ਮੁਹਾਲੀ ਪ੍ਰਸ਼ਾਸਨ ਨੇ ਪੀੜਤ ਅਧਿਆਪਕਾਂ ਦੀ ਲਈ ਸਾਰ, ਪ੍ਰਧਾਨ ਦੀ ਪੱਗ ਲੱਥੀ, ਕਈ ਜ਼ਖ਼ਮੀ

ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਅਧਿਆਪਕਾਂ ਨੂੰ ਹਸਪਤਾਲ ’ਚ ਪਹੁੰਚਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਵਿੱਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਅਧਿਆਪਕ ਜੋ ਕਿ ਅੱਜ ਐਨ ਮੌਕੇ ਸਿੱਖਿਆ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਕੱਲ੍ਹ ਤੱਕ ਮੁਲਤਵੀ ਹੋਣ ਕਾਰਨ ਚੰਡੀਗੜ੍ਹ ਵੱਲ ਵੱਧ ਰਹੇ ਸਨ ਤਾਂ ਯੂਟੀ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕੇ ਜਾਣ ਵੇਲੇ ਕਈ ਅਧਿਆਪਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਫੌਰੀ ਤੌਰ ’ਤੇ ਮੈਡੀਕਲ ਮਦਦ ਮੁਹੱਈਆ ਕਰਵਾਉਂਦਿਆਂ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਅਤੇ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਅੱਜ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਪਹਿਲਾਂ ਵੀ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ ਅਤੇ ਅੱਜ ਦੀ ਮੀਟਿੰਗ ਵੀ ਕੁਝ ਬਹੁਤ ਜ਼ਰੂਰੀ ਕਾਰਨਾਂ ਕਰਕੇ ਮੁਲਤਵੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ ਯਕੀਨਨ ਤੌਰ ’ਤੇ ਅਧਿਆਪਕ ਯੂਨੀਅਨ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਪੁਲੀਸ ਲਾਠੀਚਾਰਜ ਦੌਰਾਨ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ ਸਮੇਤ ਹੋਰ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ ਹਨ। ਬਲਜੀਤ ਕੌਰ ਅਬੋਹਰ, ਕੁਲਦੀਪ ਸਿੰਘ ਬਰਨਾਲਾ, ਪਰਮਿੰਦਰ ਸਿੰਘ ਰੂਪਨਗਰ, ਗੁਰਮੁੱਖ ਸਿੰਘ ਅੰਮ੍ਰਿਤਸਰ ਨੂੰ ਸੱਟਾਂ ਲੱਗੀਆਂ ਹਨ ਜਦੋਂਕਿ ਸੁਨੀਲ ਕੁਮਾਰ ਮਲੌਟ ਦੀ ਅੱਖ ’ਤੇ ਚੋਟ ਆਈ ਹੈ ਅਤੇ ਵੀਰਪਾਲ ਕੌਰ ਲਹਿਰਾਗਾਗਾ, ਜਗਸੀਰ ਸਿੰਘ ਮਾਨਸਾ ਅਤੇ ਸੋਨੀਆ ਤਰਨਤਾਰਨ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਇੰਜ ਹੀ ਜ਼ਿਲ੍ਹਾ ਅੰਮ੍ਰਿਤਸਰ ਦੇ ਚਾਟੀਵਿੰਡ ਤੋਂ ਗੁਰਮੁੱਖ ਸਿੰਘ ਵੀ ਜ਼ਖਮੀ ਹੋਏ ਹਨ। ਉਨ੍ਹਾਂ ਨੂੰ 6 ਟਾਂਕੇ ਲੱਗੇ ਹਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…