂ ਨੂੰ ਅਤਿ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਜਿਸ ’ਤੇ ਖੇਤੀਬਾੜੀ ਵਿਭਾਗ ਵੱਲੋਂ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ 1 ਕਰੋੜ 89 ਲੱਖ ਰੁਪਏ ਦੀ ਸਬਸਿਡੀ ਅਤੇ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮਕੈਨਾਈਜ਼ੇਸ਼ਨ) ਸਕੀਮ ਅਧੀਨ 1 ਕਰੋੜ 7 ਲੱਖ ਰੁਪਏ ਸਬਸਿਡੀ ਦਿੱਤੀ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਖਪਾਉਣ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਨਾਲ ਪਿਛਲੇ ਸਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 14 ਫੀਸਦੀ ਕਮੀ ਆਈ ਹੈ।
ਉਨ੍ਹਂਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲੋਕਾਂ ਦੇ ਸਹਿਯੋਗ ਨਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਸਮੱਸਿਆ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2019-20 ਦੌਰਾਨ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਅਧੀਨ ਖੇਤਬਾੜੀ ਵਿਭਾਗ ਵੱਲੋਂ 24 ਕਿਸਾਨ ਗਰੁੱਪਾਂ ਅਤੇ 119 ਕਿਸਾਨਾਂ ਨੂੰ ਵਿਅਕਤੀਗਤ ਤੌਰ ’ਤੇ ਕੁੱਲ 191ਆਧੁਨਿਕ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾਣਗੀਆਂ। ਜਦਕਿ ਸਮੈਮ ਸਕੀਮ ਤਹਿਤ 220 ਮਸ਼ੀਨਾਂ 40 ਫੀਸਦੀ ਸਬਸਿਡੀ ਦੇ ਅਧਾਰ ’ਤੇ ਦਿੱਤੀਆਂ ਜਾਣੀਆਂ ਹਨ। ਉਨ੍ਹਂਾਂ ਦੱਸਿਆ ਕਿ ਇੰਨ ਸੀਟੂ ਕਰੋਪ ਰੈਜ਼ੀਡਿਊ ਮੈਨੇਜਮੈਂਟ ਸਕੀਮ ਤਹਿਤ ਕਿਸਾਨ ਗਰੁੱਪਾਂ ਨੂੰ ਇਹ ਸੰਦ 80 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਣਗੇ ਜਦਕਿ ਵਿਅਕਤੀਗਤ ਤੌਰ ’ਤੇ ਸੰਦ ਲੈਣ ਵਾਲੇ ਕਿਸਾਨਾਂ ਨੂੰ ਸੰਦ ’ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਡੀਸੀ ਨੇ ਦੱਸਿਆ ਕਿ ਪਿਛਲੇ ਸਾਲ ਪਰਾਲੀ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਵਿਭਾਗ ਅਤੇ ਸਹਿਕਾਰੀ ਸਭਾਵਾਂ ਵਿਭਾਗ ਵੱਲੋਂ ਕੁੱਲ 412 ਸੰਦਾਂ ’ਤੇ 3 ਕਰੋੜ 80 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਸੀ, ਜਿਨ੍ਹਂਾਂ ਵਿੱਚ ਹੈਪੀ ਸੀਡਰ, ਪੈਡੀ ਮਲਚਰ, ਰੋਟਰੀ ਸਲੈਸਰ, ਰੋਟਾਵੇਟਰ, ਜ਼ੀਰੋ ਟਰਿੱਲ, ਚੋਪਰ ਹਾਈਡ੍ਰੋਲਿਕ ਰਿਵਰਸੀਬਲ ਐਮਬੀ ਪਲਾਓ ਤੇ ਸਰਬ ਮਾਸਟਰ ਅਤੇ ਸੁਪਰ ਐਸਐਮਐਸ ਸਬਸਿਡੀ ’ਤੇ ਦਿੱਤੇ ਗਏ ਸਨ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਕੇਸ ਸਾਹਮਣੇ ਨਾ ਆਉਣ ਦੇਣ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਉਸ ਨੂੰ ਆਧੁਨਿਕ ਖੇਤੀਬਾੜੀ ਸੰਦਾਂ ਰਾਹੀਂ ਜ਼ਮੀਨ ਵਿੱਚ ਹੀ ਖਪਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਣ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।ਉਨ੍ਹਂਾਂ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਆਧੁਨਿਕ ਖੇਤੀਬਾੜੀ ਸੰਦਾਂ ਨੂੰ ਵੱਧ ਤੋਂ ਵੱਧ ਖਰੀਦਣ ਲਈ ਆਖਿਆ ਤਾਂ ਜੋ ਉਨ੍ਹਂਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਖਪਾਉਣ ਲਈ ਕੋਈ ਦਿੱਕਤ ਨਾ ਆਵੇ।
(ਬਾਕਸ ਆਈਟਮ)
ਮੁੱਖ ਖੇਤੀਬਾੜੀ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਨਵੀਆਂ ਮਸ਼ੀਨਾਂ ਖਰੀਦਣ ਅਤੇ ਪਹਿਲਾਂ ਮਸ਼ੀਨਾਂ ਦੀ ਵਰਤੋਂ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ, ਪੰਜਾਬ ਐਗਰੀਕਲਚਰ ਮੈਨੇਜਮੈਂਟ ਐਕਸਟੈਂਸ਼ਨ ਟਰੇਨਿੰਗ ਇੰਸਟੀਚਿਊਟ (ਪਮੇਤੀ) ਲੁਧਿਆਣਾ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਅਤੇ ਹੋਰ ਸਬੰਧਤ ਸੰਸਥਾਨਾਂ ਰਾਹੀਂ 80 ਟ੍ਰੇਨਿੰਗ ਪ੍ਰੋਗਰਾਮ, ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀਆਂ ਜਾਂਦੀਆਂ ਮਸ਼ੀਨਾਂ ਦੀਆਂ 150 ਪ੍ਰਦਰਸ਼ਨੀਆਂ ਅਤੇ 250 ਪਿੰਡ ਪੱਧਰ ਦੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

Load More Related Articles

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …