Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਵੱਲੋਂ ਇਮੀਗਰੇਸ਼ਨ ਕੰਪਨੀਆਂ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਜ਼ਿਲ੍ਹਾ ਮੈਜਿਸਟਰੇਟ ਨੂੰ ਨਹੀਂ ਭੇਜੀ ਜਾ ਰਹੀ ਮਹੀਨਾਵਾਰ ਸਟੇਟਮੈਂਟ: ਐਸਡੀਐਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਡੀਐਮ ਹਰਬੰਸ ਸਿੰਘ, ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਅਤੇ ਮਟੌਰ ਥਾਣਾ ਦੇ ਐਸਐਚਓ ਐਨਪੀਐਸ ਲਹਿਲ ’ਤੇ ਆਧਾਰਿਤ ਵਿਸ਼ੇਸ਼ ਟੀਮ ਵੱਲੋਂ ਅੱਜ ਸਾਂਝੇ ਤੌਰ ’ਤੇ ਸ਼ਹਿਰ ਵਿੱਚ ਇਮੀਗਰੇਸ਼ਨ ਦਾ ਕਾਰੋਬਾਰ ਕਰਨ ਵਾਲੀਆਂ ਫਰਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਐਸਡੀਐਮ ਹਰਬੰਸ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਇਮੀਗਰੇਸ਼ਨ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਵਿੱਚ ਸਟੈਪ ਅੱਪ ਐਜੂਕੇਸ਼ਨ ਫੇਜ਼-5, ਬੈੱਸਟ ਕਰੀਅਰ ਫੇਜ਼-3ਬੀ2, ਗੋਵਿਜ਼ਾ ਐਜੂਕੇਸ਼ਨਲ ਕੰਸਲਟੈਂਟ ਫੇਜ਼-5, ਓਰੇਕਲ ਗਰੁੱਪ ਫੇਜ਼-8ਬੀ, ਆਰਐਮਆਰ ਇਮੀਗਰੇਸ਼ਨ ਫੇਜ਼-5, ਲੈਂਡਮਾਰਕ ਇਮੀਗਰੇਸ਼ਨ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਫੇਜ਼-7, ਲੈਮਨਵੁੱਡ ਓਵਰਸੀਜ਼ ਫੇਜ਼-5, ਹਾਈ ਵਿੰਗ ਓਵਰਸੀਜ਼ ਫੇਜ਼-5, ਸ਼ਾਮਲ ਹਨ। ਐਸਡੀਐਮ ਨੇ ਦੱਸਿਆ ਕਿ ਉਕਤ ਸਾਰੇ ਇਮੀਗਰੇਸ਼ਨ ਅਦਾਰਿਆਂ ਵੱਲੋਂ ਮਹੀਨਾਵਾਰ ਸਟੇਟਮੈਂਟ ਜ਼ਿਲ੍ਹਾ ਮੈਜਿਸਟਰੇਟ ਮੁਹਾਲੀ ਨੂੰ ਨਹੀਂ ਭੇਜੀ ਜਾ ਰਹੀ ਹੈ। ਜਿਸ ਕਾਰਨ ਸਬੰਧਤ ਇਮੀਗਰੇਸ਼ਨ ਕੰਪਨੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਰਐਮਆਰ ਇਮੀਗਰੇਸ਼ਨ, ਬੈੱਸਟ ਕਰੀਅਰ ਇਮੀਗਰੇਸ਼ਨ ਫਰਮਾਂ ਦੇ ਦਫ਼ਤਰ ਬੰਦ ਪਾਏ ਗਏ। ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛ ਪੜਤਾਲ ਕਰਨ ’ਤੇ ਦੱਸਿਆ ਗਿਆ ਹੈ ਕਿ ਇਨ੍ਹਾਂ ਫਰਮਾਂ ਨੂੰ ਚਲਾਉਣ ਵਾਲੇ ਪਿਛਲੇ 4-5 ਮਹੀਨਿਆਂ ਤੋਂ ਦਫ਼ਤਰ ਨਹੀਂ ਆ ਰਹੇ ਹਨ। ਇਨ੍ਹਾਂ ਦੇ ਲਾਇਸੈਂਸ ਰੱਦ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਜਾ ਰਿਹਾ ਹੈ। ਇੰਜ ਹੀ ਓਰੇਕਲ ਗਰੁੱਪ ਇਮੀਗਰੇਸ਼ਨ ਦਾ ਦਫ਼ਤਰ ਦੱਸੇ ਪਤੇ ’ਤੇ ਮੌਜੂਦ ਨਹੀਂ ਹੈ। ਇਸ ਸਬੰਧੀ ਡੀਐਸਪੀ (ਸਿਟੀ-1) ਗੁਰਸ਼ੇਰ ਸਿੰਘ ਸੰਧੂ ਨੂੰ ਮੁਕੰਮਲ ਪੜਤਾਲ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਜਾਂਚ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ