Share on Facebook Share on Twitter Share on Google+ Share on Pinterest Share on Linkedin ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ਵਧਾਉਣ ਲਈ ਮੋਦੀ ਸਰਕਾਰ ਦੀ ਨਿਖੇਧੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਕੇਂਦਰ ਦੀ ਭਾਜਪਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉਤੇ ਤਿੰਨ ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਐਕਸ਼ਾਈਜ ਡਿਊਟੀ ਵਿੱਚ ਵਾਧਾ ਕਰਕੇ ਮਹਿੰਗਾਈ ਨੂੰ ਹੱਲਾਸ਼ੇਰੀ ਦੇਣ ਵਾਲਾ ਕੰਮ ਕੀਤਾ ਹੈ। ਜਦੋ ਅੰਤਰਰਾਸ਼ਟਰੀ ਪੱਧਰ ਉμਤੇ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਜਿਆਦਾ ਥੱਲੇ ਆ ਚੁੱਕੀਆਂ ਹਨ, ਉਦੋ ਸਰਕਾਰ ਨੇ ਇਸ ਦਾ ਪੂਰਾ ਫਾਇਦਾ ਨਾ ਦੇ ਕੇ ਸਿਰਫ਼ ਆਪਣੀਆਂ ਤਿਜੌਰੀਆਂ ਭਰੀਆਂ ਹਨ। ਇਹ ਵਿਚਾਰ ਅੱਜ ਇੱਥੇ ਇੱਕ ਪੈ੍ਸ ਬਿਆਨ ਰਾਹੀ ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪ੍ਰਗਟ ਕੀਤੇ। ਸ੍ਰੀ ਸ਼ਰਮਾ ਨੇ ਕਿਹਾ ਕਿ ਅੰਤਰਰਾਸ਼ਟਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ 30 ਡਾਲਰ ਪ੍ਰਤੀ ਬੈਰਲ ਉμਤੇ ਹਨ। ਪਰ ਇਸ ਦੇ ਬਾਵਜੂਦ ਵੀ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਮਹਿੰਗੇ ਭਾਅ ਹੀ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਯੂਪੀਏ ਸਰਕਾਰ ਸਮੇਂ ਜਦੋਂ ਕੱਚੇ ਤੇਲ ਦੀਆਂ ਕੀਮਤਾਂ 150 ਡਾਲਰ ਸਨ ਤਾਂ ਵੀ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਦੇ ਵੀ ਲੋਕਾਂ ਉμਤੇ ਜ਼ਿਆਦਾ ਬੋਝ ਨਹੀਂ ਸੀ ਪਾਇਆ। ਪਰ ਉਸ ਸਮੇਂ ਤੇਲ ਦੀਆਂ ਕੀਮਤਾਂ ਦੇ ਮੁੱਦੇ ਉμਤੇ ਹਾਏ ਤੌਬਾ ਕਰਨ ਵਾਲੇ ਭਾਜਪਾ ਤੇ ਅਕਾਲੀ ਆਗੂ ਹੁਣ ਜਨਤਾ ਨਾਲ ਹੋ ਰਹੇ ਇਸ ਧੋਖੇ ਉμਤੇ ਚੁੱਪੀ ਵੱਟੀ ਬੈਠੇ ਹਨ। ਉਨ੍ਹਾਂ ਕਿਹਾ ਕਿ ਜਨਤਾ ਨਾਲ ਧੋਖਾ ਕਰਨ ਵਾਲੀ ਇਸ ਸਰਕਾਰ ਨੂੰ ਲੋਕ ਜ਼ਰੂਰ ਸ਼ਬਕ ਸਿਖਾਉਣਗੇ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲ ਦੀਆਂ ਕੀਮਤਾਂ 50 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 35 ਰੁਪਏ ਪ੍ਰਤੀ ਲੀਟਰ ਕੀਤੀ ਜਾਵੇ ਤਾਂ ਜੋ ਦੇਸ਼ ਦੀ ਜਨਤਾ ਨੂੰ ਘਟੀਆਂ ਕੀਮਤਾਂ ਦਾ ਲਾਭ ਮਿਲ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ