Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਸ਼ਾਸਨ ਦੀ ਟੀਮ ਨੇ ਬਲੌਂਗੀ ਵਿੱਚ ਵੋਟਰ ਸੂਚੀਆਂ ਸਬੰਧੀ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ: ਮੁਹਾਲੀ ਦੇ ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ ਦੀ ਪ੍ਰਧਾਨਗੀ ਵਿੱਚ ਨੇੜਲੇ ਪਿੰਡ ਬਲੌਂਗੀ ਦੇ ਗੁਰਦੁਆਰਾ ਸਾਹਿਬ ਵਿੱਚ ਵੋਟਰ ਸੂਚੀਆਂ ਦੀ ਜਾਂਚ ਅਤੇ ਸੁਧਾਈ ਸਬੰਧੀ ਮੀਟਿੰਗ ਕੀਤੀ ਗਈ। ਜਿਸ ਵਿੱਚ ਇਲਾਕੇ ਦੇ ਵੋਟਰਾਂ ਦੇ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ ਸੁਣੇ ਗਏ। ਇਸ ਮੌਕੇ ਇਲਾਕਾ ਵਾਸੀ ਕੁਲਦੀਪ ਸਿੰਘ ਬਿੱਟੂ ਅਤੇ ਮਨਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਦੱਸਿਆ ਕਿ ਬਲੌਂਗੀ ਵਿੱਚ ਵੋਟਾਂ ਬਣਾਉਣ ਸਮੇਂ ਕਈ ਵਿਅਕਤੀਆਂ ਦੀਆਂ ਵੋਟਾਂ ਕਟ ਦਿੱਤੀਆਂ ਗਈਆਂ ਹਨ ਅਤੇ ਕਈ ਹੋਰਨਾਂ ਦੀਆਂ ਵੋਟਾਂ ਹੋਰਨਾਂ ਘਰਾਂ ਵਿੱਚ ਬਣਾ ਦਿੱਤੀਆਂ ਗਈਆਂ। ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਸਮਾਜ ਸੇਵੀ ਬੀ.ਸੀ. ਪ੍ਰੇਮੀ ਅਤੇ ਡਾਕਟਰ ਹਰਬੰਸ ਸਿੰਘ ਰੰਧਾਵਾ ਨੇ ਕਿਹਾ ਕਿ ਜਿਹੜੀਆਂ ਵੋਟਾਂ ਕੱਟੀਆਂ ਗਈਆਂ ਹਨ ਜਾਂ ਹੋਰਨਾਂ ਘਰਾਂ ਵਿੱਚ ਬਣਾ ਦਿੱਤੀਆਂ ਗਈਆਂ ਹਨ, ਜੇ ਉਨ੍ਹਾਂ ਵੋਟਾਂ ਨੂੰ ਜਲਦੀ ਹੀ ਠੀਕ ਨਹੀਂ ਕੀਤਾ ਗਿਆ ਤਾਂ ਫਿਰ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਨੂੰ ਆਪਣੀਆਂ ਵੋਟਾਂ ਲੱਭਣ ਵਿੱਚ ਵੱਡੀ ਮੁਸ਼ਕਲ ਆਵੇਗੀ। ਆਜ਼ਾਦ ਨਗਰ ਦੇ ਵਸਨੀਕ ਲੱਕੀ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਹੀ ਤਿੰਨ ਅਜਿਹੇ ਵਿਅਕਤੀਆਂ ਦੀਆਂ ਵੋਟਾਂ ਬਣਾਈਆਂ ਗਈਆਂ ਹਨ, ਜਿਹਨਾਂ ਨੂੰ ਉਹ ਜਾਣਦੇ ਹੀ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਉਹਨਾਂ ਦੇ ਪਰਿਵਾਰ ਦੀਆਂ ਵੀ ਸਹੀ ਵੋਟਾਂ ਬਣਾਈਆਂ ਜਾਣ। ਇਸ ਮੌਕੇ ਹੋਰਨਾਂ ਲੋਕਾਂ ਨੇ ਵੀ ਵੋਟਾਂ ਸਬੰਧੀ ਆਪਣੇ ਇਤਰਾਜ ਦੱਸੇ। ਇਸ ਮੌਕੇ ਅਜੀਤ ਸਿੰਘ ਪਟਵਾਰੀ ਬਲੌਂਗੀ, ਰਣਜੀਤ ਸਿੰਘ ਬੈਂਸ, ਪੰਚਾਇਤ ਆਫ਼ਿਸ ਪ੍ਰਬੰਧਕ ਰਾਜਿੰਦਰ ਕੁਮਾਰ, ਸੈਕਟਰੀ ਨਿਰਮਲ ਸਿੰਘ, ਸਿਕੰਦਰ ਸਿੰਘ, ਹਰਦੀਪ ਸਿੰਘ, ਸਾਬਕਾ ਸਰਪੰਚ ਭਿੰਦਰਜੀਤ ਕੌਰ ਅਤੇ ਹੋਰ ਪਤਵੰਤੇ ਮੌਜੂਦ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ