ਮੁਹਾਲੀ: ਲੁੱਟਾਂ-ਖੋਹਾਂ ਦੇ ਮਾਮਲੇ ਵਿੱਚ 6 ਮੁਲਜ਼ਮ ਅਸਲੇ ਸਮੇਤ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ 4 ਪਿਸਤੌਲ , 14 ਕਾਰਤੂਸ , 6 ਮੈਗਜ਼ੀਨ ਅਤੇ ਇੱਕ ਜੈਟਾ ਕਾਰ ਬਰਾਮਦ

ਬਲੌਂਗੀ ਪੁਲ ’ਤੇ ਨਾਕਾਬੰਦੀ ਦੌਰਾਨ ਪੁਲੀਸ ਦੇ ਧੱਕੇ ਚੜ੍ਹੇ ਛੇ ਮੁਲਜ਼ਮ, ਕੇਸ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਸਤੰਬਰ:
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿੱਚ ਸ਼ਾਮਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਐਸਪੀ (ਦਿਹਾਤੀ) ਨਵਰੀਤ ਸਿੰਘ ਵਿਰਕ, ਡੀਐਸਪੀ ਖਰੜ ਰੁਪਿੰਦਰਦੀਪ ਕੌਰ ਸੋਹੀ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਥਾਣਾ ਬਲੌਂਗੀ ਦੇ ਐਸਐਚਓ ਪੈਰੀਵਿੰਕਲ ਸਿੰਘ ਗਰੇਵਾਲ ਦੀ ਅਗਵਾਈ ਵਾਲੀ ਟੀਮ ਵੱਲੋਂ ਮਾੜੇ ਅਨਸਰਾਂ, ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਸਿਮਰਨਜੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਜਸਮੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਵੱਲੋਂ ਬਲੌਂਗੀ ਪੁਲ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਸਪਾਈਸ ਲਾਲ ਬੱਤੀ ਚੌਕ ਮੁਹਾਲੀ ਤੋਂ ਆਉਂਦੀ ਇੱਕ ਜੈਟਾ ਗੱਡੀ ਨੂੰ ਚੈੱਕ ਕਰਨ ਲਈ ਰੋਕਿਆ ਤਾਂ ਗੱਡੀ ਚਾਲਕ ਨੇ ਪੁਲੀਸ ਨੂੰ ਦੇਖ ਕੇ ਆਪਣੀ ਗੱਡੀ ਪਿੱਛੇ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਨੇ ਉਸ ਨੂੰ ਘੇਰਾ ਪਾ ਕੇ ਰੋਕ ਲਿਆ ਅਤੇ ਤਲਾਸ਼ੀ ਦੌਰਾਨ ਗੱਡੀ ’ਚੋਂ .32 ਬੋਰ ਮੈਗਜ਼ੀਨ ਸਮੇਤ ਦੋ ਦੇਸੀ ਪਿਸਤੌਲ, 8 ਜ਼ਿੰਦਾ ਕਾਰਤੂਸ ਅਤੇ 1 ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ।
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਅਤੇ ਤਫ਼ਤੀਸ਼ ਦੇ ਆਧਾਰ ’ਤੇ ਉਨ੍ਹਾਂ ਦੇ ਤਿੰਨ ਹੋਰ ਸਾਥੀਆਂ ਭੁਪਿੰਦਰ ਸਿੰਘ, ਗੁਲਜ਼ਾਰ ਖਾਨ ਅਤੇ ਲਖਨਦੀਪ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਮੇਗਜ਼ੀਨ ਸਮੇਤ 2 ਦੇਸੀ ਪਿਸਤੌਲ ਅਤੇ ਇੱਕ ਖਾਲੀ ਮੈਗਜ਼ੀਨ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ’ਤੇ ਪਿੰਡ ਮੁਗਲ ਚੱਕ ਗਿੱਲ, ਥਾਣਾ ਸਦਰ ਤਰਨਤਾਰਨ ਵਿੱਚ 25 ਅਪਰੈਲ 2022 ਨੂੰ ਧਾਰਾ 397,307,511,506 ਅਤੇ ਅਸਲਾ ਐਕਟ ਥਾਣਾ ਸਿਟੀ ਤਰਨਤਾਰਨ ਵਿੱਚ ਕੇਸ ਦਰਜ ਹੈ ਅਤੇ ਲਖਨਦੀਪ ਸਿੰਘ ਵਾਸੀ ਪਿੰਡ ਠੇਠਰਕੇ, ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਰੁੱਧ 18 ਜੂਨ 2018 ਨੂੰ ਧਾਰਾ 397,302 ਅਤੇ ਅਸਲਾ ਐਕਟ ਤਹਿਤ ਥਾਣਾ ਸਦਰ ਪਟਿਆਲਾ ਅਤੇ 30 ਜੂਨ 2018 ਨੂੰ ਅਸਲਾ ਐਕਟ ਤਹਿਤ ਥਾਣਾ ਡਵੀਜਨ ਨੰਬਰ-6, ਜਲੰਧਰ ਵਿੱਚ ਅਪਰਾਧਿਕ ਪਰਜੇ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…