Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਦੁਕਾਨ ’ਚੋਂ ਪਾਣੀ ਟਪਕਣ ਦਾ ਮਾਮਲਾ ਮਟੌਰ ਥਾਣੇ ਪੁੱਜਾ, ਪੁਲੀਸ ਟੀਮ ਨੇ ਮੌਕੇ ਦਾ ਜਾਇਜ਼ਾ ਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ: ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਇਕ ਦੁਕਾਨ ਦੀ ਛੱਤ ’ਚੋਂ ਪਾਣੀ ਟਪਕਣ ਦਾ ਮਾਮਲਾ ਮਟੌਰ ਥਾਣੇ ਵਿੱਚ ਪਹੁੰਚ ਗਿਆ ਹੈ। ਇਸ ਸਬੰਧੀ ਪੀੜਤ ਸਾਜਨ ਟੈਲੀਮੈਟੀਕਸ ਦੇ ਮਾਲਕ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਉੱਤੇ ਪਹਿਲੀ ਮੰਜ਼ਲ ’ਤੇ ਐਚਡੀਐਫ਼ਸੀ ਬੈਂਕ ਦਾ ਕਾਲ ਸੈਂਟਰ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਬੈਂਕ ਵੱਲੋਂ ਇਸ ਕਾਲ ਸੈਂਟਰ ਦੀ ਤੋੜ-ਭੰਨ ਕਰਕੇ ਇਸ ਨੂੰ ਨਵੇਂ ਸਿਰੇ ਤੋਂ ਬਣਵਾਇਆ ਗਿਆ ਸੀ ਅਤੇ ਉਸ ਵੇਲੇ ਵੀ ਉੱਪਰਲੀ ਮੰਜ਼ਲ ਵਿੱਚ ਪਾਣੀ ਦੀ ਲੀਕੇਜ ਕਾਰਨ ਇਕੱਠਾ ਹੋਇਆ ਪਾਣੀ ਉਨ੍ਹਾਂ ਦੀ ਦੁਕਾਨ ਵਿੱਚ ਭਰ ਗਿਆ ਸੀ ਜਿਸ ਕਾਰਨ ਉਹਨਾਂ ਦਾ ਕਈ ਲੱਖ ਰੁਪਏ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਹੁਣ ਫਿਰ ਉੱਪਰਲੀ ਤੋਂ ਪਾਣੀ ਟਪਕਣ ਲੱਗ ਪਿਆ ਹੈ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਬੈਂਕ ਦੇ ਸਟੋਰ ਮੈਨੇਜਰ ਹਰਪ੍ਰੀਤ ਸਿੰਘ ਨਾਲ ਕਈ ਵਾਰ ਗੱਲ ਕੀਤੀ ਪਰ ਉਨ੍ਹਾਂ ਵੱਲੋਂ ਪਾਣੀ ਦੀ ਇਸ ਲੀਕੇਜ ਨੂੰ ਠੀਕ ਨਹੀਂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਹ ਬੈਂਕ ਸਟਾਫ਼ ਨੂੰ ਇਹ ਲੀਕੇਜ ਬੰਦ ਕਰਵਾਉਣ ਲਈ ਕਹਿੰਦੇ ਹਨ ਤਾਂ ਬੈਂਕ ਅਧਿਕਾਰੀ ਉਲਟਾ ਉਨ੍ਹਾਂ ਨਾਲ ਲੜਨ ਨੂੰ ਪੈਂਦੇ ਹਨ ਅਤੇ ਉਨ੍ਹਾਂ ਨੂੰ ਧਮਕੀਆਂ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਅਖੀਰਕਾਰ ਉਨ੍ਹਾਂ ਨੇ ਬੈਂਕ ਵਾਲਿਆਂ ਦੇ ਖ਼ਿਲਾਫ਼ ਪੁਲੀਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਮਰੀਕ ਸਿੰਘ ਦੀ ਸ਼ਿਕਾਇਤ ਮਿਲਣ ’ਤੇ ਪੁਲੀਸ ਕਰਮਚਾਰੀਆਂ ਨੇ ਮੌਕਾ ਦਾ ਜਾਇਜ਼ਾ ਲਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ, ਇਸ ਸਬੰਧੀ ਐਚਡੀਐਫ਼ਸੀ ਬੈਂਕ ਦੇ ਸਟੋਰ ਮੈਨੇਜਰ ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਹ ਪਹਿਲਾਂ ਵੀ ਤਿੰਨ ਚਾਰ ਵਾਰੀ ਪਾਣੀ ਦੀ ਲੀਕੇਜ ਨੂੰ ਬੰਦ ਕਰਵਾ ਚੁੱਕੇ ਹਨ ਅਤੇ ਜੇਕਰ ਹੁਣੇ ਵੀ ਲੀਕੇਜ ਹੋ ਰਹੀ ਹੈ ਤਾਂ ਉਨ੍ਹਾਂ ਵੱਲੋਂ ਜਲਦੀ ਉਸ ਨੂੰ ਠੀਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੜਾਈ ਝਗੜਾ ਅਤੇ ਧਮਕੀਆਂ ਦੇਣ ਵਾਲੀ ਕੋਈ ਗੱਲ ਨਹੀਂ ਹੋਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ