Nabaz-e-punjab.com

ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਸੀਏਏ, ਐਨਆਰਸੀ ਵਰਗੇ ਐਕਟ ਲੈ ਕੇ ਆਈ ਹੈ ਮੋਦੀ ਸਰਕਾਰ: ਬੇਦੀ

ਦੇਸ਼ ਨੂੰ ਵੰਡਣ ਦੀ ਜਗ੍ਹਾ ਰੁਜ਼ਗਾਰ, ਸਿਹਤ ਸੇਵਾਵਾਂ ਤੇ ਬਿਹਤਰ ਸਿੱਖਿਆ ਦਾ ਪ੍ਰਬੰਧ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਸੀਏਏ ਅਤੇ ਐਨਆਰਸੀ ਉੱਤੇ ਕੇਂਦਰ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਲੋਕਾਂ ਦਾ ਧਿਆਨ ਮੁੱਢਲੀਆਂ ਸਮਸਿਆਵਾਂ, ਮਹਿੰਗਾਈ, ਬੇਰੁਜ਼ਗਾਰੀ, ਭ੍ਰਸ਼ਟਾਚਾਰ ਆਦਿ ਤੋਂ ਹਟਾਣ ਲਈ ਕੇਂਦਰ ਸਰਕਾਰ ਦਾ ਇਹ ਨਵਾਂ ਫਾਰਮੂਲਾ ਹੈ। ਇੱਥੇ ਗੱਲ ਕਰਦੇ ਹੋਏ ਬੇਦੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਐਨਆਰਸੀ ਅਤੇ ਸੀਏਏ ਨੂੰ ਪੰਜਾਬ ਵਿੱਚ ਲਾਗੂ ਕਰਣ ਤੋਂ ਮਨਾਹੀ ਕਰ ਚੁੱਕੇ ਹਨ ਕਿਉਂਕਿ ਇਹ ਦੇਸ਼ ਦੇ ਸੰਵਿਧਾਨ ਦੇ ਅਨੁਸਾਰ ਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਵੰਡਣ ਦਾ ਕੰਮ ਕਰ ਰਹੀ ਹੈ ਅਤੇ ਇਹ ਦੇਸ਼ ਲਈ ਬਹੁਤ ਖਤਰਨਾਕ ਗੱਲ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਲੋਕਾਂ ਨੂੰ ਖਾਣ ਨੂੰ ਰੋਟੀ ਚਾਹੀਦੀ ਹੈ ਪਰ ਮਹਿੰਗਾਈ ਦੇ ਚਲਦੇ ਪਿਆਜ਼ 120 ਰੁਪਏ ਕਿੱਲੋ ਵਿਕ ਰਿਹਾ ਹੈ ਅਤੇ ਲੋਕਾਂ ਦੀ ਥਾਲੀ ਤੋਂ ਗਾਇਬ ਹੋ ਗਿਆ ਹੈ ਪਰ ਦੇਸ਼ ਦੀ ਵਿੱਤ ਮੰਤਰੀ ਦਾ ਜਵਾਬ ਇਹ ਹੈ ਕਿ ਉਹ ਤਾਂ ਪਿਆਜ਼ ਨਹੀਂ ਖਾਂਦੇ। ਇਸੇ ਤਰ੍ਹਾਂ ਲੱਖਾਂ ਦੀ ਗਿਣਤੀ ਵਿੱਚ ਨੌਜਵਾਨ ਬੇਰੁਜ਼ਗਾਰ ਹਨ। ਹਰ ਸਾਲ ਪੜੇ ਲਿਖੇ ਬੇਰੁਜ਼ਗਾਰਾਂ ਦੀ ਫ਼ੌਜ ਤਿਆਰ ਹੋ ਰਹੀ ਹੈ ਗੋ ਇਸ ਤਰਫ਼ ਕੇਂਦਰ ਸਰਕਾਰ ਦਾ ਕੋਈ ਧਿਆਨ ਹੀ ਨਹੀਂ ਹੈ। ਨੌਜਵਾਨਾਂ ਦੇ ਮਾਤਾ ਪਿਤਾ ਆਪਣੇ ਘਰਾਂ ਨੂੰ ਗਿਰਵੀ ਰੱਖ ਕੇ, ਆਪਣੇ ਗਹਿਣੇ ਵੇਚਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਬੱਚਿਆਂ ਦੇ ਬਿਹਤਰ ਭਵਿੱਖ ਲਈ ਲੱਖਾਂ ਖਰਚ ਕਰਕੇ ਵਿਦੇਸ਼ਾਂ ਦਾ ਰੁਖ਼ ਅਖਤਿਆਰ ਕਰ ਰਹੇ ਹਨ।
ਸ੍ਰੀ ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਦੇਸ਼ ਵਾਸੀਆਂ ਨੂੰ ਬਿਹਤਰ ਸਿੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਬਿਹਤਰ ਰੁਜ਼ਗਾਰ ਉਪਲਬਧ ਕਰਵਾਉਣ ਦੀ ਜਗ੍ਹਾ ਉਨ੍ਹਾਂ ਦਾ ਧਿਆਨ ਭਟਕਾਉਣ ਲਈ ਇਸ ਤਰ੍ਹਾਂ ਦੇ ਬਿਲ ਪਾਸ ਕਰ ਰਹੀ ਹੈ ਜਿਸਦੇ ਨਾਲ ਦੇਸ਼ ਦਾ ਬਿਖਰਾਓ ਹੋ ਰਿਹਾ ਹੈ। ਪੜ੍ਹਨੇ ਲਿਖਣ ਵਾਲੇ ਨੌਜਵਾਨ ਸਰਕਾਰ ਦੇ ਖ਼ਿਲਾਫ਼ ਸੜਕਾਂ ਉੱਤੇ ਨਾਅਰੇਬਾਜ਼ੀ ਕਰ ਰਹੇ ਹੈ ਜਿਨ੍ਹਾਂ ਦਾ ਪੁਲਿਸ ਦੁਆਰਾ ਦਮਨ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ ਜੋ ਚੁੱਕੀ ਹੈ ਅਤੇ ਪੂਰਾ ਦੇਸ਼ ਅੱਗ ਵਿੱਚ ਸੁਲਗ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਨਿਰਦੋਸ਼ ਲੋਕ ਮਾਰੇ ਜਾ ਰਹੇ ਹੈ, ਜਿਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕੀਤੀ ਹੈ। ਜਿਸ ਦੇ ਲਈ ਦੇਸ਼ ਦੇ ਲੋਕ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…