Nabaz-e-punjab.com

ਮਹਿੰਗਾਈ ’ਤੇ ਕਾਬੂ ਕਰਨ ਵਿੱਚ ਨਾਕਾਮ ਹੈ ਮੋਦੀ ਸਰਕਾਰ: ਮੱਛਲੀ ਕਲਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ:
ਕੇਦਰ ਸਰਕਾਰ ਲਗਾਤਾਰ ਵੱਧਦੀ ਮਹਿੰਗਾਈ ਤੇ ਕਾਬੂ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ ਅਤੇ ਲਗਾਤਾਰ ਵੱਧਦੀ ਮਹਿੰਗਾਈ ਕਾਰਨ ਅੱਜ ਦੇਸ਼ ਦੇ ਹਾਲਾਤ ਇਸ ਕਦਰ ਖਰਾਬ ਹੋ ਚੁੱਕੇ ਹਨ ਕਿ ਗਰੀਬ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਚੁੱਕੀ ਹੈ। ਇਹ ਗੱਲ ਕਾਂਗਰਸ ਪਾਰਟੀ ਦੇ ਸੂਬਾਈ ਸਕੱਤਰ ਅਤੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ, ਪੰਜਾਬ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਇੱਥੇ ਜਾਰੀ ਬਿਆਨ ਵਿੱਚ ਆਖੀ। ਉਹਨਾਂ ਕਿਹਾ ਕਿ ਭਾਜਪਾ ਸਰਕਾਰ ਦੇਸ਼ ’ਚੋਂ ਗਰੀਬੀ ਖਤਮ ਕਰਨ ਦੀ ਥਾਂ ਗਰੀਬਾਂ ਨੂੰ ਖਤਮ ਕਰਨ ਉੱਤੇ ਲੱਗੀ ਹੋਈ ਹੈ। ਪਿਆਜ, ਟਮਾਟਰ ਅਤੇ ਹੋਰ ਸਬਜੀਆਂ ਸਮੇਤ ਆਟਾ ਦਾਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ, ਪਰ ਕੇੱਦਰ ਸਰਕਾਰ ਇਨ੍ਹਾਂ ਉੱਤੇ ਲਗਾਮ ਲਗਾਉਣ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕ ਰਹੀ।
ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਜੀਐਸਟੀ ਅਤੇ ਨੋਟਬੰਦੀ ਨੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਕੀਤਾ ਹੋਇਆ ਸੀ, ਪਰ ਹੁਣ ਮਹਿੰਗਾਈ ਕਾਰਨ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਗਰੀਬਾਂ ਦੀ ਬਜਾਏ ਪੂੰਜੀਪਤੀਆਂ ਅਤੇ ਉਦਯੋਗਪਤੀਆਂ ਦੀ ਪੁਸ਼ਤਪਨਾਹੀ ਕਰ ਰਹੀ ਹੈ, ਜਿਸ ਕਾਰਨ ਦੇਸ਼ ਵਿਚ ਅਮੀਰ ਅਤੇ ਗਰੀਬ ਦਾ ਪਾੜਾ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਲੱਛੇਦਾਰ ਭਾਸ਼ਣਬਾਜੀ ਤੋੱ ਇਲਾਵਾ ਦੇਸ਼ ਦੀ ਵਿਗੜ ਰਹੀ ਸਥਿਤੀ ਨੂੰ ਕੰਟਰੋਲ ਕਰਨ ਲਈ ਕੋਈ ਠੋਸ ਨੀਤੀ ਨਹੀਂ ਹੈ। ਦੇਸ਼ ਦਾ ਆਰਥਿਕ ਢਾਂਚਾ ਪੂਰੀ ਤਰ੍ਹਾਂ ਹਿਲ ਚੁੱਕਾ ਹੈ ਅਤੇ ਦੇਸ਼ ਆਰਥਿਕ ਮੰਦੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਸੌੜੇ ਸਿਆਸੀ ਹਿੱਤ ਛੱਡ ਕੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਕੋਲੋੱ ਦੇਸ਼ ਚਲਾਉਣ ਲਈ ਸਲਾਹ ਲੈਣੀ ਚਾਹੀਦੀ ਹੈ ਤਾਂ ਕਿ ਆਰਥਿਕ ਮੰਦਹਾਲੀ ਵੱਲ ਵੱਧ ਰਹੀ ਅਰਥ ਵਿਵਸਥਾ ਨੂੰ ਮੁੜ ਪੈਰਾਂ ਸਿਰ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…