ਮੋਦੀ ਸਰਕਾਰ ਸਿਰਫ਼ ਲੋਕਾਂ ਨੂੰ ਝੂਠੇ ਸੁਪਨੇ ਦਿਖਾਉਣ ਜੋਗੀ: ਸੁਨੀਲ ਜਾਖੜ

ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵਾਧੇ ਦੇ ਰੋਸ ਵਜੋਂ ਕਾਂਗਰਸ ਨੇ ਖਰੜ ਵਿੱਚ ਦਿੱਤਾ ਕੇਂਦਰ ਸਰਕਾਰ ਵਿਰੁੱਧ ਧਰਨਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਜੂਨ:
ਕੇੱਦਰ ਦੀ ਭਾਜਪਾ ਸਰਕਾਰ ਨੂੰ ਸਿਰਫ ਲੋਕਾਂ ਨੂੰ ਸੁਪਨੇ ਵਿਖਾਉਣੇ ਆਉਂਦੇ ਹਨ ਅਤੇ ਇਸਦੇ ਤਮਾਮ ਆਗੂ ਫੋਕੀ ਬਿਆਨਬਾਜੀ ਕਰਕੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਦੇ ਰਹੇ ਹਨ। ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਅੱਜ ਇੱਥੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖੀ। ਉਹ ਇੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੁੰਦੇ ਲਗਾਤਾਰ ਵਾਧੇ ਦੇ ਵਿਰੁਧ ਸਾਬਕਾ ਮੰਤਰੀ ਸ੍ਰ ਜਗਮੋਹਨ ਸਿੰਘ ਕੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰ ਰਹੇ ਸਨ।
ਉਹਨਾਂ ਕਿਹਾ ਕੇ 2012 ਵਿੱਚ ਕੇਂਦਰ ਵਿੱਚ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅੰਤਰਰਾਸ਼ਟਰੀ ਬਾਜਾਰ ਵਿੱਚ ਕੱਚੇ ਤੇਲ ਦੀ ਕੀਮਤ 104 ਡਾਲਰ ਤੋਂ ਵੱਧ ਸੀ ਅਤੇ ਡਾਕਟਰ ਮਨਮੋਹਨ ਸਿੰਘ ਦੀ ਸਰਕਾਰ 40 ਰੁਪਏ 91ਪੈਸੇ ਲੀਟਰ ਦੇ ਹਿਸਾਬ ਨਾਲ ਲੋਕਾਂ ਨੂੰ ਤੇਲ ਵੇਚ ਰਹੀ ਸੀ ਜਦੋਂਕਿ ਅੱਜ ਅੰਤਰਾਸ਼ਟਰੀ ਬਾਜਾਰ ਵਿੱਚ ਕੱਚੇ ਤੇਲ ਦੀ ਕੀਮਤ 70 ਡਾਲਰ ਹੈ ਪ੍ਰੰਤੂ ਕੇਂਦਰ ਸਰਕਾਰ ਇਸ ਨੂੰ 70 ਰੁਪਏ ਲੀਟਰ ਵੇਚ ਰਹੀ ਹੈ। ਉਹਨਾਂ ਕਿਹਾ ਕਿ ਇਹ ਕੇਂਦਰ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੀ ਸਰਕਾਰ ਨਹੀਂ ਹੈ ਬਲਕਿ ਇਹ ਸ਼ਾਹੂਕਾਰਾਂ ਦੀ ਸਰਕਾਰ ਹੈ ਅਤੇ ਸ਼ਾਹੂਕਾਰਾਂ ਨਾਲ ਰਹਿ ਕੇ ਇਹ ਗਰੀਬ ਲੋਕਾਂ ਦੇ ਹਿਤਾਂ ਨੂੰ ਭੁੱਲ ਗਈ ਹੈ।
ਇਸ ਮੌਕੇ ਸ੍ਰੀ ਸੁਨੀਲ ਜਾਖੜ ਅਤੇ ਜਗਮੋਹਨ ਸਿੰਘ ਕੰਗ ਰੈਸਟ ਹਾਊਸ ਖਰੜ ਤੋੱ ਸਾਈਕਲ ਚਲਾ ਕੇ ਰੈਲੀ ਵਾਲੀ ਥਾਂ ’ਤੇ ਪਹੁੰਚੇ। ਉਹਨਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਹਰ ਸਾਲ ਦੇ 3 ਲੱਖ ਕਰੋੜ ਰੁਪਏ ਦੇ ਹਿਸਾਬ ਨਾਲ ਮੋਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿੱਚ 12 ਲੱਖ ਕਰੋੜ ਰੁਪਏ ਲੋਕਾਂ ਕੋਲੋਂ ਮੁਨਾਫ਼ਾ ਕਮਾਇਆ ਹੈ ਅਤੇ ਜਦੋਂ ਸਰਕਾਰ ਨੇ ਇੰਨਾ ਮੁਨਾਫਾ ਕਮਾਇਆ ਹੈ ਤਾਂ ਫਿਰ ਪੰਜਾਬ ਵਿੱਚ ਬਣਨ ਵਾਲੀ ਸੜਕਾਂ ਤੇ ਟੋਲ ਟੈਕਸ ਕਿਉਂ ਵਸੂਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਸ਼ਰਕਾਰ ਦੇ ਦੌਰਾਨ ਭਾਜਪਾ ਵੱਲੋਂ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿੱਚ ਸੜਕਾਂ ਤੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ ਪਰ ਹੁਣ ਉਹਨਾਂ ਦੀ ਆਪਣੀ ਸਰਕਾਰ ਹੈ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਕਿਉ ਨਹੀਂ ਰੋਕ ਲਗਾਉੱਦੇ।
ਇਸ ਮੌਕੇ ਵੱਖ ਵੱਖ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਅਤੇ ਕੇੱਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਇਕਬਾਲ ਮੁਹੰਮਦ ਖਾਨਪੁਰ, ਐਮਸੀ ਮਲਾਗਰ ਸਿੰਘ, ਐਮਸੀ ਦਵਿੰਦਰ ਬਲਾ, ਹੈਪੀ ਅਮਰੀਕ ਸਿੰਘ, ਗੁਰਵਿੰਦਰ ਗਿੱਲ, ਯਾਦਵਿੰਦਰ ਸਿੰਘ ਕੰਗ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਕੌਰ, ਹਰਵਿੰਦਰ ਸਿੰਘ ਅਬਰਾਵਾਂ ਆਦਿ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…