Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਰੋਨਾ ਦੇ 78 ਹੋਰ ਨਵੇਂ ਕੇਸ ਸਾਹਮਣੇ ਆਏ, ਐਰੋਸਿਟੀ ਦੇ ਬਜ਼ੁਰਗ ਦੀ ਮੌਤ ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1683 ’ਤੇ ਪੁੱਜੀ, 768 ਐਕਟਿਵ ਕੇਸ, ਹੁਣ ਤੱਕ 31 ਮੌਤਾਂ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ 78 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1683 ’ਤੇ ਪਹੁੰਚ ਗਈ ਹੈ। ਅੱਜ ਇਕ ਹੋਰ ਪੀੜਤ ਮਰੀਜ਼ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ 31 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 32 ਦਿਨਾਂ ਵਿੱਚ 1288 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 25 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਇਕ ਹੋਰ ਕਰੋਨਾ ਪੀੜਤ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 97 ਸਾਲਾ ਪੁਰਸ਼ ਵਾਸੀ ਐਰੋਸਿਟੀ, ਮੁਹਾਲੀ ਵਜੋਂ ਹੋਈ ਹੈ। ਉਹ ਪਹਿਲਾਂ ਤੋਂ ਹੀ ਸ਼ੂਗਰ ਅਤੇ ਹੋਰ ਕਈ ਬਿਮਾਰੀਆਂ ਤੋਂ ਪੀੜਤ ਸਨ। ਉਨ੍ਹਾਂ ਦੱਸਿਆ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 768 ਨਵੇਂ ਕੇਸ ਐਕਟਿਵ ਹਨ। ਜਦੋਂਕਿ 884 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ