Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਵਾਈ ਅੱਡੇ ’ਤੇ ਇੱਕ ਯਾਤਰੀ 32 ਬੋਰ ਦੇ ਕਾਰਤੂਸ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ: ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਵੀਰਵਾਰ ਸ਼ਾਮ ਨੂੰ ਪੁਲੀਸ ਨੇ ਇੱਕ ਯਾਤਰੀ ਨੂੰ 32 ਬੋਰ ਦੇ ਜ਼ਿੰਦਾ ਕਾਰਤੂਸ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਅਮਰਿੰਦਰ ਸਿੰਘ ਵਾਸੀ ਜ਼ਫਰਵਾਲ (ਗੁਰਦਾਸਪੁਰ) ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਵਿੱਚ ਖਰੜ ਵਿੱਚ ਰਹਿ ਰਿਹਾ ਸੀ। ਇਹ ਜਾਣਕਾਰੀ ਦਿੰਦਿਆਂ ਥਾਣਾ ਏਅਰਪੋਰਟ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਅਮਰਿੰਦਰ ਸਿੰਘ ਦੇ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਮਰਿੰਦਰ ਸਿੰਘ ਨੇ ਅੱਜ ਬਾਅਦ ਦੁਪਹਿਰ ਮੁਹਾਲੀ ਤੋਂ ਮੁੰਬਈ ਲਈ ਘੁੰਮਣ ਫਿਰਨ ਜਾਣਾ ਸੀ। ਜਿਵੇਂ ਉਹ ਹਵਾਈ ਅੱਡੇ ’ਤੇ ਆਇਆ ਤਾਂ ਸੁਰੱਖਿਆ ਕਰਮਚਾਰੀਆਂ ਨੇ ਯਾਤਰੀ ਦੀ ਤਲਾਸ਼ੀ ਦੌਰਾਨ 32 ਬੋਰ ਦਾ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਇਸ ਸਬੰਧੀ ਪੁੱਛੇ ਜਾਣ ’ਤੇ ਯਾਤਰੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ ਅਤੇ ਨਾ ਹੀ ਪੁਲੀਸ ਨੂੰ ਕਾਰਤੂਸ ਸਬੰਧੀ ਕੋਈ ਦਸਤਾਵੇਜ਼ ਹੀ ਦਿਖਾ ਸਕਿਆ ਹੈ। ਸ੍ਰੀ ਬੱਲ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ