Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਵਿੱਚ ਤੰਬਾਕੂਨੋਸ਼ੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਤੇ ਬੈਨਰ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਲੋਕਾਂ ਨੂੰ ਤੰਬਾਕੂ ਵਿਰੋਧੀ ਜਾਗਰੂਕ ਕਰਨ ਲਈ ਤੰਬਾਕੂ ਵਿਰੋਧੀ ਬੈਨਰ ਅਤੇ ਪੋਸਟਰ ਲਗਾਏ ਜਾ ਰਹੇ ਹਨ। ਸ੍ਰੀ ਜੇਪੀ ਸਿੰਘ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸੰਬਧੀ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਖਿਲਾਫ ਚਲਾਈ ਜਾਣ ਵਾਲੀ ਇਹ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਤੰਬਾਕੂਲੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਸ੍ਰੀ ਜੇਪੀ ਨੇ ਕਿਹਾ ਕਿ ਤੰਬਾਕੂ ਕਾਰਨ ਹਰ ਸਾਲ ਦੁਨੀਆਂ ਵਿੱਚ ਲੱਖਾਂ ਮੌਤਾਂ ਹੋ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਤੰਬਾਕੂ ਦੀ ਵਰਤੋੱ ਨਿੱਤ ਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਈ ਸਾਲ ਪਹਿਲਾਂ ਤੰਬਾਕੂ ਮੁਕਤ ਐਲਾਨਿਆ ਗਿਆ ਸੀ ਪ੍ਰੰਤੂ ਇਹ ਐਲਾਨ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਹੈ ਅਤੇ ਅੱਜ ਵੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਤੰਬਾਕੂਨੋਸ਼ੀ ਹੋ ਰਹੀ ਹੈ ਜਿਸ ਨੂੰ ਰੋਕਣ ਵਿੱਚ ਪ੍ਰਸ਼ਾਸਨ ਬੁਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਕਸਰ ਹੀ ਲੋਕ ਵਿਦੇਸ਼ੀ ਸਿਗਰਟਾਂ ਪੀੱਦੇ ਨਜ਼ਰ ਆਉੱਦੇ ਹਨ ਇਸ ਤੋਂ ਇਲਾਵਾ ਸਿੰਗਲ ਸਿਗਰਟ ਵੇਚਣ ਤੇ ਪਾਬੰਦੀ ਹੈ ਪਰ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚੋੱ ਤੰਬਾਕੂਨੋਸ਼ੀ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ