ਮੁਹਾਲੀ ਪ੍ਰਸ਼ਾਸਨ ਨੇ ਈਜ਼ ਆਫ਼ ਡੂਇੰਗ ਬਿਜ਼ਨਸ ’ਤੇ ਕਰਵਾਈ ਵਰਕਸ਼ਾਪ

ਡੀਸੀ ਗਿਰੀਸ਼ ਦਿਆਲਨ ਨੇ ਜ਼ਿਲ੍ਹੇ ਦੇ ਉਦਯੋਗਪਤੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ

ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਦਿੱਤੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਰਾਜ ਸੁਧਾਰ ਕਾਰਜ ਯੋਜਨਾ (ਐਸਆਰਏਪੀ) ਰਾਹੀਂ ‘ਈਜ਼ ਆਫ਼ ਡੂਇੰਗ ਬਿਜਨਸ’ ਨੂੰ ਹੋਰ ਮਜ਼ਬੂਤੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੌਰਾਨ ਇਹ ਦੱਸਿਆ ਗਿਆ ਕਿ ਰਾਜ ਸੁਧਾਰ ਕਾਰਜ ਯੋਜਨਾ ਦਾ ਉਦੇਸ਼ ਸਵੈ-ਘੋਸ਼ਣਾ, ਕੁਝ ਛੋਟਾਂ ਅਤੇ ਰਾਹਤਾਂ ਦੀ ਵਿਵਸਥਾ ਕਰਕੇ ਅਤੇ ਐਮਐਸਐਮਈਜ਼ ਦੀ ਸਥਾਪਨਾ ਅਤੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ।
ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਰਾਈਟ ਟੂ ਬਿਜ਼ਨਸ ਐਕਟ ਦੇ ਤਹਿਤ ਈਜ਼ ਆਫ ਡੂਇੰਗ ਬਿਜ਼ਨਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਅਤੇ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ‘ਤੇ ਬਿਨੈ-ਪੱਤਰ ਅਤੇ ਪ੍ਰਵਾਨਗੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ ਗਿਆ। ਰਾਜ ਸੁਧਾਰ ਕਾਰਜ ਯੋਜਨਾ ਲਈ ਕੇਂਦਰ ਦੇ ਦਿਸ਼ਾ-ਨਿਰਦੇਸ਼ ਵੀ ਸਾਂਝੇ ਕੀਤੇ ਗਏ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਨੇ ਰਾਈਟ ਟੂ ਬਿਜ਼ਨਸ ਐਕਟ, 2020 ਤਹਿਤ ਉਦਯੋਗ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਲੈਣ ਦੀ ਪ੍ਰਕਿਰਿਆ ਨੂੰ ਸਰਲ ਅਤੇ ਸੁਚਾਰੂ ਬਣਾਇਆ ਹੈ। ਇਸ ਐਕਟ ਤਹਿਤ, ਕੋਈ ਵੀ ਉਦਮੀ ਜੋ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਨਿਰਧਾਰਤ ਉਦਯੋਗਿਕ ਫੋਕਲ ਪੁਆਇੰਟ/ਉਦਯੋਗਿਕ ਖੇਤਰ ਵਿਚ ਉਦਯੋਗ ਸਥਾਪਿਤ ਕਰਨਾ ਚਾਹੁੰਦਾ ਹੈ, ਉਸ ਨੂੰ ਆਪਣਾ ਪ੍ਰਸਤਾਵ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ‘ਤੇ ਜਮ੍ਹਾ ਕਰਵਾਉਣਾ ਹੋਵੇਗਾ। ਆਨਲਾਈਨ ਬਿਨੈ ਅਤੇ ਇਕੋ ਸੰਪਰਕ ਨਾਲ ਢੁਕਵੀਂ ਪ੍ਰਵਾਨਗੀ/ਐਨਓਸੀ ਦਿੱਤੀ ਜਾਂਦੀ ਹੈ। ਸਾਰੀਆਂ ਪ੍ਰਵਾਨਗੀਆਂ ਨਿਰਧਾਰਿਤ ਸਮੇਂ ਜੋ ਕਿ ਫੋਕਲ ਪੁਆਇੰਟ ਵਿਚ ਸਥਾਪਤ ਉਦਯੋਗਾਂ ਲਈ 3 ਦਿਨ ਅਤੇ ਉਦਯੋਗਿਕ ਖੇਤਰ ਵਿਚ ਸਥਾਪਤ ਉਦਯੋਗਾਂ ਲਈ 15 ਦਿਨ ਹੈ, ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਪ੍ਰਵਾਨਗੀ 3 ਸਾਲਾਂ ਲਈ ਯੋਗ ਹੈ ਅਤੇ ਇਸ ਦੌਰਾਨ ਉਦਯੋਗਪਤੀ ਪੱਕੀ ਮਨਜ਼ੂਰੀ ਪ੍ਰਾਪਤ ਕਰ ਸਕਦੇ ਹਨ।
ਡੀਸੀ ਨੇ ਉੱਦਮੀਆਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਵੱਲੋਂ ਚਿੰਤਾਵਾਂ, ਫੀਡਬੈਕ ਅਤੇ ਸੁਝਾਅ ਸਾਂਝਾ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਪ੍ਰਫੁੱਲਤ ਹੋ ਰਹੇ ਉਦਯੋਗਿਕ ਮਾਹੌਲ ਦੀਆਂ ਜ਼ਰੂਰਤਾਂ ਅਨੁਸਾਰ ਜ਼ਿਲ੍ਹੇ ਵਿਚ ਵਿਕਾਸ ਹੋ ਸਕੇ। ਉਦਯੋਗਾਂ ਸਬੰਧੀ ਕੁਝ ਮੁੱਦਿਆਂ ਦਾ ਮੌਕੇ ਤੇ ਤਸੱਲੀਬਖਸ਼ ਹੱਲ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ, ਡੇਰਾਬਸੀ ਇੰਡਸਟਰੀਅਲ ਐਸੋਸੀਏਸ਼ਨ, ਚਨਾਲੋ ਇੰਡਸਟਰੀਅਲ ਐਸੋਸੀਏਸ਼ਨ, ਚੈਂਬਰ ਆਫ਼ ਇੰਡਸਟਰੀ ਮੁਹਾਲੀ ਅਤੇ ਜ਼ਿਲ੍ਹੇ ਦੇ ਵੱਖ ਵੱਖ ਉਦਯੋਗਪਤੀਆਂ ਅਤੇ ਉਦਮੀਆਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਰਕਸ਼ਾਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਮੁਹਾਲੀ ਦੇ ਜਨਰਲ ਮੈਨੇਜਰ, ਵਪਾਰਕ ਫੈਸੀਲੀਟੇਟਰ ਅਧਿਕਾਰੀ ਅਤੇ ਕੇਪੀਐਮਜੀ, ਬਿਜਲੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਆਬਕਾਰੀ ਅਤੇ ਕਰ, ਕਿਰਤ, ਫਾਇਰ, ਫੈਕਟਰੀਆਂ, ਸ਼ਹਿਰੀ ਯੋਜਨਾਬੰਦੀ ਅਤੇ ਨਗਰ ਨਿਗਮ ਤੋਂ ਨੁਮਾਇੰਦੇ ਨੇ ਭਾਗ ਲਿਆ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…