nabaz-e-punjab.com

110 ਕਰੋੜ ਦੀ ਲਾਗਤ ਨਾਲ ਮੁਹਾਲੀ, ਜਲੰਧਰ ਤੇ ਅੰਮ੍ਰਿਤਸਰ ਦੇ ਮਿਲਕ ਪਲਾਟਾਂ ਦਾ ਆਧੁਨਿਕੀਕਰਨ ਕੀਤਾ ਜਾਵੇਗਾ: ਸਿੱਧੂ

ਫਸਲ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ 8000 ਰੁਪਏ ਦੀ ਥਾਂ ਤੇ 12,000 ਰੁਪਏ ਪ੍ਰਤੀ ਏਕੜ ਕੀਤੀ

ਸਰਕਾਰ ਨੇ ਪਹਿਲੇ ਗੇੜ ਵਿੱਚ ਕਿਸਾਨਾਂ ਦੇ ਖੇਤੀ ਕਰਜੇ ਮੁਆਫ ਕਰਨ ਲਈ ਰੱਖੇ 1500 ਕਰੋੜ ਰੁਪਏ

ਕੈਪਟਨ ਸਰਕਾਰ ਨੇ 100 ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਅਹਿਮ ਇਤਿਹਾਸਕ ਫੈਸਲੇ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਆਪਣੇ ਪਹਿਲੇ ਬਜਟ ਸੈਸ਼ਨ ਵਿੱਚ ਹੀ ਪੂਰਾ ਕਰਨ ਲਈ ਅਮਲ ਸ਼ੁਰੂ ਕਰ ਦਿੱਤਾ ਹੈ ਅਤੇ ਸਰਕਾਰ ਨੇ ਆਪਣੇ 100 ਦਿਨਾਂ ਵਿੱਚ ਜੋ ਇਤਿਹਾਸਕ ਫੈਸਲੇ ਕੀਤੇ ਹਨ ਉਹ ਆਪਣੇ ਆਪ ਵਿੱਚ ਇੱਕ ਮਿਸਾਲ ਹਨ। ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਕਿਸਾਨਾਂ ਦੇ ਖੇਤੀ ਕਰਜੇ ਮੁਆਫ਼ ਕਰਨ ਲਈ ਪਿਛਲੀ ਗੈਰ ਕਾਂਗਰਸੀ ਸਰਕਾਰਾਂ ਨੇ ਕੋਈ ਕਦਮ ਚੁਕਿਆ ਹੋਵੇ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਨ ਲਈ ਸਰਕਾਰ ਨੇ ਠੋਸ ਨੀਤੀ ਬਣਾ ਕੇ 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਲਈ ਉਹਨਾਂ ਦਾ 2 ਲੱਖ ਰੁਪਏ ਤੱਕ ਦਾ ਫਸਲੀ ਕਰਜਾ ਮੁਆਫ ਕਰਨ ਦਾ ਫੈਸਲਾ ਲਿਆ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪਹਿਲੇ ਗੇੜ ਵਿੱਚ ਇਸ ਮੰਤਵ ਲਈ ਬਜਟ ਵਿੱਚ 1500 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ 10 ਲੱਖ 25 ਹਜ਼ਾਰ ਕਿਸਾਨਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਖਰਾਬ ਹੋਈ ਫਸਲ ਦੇ ਮੁਆਵਜੇ ਦੀ 8000 ਰੁਪਏ ਰਾਸ਼ੀ ਨੂੰ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਖੇਤੀਬਾੜੀ ਦੇ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਦਾ ਵੀ ਫੈਸਲਾ ਕੀਤਾ ਹੈ ਤਾਂ ਜੋ ਕਿਸਾਨ ਸਹਾਇਕ ਧੰਦੇ ਅਪਣਾ ਕੇ ਆਪਣਾ ਆਰਥਿਕ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਪਾਲਣ ਤੇ ਸੂਰ ਪਾਲਣ ਦੇ ਕਿੱਤਿਆਂ ਨੂੰ ਬੜਾਵਾ ਦੇਣ ਲਈ ਵਿਸ਼ੇਸ ਯੋਜਨਾਵਾਂ ਉਲੀਕੀਆਂ ਹਨ ਅਤੇ ਸਰਕਾਰ ਨੇ ਸਰਕਾਰੀ ਸੂਰ ਫਾਰਮ ਨਾਭਾ ਦੀ ਅਪਗ੍ਰੇਡੇਸ਼ਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿਖੇ ਦੋ ਨਵੇਂ ਸੂਰ ਪ੍ਰਜਨਣ ਫਾਰਮ ਖੋਲੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਨਾਲ ਜੁੜੇ ਸਹਾਇਕ ਉਦਯੋਗਾਂ ਨਾਲ ਜੋੜਨ ਲਈ ਡੇਅਰੀ ਅਤੇ ਪਸ਼ੂਆਂ ਦੀ ਖੁਰਾਕ ਉਤਪਾਦਕ ਪ੍ਰੋਸੈਸਿੰਗ ਉਦਯੋਗ ਨੂੰ ਡੇਅਰੀ ਫਾਰਮਾਂ, ਸੂਰ ਫਾਰਮਾਂ, ਮੱਛੀ ਫਾਰਮਾਂ ਨਾਲ ਜੋੜ ਕੇ ਪੰਜਾਬ ਦੇ ਕਿਸਾਨਾਂ ਦੀ ਆਰÎਥਿਕਤਾ ਨੂੰ ਹੋਰ ਵਧੇਰੇ ਮਜਬੂਤ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਇਲਾਵਾ ਦੁੱਧ ਉਤਪਾਦਨਂ ਵਿੱਚ ਵਾਧਾ ਕਰਨ ਲਈ ਸਰਕਾਰ ਨੇ 110 ਕਰੋੜ ਰੁਪਏ ਦੇ ਨਿਵੇਸ਼ ਨਾਲ ਮੁਹਾਲੀ, ਜਲੰਧਰ ਤੇ ਅੰਮ੍ਰਿਤਸਰ ਵਿਖੇ ਮਿਲਕ ਪਲਾਟਾਂ ਦਾ ਆਧੁਨਿਕੀਕਰਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉੱਦਮ ਨਾਲ ਇਸ ਸਾਲ ਦੇ ਅਖੀਰ ਤੱਕ ਦੁੱਧ ਭੰਡਰਾਨ ਸਮਰੱਥਾ 20 ਲੱਖ ਲੀਟਰ ਪ੍ਰਤੀ ਦਿਨ ਤੋਂ ਵੱਧ ਕੇ 25 ਲੱਖ ਲੀਟਰ ਪ੍ਰਤੀ ਦਿਨ ਹੋ ਜਾਵੇਗੀ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…