ਮੁਹਾਲੀ ਬਾਰ ਐਸੋਸੀਏਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉੁਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਹਮਾਇਤ ਵਿੱਚ ਅੱਜ ਮੁਹਾਲੀ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਇੱਕ ਵੱਡੀ ਚੋਣ ਸਭਾ ਕਰਕੇ ‘ਆਪ’ ਦੇ ਹੱਕ ਵਿੱਚ ਵੋਟ ਅਤੇ ਸਪੋਰਟ ਦੇਣ ਦਾ ਐਲਾਨ ਕੀਤਾ ਹੈ। ਜਿਲ੍ਹਾ ਬਾਰ ਐਸੋਸੀਏਸ਼ਨ ਸੈਕਟਰ-76 ਦੇ ਚੈਂਬਰ ਵਿੱਚ ਇੱਕ ਭਰਵੀਂ ਚੋਣ ਮੀਟਿੰਗ ਵਿੱਚ ਅਮਰਜੀਤ ਸਿੰਘ ਲੌਂਗੀਆਂ ਪ੍ਰਧਾਨ, ਹਰਦੀਪ ਸਿੰਘ ਦੀਵਾਨਾ ਚੇਅਰਮੈਨ ਕੰਸਟ੍ਰਕਸ਼ਨ ਕਮੇਟੀ, ਦਰਸ਼ਨ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਢਿੱਲੋਂ ਸਕੱਤਰ, ਲਲਿਤ ਮੋਹਨ ਚੰਨਣਾ, ਪ੍ਰਿਤਪਾਲ ਸਿੰਘ ਬਾਸੀ, ਦਮਨਜੀਤ ਸਿੰਘ ਧਾਲੀਵਾਲ, ਸਿਮਰਨਦੀਪ ਸਿੰਘ, ਨਟਰਾਜਨ ਕੌਸ਼ਲ, ਅਮਰੀਕ ਸਿੰਘ ਬੈਦਵਾਣ, ਗੁਰਦੇਵ ਸਿੰਘ ਸੈਣੀ ਆਦਿ ਸੀਨੀਅਰ ਵਕੀਲ ਆਗੂਆਂ ਅਤੇ ਅਹੁਦੇਦਾਰਾਂ ਨੇ ਇੱਕ ਆਵਾਜ਼ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਡੱਟਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਵਕੀਲ ਭਾਈਚਾਰੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਖੁਦ ਦੀ ਇੱਛਾ ਵੀ ਕਿਸੇ ਸਮੇਂ ਵਕੀਲ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦੀ ਰਹੀ ਸੀ ਪਰ ਉਹ ਅਜਿਹਾ ਨਾ ਕਰ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਸ਼ਾਇਦ ਪ੍ਰਮਾਤਮਾ ਇਹੋ ਇੱਛਾ ਸੀ ਕਿ ਉਹ ਰਾਜਨੀਤੀ ਦੇ ਮੈਦਾਨ ਵਿੱਚ ਆਏ ਅਤੇ ਅੱਜ ਮੁਹਾਲੀ ਦਾ ਵਕੀਲ ਭਾਈਚਾਰਾ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਆ ਖੜ੍ਹਿਆ ਹੈ। ਉਹ ਹੁਣ ਇਹ ਇੱਛਾ ਜ਼ਰੂਰ ਰੱਖਦੇ ਹਨ ਅਤੇ ਵਾਅਦਾ ਵੀ ਕਰਦੇ ਹਨ ਕਿ ਜੇਕਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੋਹਾਲੀ ਹਲਕੇ ਦੀ ਨੁਮਾਇੰਦਗੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਤਾਂ ਉਹ ਇਥੋਂ ਦੇ ਵਕੀਲ ਭਾਈਚਾਰੇ ਅਤੇ ਸਮੁੱਚੀ ਬਾਰ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਦਾ ਹੱਲ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਇਕਬਾਲ ਸਿੰਘ ਸਿੱਧੂ, ਨਿਰਮਲ ਸਿੰਘ, ਮਨਜੀਤ ਸਿੰਘ, ਇਕਬਾਲ ਸਿੰਘ ਅਤੇ ਨਾਜ਼ਰ ਸਿੰਘ ਆਦਿ ‘ਆਪ’ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…