‘ਆਪ’ ਦੀ ਸਰਕਾਰ ਬਣਨ ’ਤੇ ਮੁਹਾਲੀ ਵਿੱਚ ਉਦਯੋਗਿਕ ਕ੍ਰਾਂਤੀ ਲਿਆਂਦੀ ਜਾਵੇਗੀ: ਕੁਲਵੰਤ ਸਿੰਘ

ਮੁਹਾਲੀ ਦੇ ਵੱਡੀ ਗਿਣਤੀ ਸਨਅਤਕਾਰਾਂ ਨੇ ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੂੰ ਦਿੱਤਾ ਸਮਰਥਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਅੱਜ ਉਨ੍ਹਾਂ ਨੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਵੱਡੀ ਗਿਣਤੀ ਸਨਅਤਕਾਰਾਂ ਨੇ ਉਨ੍ਹਾਂ ਦੇ ਮੇਅਰ ਕਾਰਜਕਾਲ ਦੌਰਾਨ ਕੀਤੇ ਕੰਮਾਂ ਨੂੰ ਦੇਖਦੇ ਹੋਏ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਗਲੀ ਆਪ ਦੀ ਸਰਕਾਰ ਬਣਨ ’ਤੇ ਮੁਹਾਲੀ ਵਿੱਚ ਉਦਯੋਗਿਕ ਕ੍ਰਾਂਤੀ ਲਿਆਂਦੀ ਜਾਵੇਗੀ ਅਤੇ ਸ਼ਹਿਰ ਵਿੱਚ ਬੰਦ ਪਈਆਂ ਸਨਅਤਾਂ ਦੇ ਤਾਲੇ ਖੁਲ੍ਹਵਾਉਣ ਅਤੇ ਪਿਛਲੀ ਸਰਕਾਰਾਂ ਦੀ ਅਣਦੇਖੀ ਕਾਰਨ ਮੁਹਾਲੀ ਤੋਂ ਦੂਜੇ ਸ਼ਹਿਰਾਂ ਵਿੱਚ ਸ਼ਿਫ਼ਟ ਹੋਈਆਂ ਉਦਯੋਗਿਕ ਇਕਾਈਆਂ ਨੂੰ ਵਾਪਸ ਮੁਹਾਲੀ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਫੈਕਟਰੀ ਕਾਮਿਆਂ ਨੂੰ ਮੈਡੀਕਲ ਅਤੇ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਈਐਸਆਈ ਹਸਪਤਾਲ ਨੂੰ ਅਪਗਰੇਡ ਕਰਕੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਨੇ ਸ਼ਹਿਰ ਦੇ ਸਮੂਹ ਸਨਅਤਕਾਰਾਂ ਅਤੇ ਉਦਯੋਗਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਅਪੀਲ ਕੀਤੀ ਕਿ 20 ਫਰਵਰੀ ਨੂੰ ਚੋਣ ਨਿਸ਼ਾਨ ‘ਝਾੜੂ’ ਵਾਲਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਜਾਵੇ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਵਿਨੀਤ ਵਰਮਾ, ਡਿਪਲਾਸਟ ਗਰੁੱਪ ਦੇ ਐਮਡੀ ਅਸ਼ੋਕ ਗੁਪਤਾ, ਮਹਿੰਦਰਾ ਐਂਡ ਮਹਿੰਦਰਾ ਗਰੁੱਪ ਦੇ ਅਸ਼ਵਨੀ ਵੱਤਸ, ਬਿਲਕੋ ਇੰਜੀਨੀਅਰਿੰਗ ਕੰਪਨੀ ਦੇ ਮਾਲਕ ਹਰਿੰਦਰਪਾਲ ਸਿੰਘ ਬਿੱਲਾ, ਗਿਫ਼ਵੈਲ ਇੰਡਸਟਰੀਜ਼ ਦੇ ਮਾਲਕ ਅਤੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਕੇ.ਐਸ. ਮਾਹਲ, ਜਲ ਕੰਪਨੀ ਦੇ ਬੀਐਸ ਆਨੰਦ, ਲੇਬਰ ਲਾਅ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਸਬੀਰ ਸਿੰਘ, ਵਧਾਵਾ ਸਿੰਘ ਸੋਖੀ, ਇਕਬਾਲ ਸਿੰਘ, ਨਵਨੀਤ ਸਕਸੈਨਾ, ਵਿਜੈ ਗੋਇਲ ਅਤੇ ਸੰਦੀਪ ਕੁਮਾਰ ਹਾਜ਼ਰ ਸਨ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…