Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਸੋਹਾਣਾ ਨੇੜੇ ਮੋਗਾ ਦੀ ਲੜਕੀ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਮੁਹਾਲੀ ਕੌਮਾਂਤਰੀ ਏਅਰਪੋਰਟ ਸੜਕ ’ਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਫੁੱਟਪਾਥ ’ਤੇ ਪੈਦਲ ਜਾ ਰਹੀ ਲੜਕੀ ਨੂੰ ਇਕ ਤੇਜ਼ ਰਫ਼ਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਲੜਕੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੈਲੋ ਕੌਰ (24) ਵਾਸੀ ਪਿੰਡ ਪੱਤੋ ਜਵਾਹਰ ਸਿੰਘ ਵਾਲਾ (ਮੋਗਾ) ਵਜੋਂ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸੋਹਾਣਾ ਦੀ ਐਸਐਚਓ ਖ਼ੁਸ਼ਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕ ਲੜਕੀ ਦੇ ਪਿਤਾ ਵਸਾਖਾ ਸਿੰਘ ਪੁੱਤਰ ਪ੍ਰੀਤਮ ਸਿੰਘ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੈਂਟਰ ਚਾਲਕ ਦੇ ਖ਼ਿਲਾਫ਼ ਧਾਰਾ 279, 338 ਅਤੇ 304ਏ ਦੇ ਤਹਿ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਵਸਾਖਾ ਸਿੰਘ ਨੇ ਆਪਣੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਹ ਆਪਣੀ ਬੇਟੀ ਨੂੰ ਮਿਲਣ ਲਈ ਮੁਹਾਲੀ ਆਇਆ ਹੋਇਆ ਸੀ। ਰਾਤ ਦਾ ਖਾਣਾ ਖਾਣ ਤੋਂ ਬਾਅਦ ਉਹ ਗੋਦਰੇਜ ਫੈਕਟਰੀ ਵਿੱਚ ਕਿਸੇ ਹੋਰ ਜਾਣਕਾਰ ਨੂੰ ਰੋਟੀ ਦੇ ਕੇ ਵਾਪਸ ਆ ਰਹੇ ਸੀ। ਇਸ ਦੌਰਾਨ ਉਸ ਦੀ ਬੇਟੀ ਜੈਲੋ ਕੌਰ ਨੂੰ ਇਕ ਤੇਜ਼ ਰਫ਼ਤਾਰ ਆ ਰਹੇ ਕੈਂਟਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਜਿਸ ਨੂੰ ਤੁਰੰਤ ਲੜਕੀ ਦੇ ਦੋਸਤਾਂ ਅਤੇ ਹੋਰਨਾਂ ਰਾਹਗੀਰਾਂ ਦੀ ਮਦਦ ਨਾਲ ਸੋਹਾਣਾ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਬੇਟੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਅਨੁਸਾਰ ਫਿਲਹਾਲ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ