ਕੇਂਦਰ ਵਿਚਲੀ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ: ਕਾਂਗਰਸ ਆਗੂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ: ਜ਼ੈਲਦਾਰ ਚੈੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਅਕਤੂਬਰ:
ਸਥਾਨਕ ਸ਼ਹਿਰ ਦੇ ਕਾਂਗਰਸੀ ਆਗੂਆਂ ਸੂਬਾ ਸਕੱਤਰ ਸਤਵਿੰਦਰ ਸਿੰਘ ਚੈੜੀਆਂ, ਚੇਅਰਮੈਨ ਕਮਲਜੀਤ ਚਾਵਲਾ, ਸ਼ਹਿਰੀ ਪ੍ਰਧਾਨ ਨੰਦੀ ਪਾਲ ਬਾਂਸਲ, ਕੌਂਸਲਰ ਬਹਾਦਰ ਸਿੰਘ ਓ.ਕੇ, ਜ਼ਿਲ੍ਹਾ ਮੋਹਾਲੀ ਮਹਿਲਾ ਕਾਂਗਰਸ ਦੇ ਜਨਰਲ ਸਕੱਤਰ ਮੋਨਿਕਾ ਸੂਦ,ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਰਾਣਾ ਕੁਸ਼ਲਪਾਲ,ਚੇਅਰਮੈਨ ਕਮਲਜੀਤ ਅਰੋੜਾ ਅਤੇ ਹਿਮਾਂਸ਼ੂ ਧੀਮਾਨ ਨੇ ਕਿਹਾ ਕਿ ਗੁਰਦਾਸਪੁਰ ਦੀ ਜਿੱਤ ਪਾਰਟੀ ਲਈ ਵੱਡੀ ਜਿੱਤ ਹੈ, ਅਸਲ ਵਿੱਚ ਭਾਰਤ ਭਰ ਵਿੱਚ ਆਮ ਲੋਕ ਅਤੇ ਛੋਟੇ ਤੇ ਦਰਮਿਆਨੇ ਕਾਰੋਬਾਰੀ ਕੇਂਦਰ ਦੀ ਭਾਜਪਾ ਦੀ ਮੋਦੀ ਸਰਕਾਰ ਦੇ ਝੂਠੇ ਵਾਅਦਿਆਂ, ਨੋਟ-ਬੰਦੀ ਅਤੇ ਜੀਐਸਟੀ ਦੀ ਕੋਈ ਢੁੱਕਵੀਂ ਨੀਤੀ ਨਾ ਹੋਣ ਕਾਰਨ ਦੁਖੀ ਹਨ। ਸਰਕਾਰ ਦੇ ਅਜਿਹੇ ਰਵੱਈਏ ਤੋਂ ਅੱਕੇ ਲੋਕ ਹੁਣ ਸੱਤਾ ਵਿੱਚ ਤਬਦੀਲੀ ਚਾਹੁੰਦੇ ਹਨ, ਜਿਸ ਦੀ ਸ਼ੁਰੂਆਤ ਗੁਰਦਾਸਪੁਰ ਤੋਂ ਹੋ ਚੁੱਕੀ ਹੈ।
ਕਾਂਗਰਸ ਆਗੂਆਂ ਨੇ ਕਿਹਾ ਕਿ ਗੁਰਦਾਸਪੁਰ ਦੀ ਜ਼ਿਮਨੀ ਚੋਣ ਤੋਂ ਭਾਜਪਾ ਦੀ ਮੋਦੀ ਸਰਕਾਰ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਸੂਬੇ ਦੇ ਲੋਕ 2019 ਵਿੱਚ ਆਉਣ ਵਾਲੀਆਂ ਸੰਸਦੀ ਚੋਣਾਂ ਵਿੱਚ ਪੰਜਾਬ ਦੀਆਂ 13 ਦੀਆਂ 13 ਸੀਟਾਂ ’ਤੇ ਕਾਂਗਰਸ ਨੂੰ ਜਿਤਾ ਕੇ ਕੇਂਦਰ ਵਿੱਚ ਅਗਲੀ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਆਮ ਆਦਮੀ ਪਾਰਟੀ ਤੇ ਵੀ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਤਾਂ ਫਰਵਰੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨਕਾਰ ਦਿੱਤਾ ਸੀ ਪਰ ਹੁਣ ਗੁਰਦਾਸਪੁਰ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਫਿਰ ਤੋਂ ਨਕਾਰਦੇ ਹੋਏ। ਉਨ੍ਹਾਂ ਦੇ ਉਮੀਦਵਾਰ ਖਜੂਰੀਆ ਦੀ ਜ਼ਮਾਨਤ ਜ਼ਬਤ ਕਰਵਾ ਕੇ ਆਪਣੇ ਇਰਾਦੇ ਜਾਹਿਰ ਕਰ ਦਿੱਤੇ ਹਨ ਅਤੇ ਦੱਸ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ। ਉਨ੍ਹਾਂ ਅੰਤ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਣੀ ਕਾਂਗਰਸ ਪਾਰਟੀ ਦੀ ਸੂਬਾ ਸਰਕਾਰ ਵੱਲੋਂ ਚੋਣਾਂ ਸਮੇਂ ਪਾਰਟੀ ਵੱਲੋਂ ਕੀਤੇ ਹਰ ਇਕ ਵਾਅਦੇ ਨੁੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…