nabaz-e-punjab.com

ਮੁਹਾਲੀ ਦੇ ਵਸਨੀਕ ਤੇ ਬੱਸੀ ਪਠਾਣਾ ਦੇ ਕਾਂਗਰਸੀ ਵਿਧਾਇਕ ਜੀਪੀ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ

ਅੰਤਿਮ ਸਸਕਾਰ ਮੌਕੇ ਦੋ ਕੈਬਨਿਟ ਮੰਤਰੀਆਂ ਸਮੇਤ ਹੋਰ ਕਈ ਰਾਜਸੀ ਆਗੂਆਂ ਨੇ ਵਿਧਾਇਕ ਜੀਪੀ ਸਿੰਘ ਨਾਲ ਦੁੱਖ ਸਾਂਝਾ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਮੁਹਾਲੀ ਦੇ ਵਸਨੀਕ ਅਤੇ ਹਲਕਾ ਬੱਸੀ ਪਠਾਣਾ ਤੋਂ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਅੱਜ ਸਵੇਰੇ ਉਨ੍ਹਾਂ ਦੇ ਪਿਤਾ ਸ਼ਮਸ਼ੇਰ ਸਿੰਘ (82) ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦਾ ਸੈਕਟਰ-16 ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਤੇ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਇਲਾਜ ਚਲ ਰਿਹਾ ਸੀ। ਅੱਜ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਸ੍ਰੀ ਸ਼ਮਸ਼ੇਰ ਸਿੰਘ ਦਾ ਅੰਤਿਮ ਸਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਖੰਨਾ ਤੋਂ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਲਖਵਿੰਦਰ ਕੌਰ ਗਰਚਾ, ਯੂਥ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਕਾਂਗਰਸ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਕੌਂਸਲਰ ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਬੌਬੀ ਕੰਬੋਜ, ਕਮਲ ਕਿਸ਼ੋਰ ਸ਼ਰਮਾ, ਅਕਾਲੀ ਦਲ ਹਲਕਾ ਖਰੜ ਦੇ ਇੰਚਾਰਜ ਰਣਜੀਤ ਸਿੰਘ ਗਿੱਲ, ਮੁਹਾਲੀ ਕਾਂਗਰਸ ਦੇ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਪੰਜਾਬ ਪੁਲੀਸ ਦੇ ਇੰਸਪੈਕਟਰ ਅਤੁਲ ਸੋਨੀ, ਫੇਜ਼-1 ਥਾਣਾ ਦੇ ਐਸਐਚਓ ਗੁਰਬੰਤ ਸਿੰਘ, ਮਟੌਰ ਥਾਣੇ ਦੇ ਐਸਐਚਓ ਜਤਿੰਦਰਪਾਲ ਸਿੰਘ ਸਮੇਤ ਵੱਖ ਵੱਖ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਸ਼ਹਿਰ ਦੇ ਪਤਵੰਤੇ ਮੌਜੂਦ ਸਨ। ਕੈਬਨਿਟ ਮੰਤਰੀ ਸਿੱਧੂ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਸ਼ਮਸ਼ੇਰ ਸਿੰਘ ਨਮਿਤ ਅੰਤਿਮ ਅਰਦਾਸ 24 ਨਵੰਬਰ ਨੂੰ ਸਵੇਰੇ 10 ਵਜੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਵੇਗੀ। ਉਪਰੰਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿੱਚ ਦੁਪਹਿਰ 12 ਤੋਂ 2 ਵਜੇ ਤੱਕ ਸ਼ਰਧਾਂਜਲੀ ਸਮਾਰੋਹ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …