
ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਵਾਪਸੀ ਲਈ ਤੇਜ਼ੀ ਨਾਲ ਕਮ ਕਰ ਰਹੀ ਹੈ ਮੋਦੀ ਸਰਕਾਰ: ਬੀਬੀ ਰਾਮੂਵਾਲੀਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਾਰਚ:
ਭਾਜਪਾ ਦੇ ਬੁਲਾਰਾ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸ਼ਨ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲੈ ਕੇ ਆਉਣ ਲਈ ਕੇਂਦਰ ਦੀ ਮੋਦੀ ਸਰਕਾਰ ਬਹੁਤ ਜ਼ਿਆਦਾ ਫਿਕਰਮੰਦੀ ਅਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਬਾਰੇ ਚਰਚਾ ਕੀਤੀ ਹੈ। ਇਸ ਦੇ ਚੱਲਦਿਆਂ ਜਿਵੇਂ ਜਿਵੇਂ ਫਸੇ ਹੋਏ ਬੱਚਿਆਂ ਦਾ ਡਾਟਾ ਕੰਟਰੋਲ ਰੂਮ ਤੱਕ ਪਹੁੰਚ ਰਿਹਾ ਹੈ। ਉਸੇ ਨਾਲ ਕੇਂਦਰ ਸਰਕਾਰ ਪੂਰੀ ਤੇਜ਼ੀ ਨਾਲ ਬੱਚਿਆਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵਾਪਸ ਲਿਆ ਰਹੀ ਹੈ।
ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਪੰਚਕੂਲਾ ਦੇ 27 ਬੱਚੇ ਦੇ ਯੂਕਰੇਨ ਵਿੱਚ ਫਸੇ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ’ਚੋਂ 12 ਬੱਚੇ ਸਹੀ ਸਲਾਮਤ ਘਰ ਵਾਪਸ ਲਿਆਂਦੇ ਜਾ ਚੁੱਕੇ ਹਨ। ਉਨ੍ਹਾਂ ਨੇ ਏਅਰ ਇੰਡੀਆ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਾਨ ਖਤਰੇ ਵਿਚ ਪਾ ਕੇ ਬੱਚਿਆਂ ਨੂੰ ਵਾਪਸ ਲਿਆ ਰਹੇ ਹਨ, ਉਨ੍ਹਾਂ ਦੇ ਸਾਥ ਨਾਲ ਹੀ ਬੱਚਿਆਂ ਦੀ ਵਾਪਸੀ ਸੰਭਵ ਹੋ ਸਕੀ ਹੈ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਂ ਅਰਦਾਸ ਕਰਦੀ ਹਾਂ ਕਿ ਯੂਕਰੇਨ ਦੇ ਹਾਲਾਤ ਜਲਦ ਤੋਂ ਜਲਦ ਠੀਕ ਹੋ ਜਾਣ ਅਤੇ ਯੂਕਰੇਨ ਵਿੱਚ ਮਰਨ ਵਾਲੇ ਬੱਚਿਆਂ ਦੀ ਖਬਰ ਸੁਣ ਕੇ, ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕੀਤਾ।