Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਨੇ ਬਜ਼ੁਰਗਾਂ ਲਈ ਜ਼ਰੂਰੀ ਸੇਵਾਵਾਂ ਸ਼ੁਰੂ ਕੀਤੀਆਂ: ਡੀਸੀ ਦਿਆਲਨ ਸੁੱਕਾ ਰਾਸ਼ਨ ਅਤੇ ਬਣਿਆ ਖਾਣਾ ਮੁਹੱਈਆ ਕਰਵਾਉਣ ਦਾ ਦਾਅਵਾ ਘਰ-ਘਰ ਜ਼ਰੂਰੀ ਵਸਤੂਆਂ ਦੀ ਡਲਿਵਰੀ ਸੇਵਾਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ: ਡੀਸੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ: ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਜ਼ੁਰਗਾਂ ਤੱਕ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਉਮਰ ਅਤੇ ਸਿਹਤ ਦੇ ਕਾਰਨਾਂ ਲਈ ਉਨ੍ਹਾਂ ਨੂੰ ਤੁਰੰਤ ਜ਼ਰੂਰੀ ਵਸਤਾਂ ਦੀ ਡਲਿਵਰੀ ਦੀ ਲੋੜ ਹੁੰਦੀ ਹੈ। ਇਸ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਜਿਸ ਕਿਸੇ ਚੀਜ਼ ਦੀ ਲੋੜ ਹੋਵੇ ਤਾਂ ਉਹ ਮੁਹਾਲੀ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਕਰਿਆਨਾ, ਦਵਾਈ ਅਤੇ ਦੁੱਧ ਪਹਿਲ ਦੇ ਅਧਾਰ ’ਤੇ ਘਰ ਪਹੁੰਚਾਇਆ ਜਾਵੇਗਾ। ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਥਾਨਕ ਗੁਰਦੁਆਰਿਆਂ ਅਤੇ ਪਰਉਪਕਾਰੀ ਲੋਕਾਂ ਦੇ ਸਹਿਯੋਗ ਨਾਲ ਬੇਘਰੇ, ਬੇਸਹਾਰਾ ਅਤੇ ਰੋਜ਼ਾਨਾ ਦਿਹਾੜੀਦਾਰਾਂ ਨੂੰ ਨਗਰ ਨਿਗਮ ਅਤੇ ਨਗਰ ਕੌਂਸਲਾਂ ਵੱਲੋਂ ਸੁੱਕਾ ਰਾਸ਼ਨ ਅਤੇ ਬਣਿਆ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜ਼ਰੂਰੀ ਚੀਜ਼ਾਂ ਘਰ-ਘਰ ਪਹੁੰਚਾਉਣ ਵਿੱਚ ਕਾਫ਼ੀ ਸੁਧਾਰ ਦਾ ਦਾਅਵਾ ਕਰਦਿਆਂ ਡੀਸੀ ਨੇ ਕਿਹਾ ਕਿ ਸ਼ੁਰੂਆਤੀ ਸਮੇਂ ਤੋਂ ਬਾਅਦ ਹੁਣ ਸਿਸਟਮ ਕਾਫ਼ੀ ਸੁਚਾਰੂ ਹੋ ਗਿਆ ਹੈ ਅਤੇ ਇਸ ਪ੍ਰਕਿਰਿਆ ਦੇ ਪਹਿਲੇ ਦਿਨ ਵੱਧ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਗਿਆ ਹੈ। ਵੱਡੀ ਗਿਣਤੀ ਵਿਚ ਸਥਾਨਕ ਆਸਪਾਸ ਦੀਆਂ ਦੁਕਾਨਾਂ, ਵੱਡੀਆਂ ਪ੍ਰਚੂਨ ਵਿਕਰੇਤਾਵਾਂ ਅਤੇ ਈ-ਕਾਮਰਸ ਚੇਨ ਨੂੰ ਸਿਹਰਾ ਦਿੰਦਿਆਂ ਉਨ੍ਹਾਂ ਕਿਹਾ ਕਿ 200 ਤੋਂ ਵੱਧ ਸਥਾਨਕ ਆਸਪਾਸ ਦੀਆਂ ਦੁਕਾਨਾਂ ਇਹ ਸੇਵਾ ਦੇ ਰਹੀਆਂ ਹਨ ਅਤੇ ਉਨ੍ਹਾਂ ਨੂੰ ਈਜੀ-ਡੇ, ਮੋਰ, ਰਿਲਾਇੰਸ ਅਤੇ ਵੱਡੇ ਰਿਟੇਲਰਾਂ ਦੁਆਰਾ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਨਵੇਂ ਦਿਨ ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ। ਡੀਸੀ ਨੇ ਦੁਹਰਾਇਆ ਕਿ ਸਟੋਰਾਂ ਵਿੱਚ ਕਿਸੇ ਵੀ ਵਾਕ-ਇਨ ਦੀ ਇਜਾਜ਼ਤ ਨਹੀਂ ਹੈ ਅਤੇ ਪ੍ਰਸ਼ਾਸਨ ਵੱਲੋਂ ਮਨਜ਼ੂਰ ਸਾਰੇ ਸਟੋਰ ਸ਼ਟਰ ਡਾਉਣ ਕਰ ਕੇ ਕੰਮ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ