Share on Facebook Share on Twitter Share on Google+ Share on Pinterest Share on Linkedin ਮੁਹਾਲੀ ਹਮਲਾ: ਸ਼ੂਟਰਾਂ ਨੂੰ ਆਪਣੇ ਘਰ ਪਨਾਹ ਦੇਣ ਵਾਲੇ ਮੁਲਜ਼ਮ ਦਾ ਪੰਜ ਰੋਜ਼ਾ ਪੁਲੀਸ ਰਿਮਾਂਡ ਕੈਨੇਡਾ ਆਧਾਰਿਤ ਅਤਿਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਕਰੀਬੀ ਸਾਥੀ ਹੈ ਮੁਲਜ਼ਮ ਪਿੰਦੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ: ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਖ਼ੁਫ਼ੀਆ ਵਿੰਗ ਦੇ ਮੁੱਖ ਦਫ਼ਤਰ ਉੱਤੇ ਪਿਛਲੇ ਸਾਲ ਹੋਏ ਆਰਪੀਜੀ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੁਰਪਿੰਦਰ ਸਿੰਘ ਉਰਫ਼ ਪਿੰਦੂ ਵਾਸੀ ਪਿੰਡ ਭੂਰਾ ਕੋਨਾ (ਖੇਮਕਰਨ) ਨੂੰ ਅੱਜ ਮੁਹਾਲੀ ਅਦਾਲਤ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਸ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ਪਿੰਦੂ ਕੈਨੇਡਾ ਆਧਾਰਿਤ ਅਤਿਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦਾ ਨਜ਼ਦੀਕੀ ਸਾਥੀ ਦੱਸਿਆ ਜਾ ਰਿਹਾ ਹੈ। ਉਸ ਉੱਤੇ ਪਿਛਲੇ ਸਾਲ 9 ਮਈ ਨੂੰ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ’ਤੇ ਆਰਪੀਜੀ ਹਮਲਾ ਕਰਨ ਵਾਲੇ ਦੋ ਸ਼ੂਟਰਾਂ ਨੂੰ ਆਪਣੇ ਘਰ ਵਿੱਚ ਪਨਾਹ ਦੇਣ ਦਾ ਦੋਸ਼ ਹੈ। ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਅਤੇ ਜਾਂਚ ਟੀਮ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਦਾ ਸੱਤ ਦਿਨ ਦਾ ਪੁਲੀਸ ਰਿਮਾਂਡ ਮੰਗਦੇ ਹੋਏ ਅਦਾਲਤ ਨੂੰ ਦੱਸਿਆ ਕਿ 25 ਅਪਰੈਲ 2022 ਨੂੰ ਮੁਲਜ਼ਮ ਚੜ੍ਹਤ ਸਿੰਘ, ਨਿਸ਼ਾਨ ਸਿੰਘ ਅਤੇ ਬਲਜਿੰਦਰ ਰੈਂਬੋ ਆਰਪੀਜੀ ਤੇ ਅਸਾਲਟ ਰਾਈਫ਼ਲ ਦੀ ਖੇਪ ਤਰਨਤਾਰਨ ਤੋਂ ਅੰਮ੍ਰਿਤਸਰ ਲੈ ਕੇ ਆਏ ਸਨ ਅਤੇ ਇਸ ਧਮਾਕਾਖ਼ੇਜ਼ ਸਮੱਗਰੀ ਨੂੰ ਅੰਮ੍ਰਿਤਸਰ ਦੇ ਅਲਫਾ ਮਾਲ ਨੇੜੇ ਪਿੰਦੂ ਦੇ ਘਰ ਰੱਖਿਆ ਗਿਆ ਸੀ। ਮੁਲਜ਼ਮ ਨੇ ਉਸੇ ਰਾਤ ਦੋ ਸ਼ੂਟਰਾਂ ਦੀਪਕ ਕੁਮਾਰ ਅਤੇ ਇੱਕ ਬਾਲ ਅਪਰਾਧੀ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਅਦਾਲਤ ਨੇ ਜਾਂਚ ਟੀਮ ਅਤੇ ਸਰਕਾਰੀ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਪਿੰਦੂ ਨੂੰ 5 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮੁਲਜ਼ਮ ਗੁਰਪਿੰਦਰ ਪਿੰਦੂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲੀਸ ਇਸ ਮਾਮਲੇ ਵਿੱਚ ਹੁਣ ਤੱਕ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦੋਂਕਿ ਹਮਲਾ ਕਰਨ ਵਿੱਚ ਸ਼ਾਮਲ ਇੱਕ ਹੋਰ ਬਾਲ ਅਪਰਾਧੀ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਇੱਕ ਹੋਰ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ, ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਇਸ ਮਾਮਲੇ ਵਿੱਚ 11 ਗ੍ਰਿਫ਼ਤਾਰੀਆਂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਚੜ੍ਹਤ ਸਿੰਘ, ਨਿਸ਼ਾਨ ਸਿੰਘ, ਜਗਦੀਪ ਸਿੰਘ, ਬਲਜਿੰਦਰ ਸਿੰਘ ਰੈਂਬੋ, ਕੰਵਰਜੀਤ ਸਿੰਘ ਬਾਠ, ਅਨੰਤਦੀਪ ਸਿੰਘ ਸੋਨੂ, ਬਲਜੀਤ ਕੌਰ ਸੁੱਖੀ, ਲਵਪ੍ਰੀਤ ਸਿੰਘ ਵਿੱਕੀ ਨੂੰ ਪੰਜਾਬ ਪੁਲੀਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ